ਚੰਡੀਗੜ੍ਹ,17 ਅਕਤੂਬਰ 2024 : ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਸੁਣਵਾਈ ਬੀਤੇ ਦਿਨ (ਬੁੱਧਵਾਰ ਨੂੰ) ਵਿਸ਼ੇਸ਼ ਅਦਾਲਤ (ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ) ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਹੈ। ਆਸ਼ੂ ਹੁਣ ਜ਼ਮਾਨਤ ਲਈ ਹਾਈ ਕੋਰਟ ਜਾਣਗੇ। ਦੱਸ ਦਈਏ ਕਿ 1 ਅਗਸਤ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ।