ਚੰਡੀਗੜ੍ਹ, 05 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰ ਆਏ ਹਨ। ਮਨੀਸ਼ ਤਿਵਾੜੀ ਨੇ ਵੀ ਟਵਿੱਟਰ 'ਤੇ ਨਵਜੋਤ ਸਿੱਧੂ ਦੀ ਰਿਹਾਈ ਲਈ ਸਮਰਥਨ ਕਰਦਿਆਂ ਲਿਖਿਆ ਹੈ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਆਪਣੇ ਟਵੀਟ 'ਚ ਲਿਖਿਆ ਕਿ ਸਿੱਧੂ ਦੀ ਫਾਈਲ ਨਾ ਤਾਂ ਕੈਬਨਿਟ 'ਚ ਲਿਆਂਦੀ ਗਈ ਅਤੇ ਨਾ ਹੀ ਰਾਜਪਾਲ ਨੂੰ ਭੇਜੀ ਗਈ। ਭਾਰਤ ਦੇ ਸੰਵਿਧਾਨ ਦੀ ਧਾਰਾ 161 ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਜ ਸਰਕਾਰ ਦੀ ਸਲਾਹ 'ਤੇ ਕੰਮ ਕਰਨ ਲਈ ਮਜਬੂਰ ਕਰਦੀ ਹੈ। ਇਹ ਸੰਵਿਧਾਨਕ ਸ਼ਕਤੀ ਹੋਣ ਕਰਕੇ ਸਿੱਧੂ ਸ਼ਾਇਦ ਇਸ ਸ਼ਕਤੀ ਨੂੰ ਇਕਪਾਸੜ ਢੰਗ ਨਾਲ ਵਰਤਣ ਲਈ ਢੁਕਵਾਂ ਮਾਮਲਾ ਹੈ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਨਿਤਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਬਾਰੇ ਬਿਆਨ ਦਿੱਤਾ ਸੀ, ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਾ ਹੋਣ 'ਤੇ ਸਮਰਥਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਦੇ ਨਾਲ-ਨਾਲ ਪਾਰਟੀ ਵਿੱਚ ਉਨ੍ਹਾਂ ਦੇ ਵਿਰੋਧੀ ਵੀ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।