ਮਾਨ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਮੋਰਚਾ ਸ਼ੁਰੂ ਕੀਤਾ ਜਾਵੇਗਾ : : ਪ੍ਰਧਾਨ ਧਾਮੀ 

  • ਭਗਵੰਤ ਮਾਨ ਵੱਲੋਂ ਕੱਲ੍ਹ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਦਿੱਤੇ ਗਏ ਬਿਆਨ ਦਾ ਦਿੱਤਾ ਜਵਾਬ 
  • ਮੈਨੂੰ ਮਾਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ : ਪ੍ਰਧਾਨ ਧਾਮੀ

ਚੰਡੀਗੜ੍ਹ, 26 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਦਿੱਤੇ ਗਏ ਬਿਆਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਵਾਬ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।ਤੁਸੀਂ ਐਨਾ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ। ਉਨ੍ਹਾਂ ਕਿਹਾ ਕਿ ਪਰ ਮੈਂ ਤੁਹਾਨੂੰ ਇਹ ਨਹੀਂ ਪੁੱਛਾਂਗਾ ਕਿ ਤੁਸੀਂ ਪੰਜਾਬੀਆਂ ਦੇ ਪੈਸੇ 'ਤੇ ਉੱਡਦੇ ਹੈਲੀਕਾਪਟਰ 'ਤੇ ਦਿੱਲੀ ਨੂੰ ਕਿਉਂ ਜਾਂਦੇ ਹੋ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਇਜਲਾਸ ਵਿਚ ਉਹਨਾਂ ਇਸ ਬਾਬਤ ਮਤਾ ਪੇਸ਼ ਕੀਤਾ ਜਿਸ ਵਿਚ ਇਹ ਵੀ ਮੰਗ ਕੀਤੀ ਗਈ ਸੀ ਕਿ ਕੇਸਾਂ ਤੇ ਦਾੜੀ ਬਾਰੇ ਬੇਅਦਬੀ ਭਰੇ ਸ਼ਬਦ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਗਤਾਂ ਦੇ ਨਾਂ ਬੇਅਦਬੀ ਨਾਲ ਲੈਣ ਲਈ ਪ੍ਰਿੰਸੀਪਲ ਬੁੱਧਰਾਮ ਮੁਆਫੀ ਮੰਗਣ।