ਚੰਡੀਗੜ੍ਹ, 31 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਦੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਟੀਮਾਂ ਚਰਚਾਂ ਦੇ ਪਾਸਟਰਾਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਤਾਜਪੁਰ ਸਥਿਤ ਪਾਸਟਰ ਬਜਿੰਦਰ ਸਿੰਘ ਅਤੇ ਪਾਸਟਰ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰਾਂ 'ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਜਿੰਦਰ ਦੇ ਮੁਹਾਲੀ ਸਥਿਤ ਘਰ ਅਤੇ ਅੰਮ੍ਰਿਤਸਰ ਵਿੱਚ ਚਰਚ ਦੇ ਪੈਗੰਬਰ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਬਾਹਰ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ।