
ਚੰਡੀਗੜ੍ਹ, 25 ਮਾਰਚ, 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਨੇ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਸਾਲ 4 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌੜਾ ਨੇ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਦੱਸ ਦੇਈਏ ਕਿ 3 ਮਹੀਨੇ ਤੋਂ ਵੱਧ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ।