ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ | ਨਵਜੋਤ ਸਿੱਧੂ ਨੇ ਟਵੀਟ ਸ਼ੇਅਰ ਕਰਕੇ ਲਿਖਿਆ ਕਿ ”ਚੰਗੇ ਕੰਮ ਆਪਣੇ ਆਪ ਹੀ ਬੋਲਦੇ ਹਨ, ਜ਼ੁਬਾਨ ਸਿਰਫ ਉਨ੍ਹਾਂ ਦੀ ਵਿਆਖਿਆ ਕਰਦੀ ਹੈ | ਮਾਫੀਆ ਨੂੰ ਤੁਹਾਡੀ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਅਜਿਹੀ ਚੀਜ਼ ਹੈ ਜੋ ਪ੍ਰਸ਼ੰਸਾ ਦੀ ਹੱਕਦਾਰ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੁੰਛ ‘ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ । ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਭੇਂਟ ਕੀਤੇ। ਇਸ ਸਬੰਧੀ ਸਿੱਧੂ ਨੇ ਭਗਵੰਤ ਮਾਨ ਦੀ ਪ੍ਰਸ਼ੰਸਾ ਕੀਤੀ ਹੈ।