ਚੰਡੀਗੜ੍ਹ : ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਕੱਲ੍ਹ ਅਚਾਨਕ ਹੀ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਚੀਫ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਪੰਜਾਬ ਕੇਡਰ ਦੇ ਅਧਿਕਾਰੀ ਨੂੰ ਅਹੁਦੇ ਤੋਂ ਹਟਾਉਣਾ ਮੰਦਭਾਗਾ ਹੈ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਨਾਲ ਬਿਨਾਂ ਕਿਸੇ ਗੱਲਬਾਤ ਕੀਤੇ ਕੁਲਦੀਪ ਚਾਹਲ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ, ਜੋ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਲਖਅੰਦਾਜ਼ੀ ਦਾ ਲਗਾਤਾਰ ਚੇਹਰਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਕੇਡਰ ਦਾ ਅਧਿਕਾਰੀ ਹੀ ਚੰਡੀਗੜ੍ਹ ਦੇ ਐਸਐਸਪੀ ਵਜੋਂ ਸੇਵਾ ਨਿਭਾਉਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਭਾਜਪਾ ਵੱਲੋਂ ਕੀਤੀ ਜਾ ਰਹੀ ਦਖਲਅੰਦਾਜੀ ਨੂੰ ਪੰਜਾਬੀ ਕਦੇ ਵੀ ਬਰਦਾਸਤ ਨਹੀਂ ਕਰਨਗੇ। ਨੀਲ ਗਰਮ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਚੰਡੀਗੜ੍ਹ ਉਤੇ ਹੱਕ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।