ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿੱਚ ਕੁੱਲ 32 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 5 ਜ਼ਿਲ੍ਹਿਆਂ ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਆਈ ਏ ਐਸਵਿਪੁਲ ਉਜਵਲ ਦੀ ਜਗ੍ਹਾ ਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਸ਼ੇਸ਼ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ। IAS ਅਧਿਕਾਰੀ ਹਿਮਾਂਸ਼ੂ ਅਗਰਵਾਲ ਗੁਰਦਾਸਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਜੋ ਕਿ ਪਹਿਲਾਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਤੌਰ ਤੇ ਕੰਮ ਕਰ ਰਹੇ ਸਨ। ਇਸਦੇ ਨਾਲ ਹੀ ਕੋਮਲ ਮਿੱਤਲ ਨੂੰ ਹੁਸ਼ਿਆਰਪੁਰ, ਸੇਨੂੰ ਦੁੱਗਲ ਨੂੰ ਫਾਜ਼ਿਲਕਾ, ਪੂਨਮ ਦਾਸ ਨੂੰ ਬਰਨਾਲਾ, ਰਿਸ਼ੀਪਾਲ ਨੂੰ ਤਰਨਤਾਰਨ ਦੇ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਨੁਰਾਗ ਅਗਰਵਾਲ ਨੂੰ ਵਧੀਕ ਚੀਫ ਸੈਕਟਰੀ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਹੈ।