ਚੰਡੀਗੜ੍ਹ, 06 ਮਾਰਚ : ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸੰਗਠਨ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੀ ਅੱਜ 18 ਸਾਲ ਪੁਰਾਣੇ ਅਪਰਾਧਿਕ ਮਾਮਲੇ 'ਚ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਪੇਸ਼ੀ ਹੈ। ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ। ਉਸ ਖ਼ਿਲਾਫ਼ ਸਾਲ 2005 ਵਿੱਚ ਸੈਕਟਰ 17 ਦੇ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀਆਂ ਧਾਰਾਵਾਂ 121, 121ਏ, 122, 153, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹਵਾਰਾ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣੇ ਬਾਕੀ ਹਨ।ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਦੋਸ਼ ਤੈਅ ਕਰਨ ਸਬੰਧੀ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਬਹਿਸ ਹੋਣੀ ਹੈ। ਇਸ ਤੋਂ ਪਹਿਲਾਂ ਹਵਾਰਾ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਜਾ ਚੁੱਕੇ ਹਨ। ਹਵਾਰਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ 7 ਜਨਵਰੀ ਤੋਂ ਰੋਸ ਪ੍ਰਦਰਸ਼ਨਚੱਲ ਰਿਹਾ ਹੈ।