ਪੰਜਾਬ ‘ਚ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

  • ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ

ਚੰਡੀਗੜ੍ਹ, 27 ਦਸੰਬਰ 2024 : ਪੰਜਾਬ ਚ ਲਗਾਤਾਰ ਦੋ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਇਸ ਸਾਲ ਦੀ ਪਹਿਲੀ ਛੁੱਟੀ ਹੋਵੇਗੀ। ਜਿਸ ਕਾਰਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਹ ਛੁੱਟੀਆਂ 31 ਦਸੰਬਰ ਨੂੰ ਖਤਮ ਹੋਣਗੀਆਂ। ਇਸ ਤੋਂ ਤੁਰੰਤ ਬਾਅਦ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਹੋਵੇਗੀ।