ਚੰਡੀਗੜ੍ਹ, 23 ਫਰਵਰੀ : ਅੱਜ ਅਜਨਾਲਾ ਦੀ ਘਟਨਾ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਮਰਥਕ ਪੁਲਿਸ ਨਾਲ ਹੱਥੋਪਾਈ ਵੀ ਹੋਈ ਤੇ ਕਈ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਸਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਨਾ ਸਿਰਫ਼ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ”, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਘਟਨਾ ਦੇ ਸੂਬੇ ਅਤੇ ਦੇਸ਼ ਲਈ ਗੰਭੀਰ ਸੁਰੱਖਿਆ ਪ੍ਰਭਾਵ ਹਨ। ਭਾਜਪਾ ਦੇ ਸੀਨੀਅਰ ਆਗੂ ਨੇ ਇਸ ਘਟਨਾ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿਚ ਇੱਕ ਖਾਸ ਨਮੂਨਾ ਹੈ, ਜੋ ਕੌਮੀ ਸੁਰੱਖਿਆ ਲਈ ਚੰਗਾ ਨਹੀਂ ਹੈ। "ਖਾਸ ਤੌਰ 'ਤੇ ਜਦੋਂ ਪਾਕਿਸਤਾਨ ਅਜਿਹੀ ਸਥਿਤੀ ਨੂੰ ਹੱਲਾਸ਼ੇਰੀ ਦੇਣ ਅਤੇ ਇਸ ਦਾ ਸ਼ੋਸ਼ਣ ਕਰਨ ਲਈ ਤਿਆਰ ਹੈ। ਉਹਨਾਂ ਨੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਯੋਗਤਾ 'ਤੇ ਸਵਾਲ ਚੁੱਕੇ। ਕੈਪਟਨ ਅਮਰਿੰਦਰ ਨੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਨੂੰ ਪ੍ਰਦਰਸ਼ਨ ਵਾਲੀ ਥਾਂ 'ਤੇ ਲਿਜਾਣ ਦੇ ਮਕਸਦ 'ਤੇ ਵੀ ਸਵਾਲ ਚੁੱਕੇ ਹਨ, ਜਿਸ ਨੂੰ ਉਨ੍ਹਾਂ ਨੇ ਕਿਹਾ ਕਿ ਸਵੀਕਾਰਯੋਗ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਥਾਣੇ ਦਾ ਘਿਰਾ ਕਰਨ ਵਾਲਿਆਂ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਵਰਤੀ ਗਈ ਸੰਜਮ ਦੀ ਸ਼ਲਾਘਾ ਕੀਤੀ।