ਚੰਡੀਗੜ੍ਹ, 17 ਮਾਰਚ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹਨ।ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਚੀਫ ਵਿਜੀਲੈਂਸ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਸੀ। ਸੀਵੀਓ ਨੇ ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਉਹ ਵਿਜੀਲੈਂਸ ਦੀ ਜਾਂਚ ਵਿੱਚ ਦਖ਼ਲ ਨਹੀਂ ਦੇ ਸਕਦੇ। ਹਾਲਾਂਕਿ ਵਿਜੀਲੈਂਸ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਉਠਾਏ ਸਵਾਲਾਂ 'ਤੇ ਵਿਚਾਰ ਕਰਨ ਦੇ ਹੁਕਮ ਦਿੱਤੇ ਗਏ ਸਨ।