ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰਾ, ਪੰਜਾਬ ਪੁਲਿਸ ਨੇ ਅਲਰਟ ਕੀਤਾ ਜਾਰੀ 

ਚੰਡੀਗੜ੍ਹ, 12 ਮਈ 2025 : ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਨਾਲ ਹੀ ਕਿਸੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ” ‘ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰਾ’; “Dance of the Hillary” ਨਾਂ ਵਾਲਾ ਇੱਕ ਖਤਰਨਾਕ ਮਾਲਵੇਅਰ ਪਾਕਿਸਤਾਨ ਆਧਾਰਤ ਹੈਕਰਾਂ ਵੱਲੋਂ ਭਾਰਤੀ ਯੂਜ਼ਰਾਂ ਨੂੰ WhatsApp, Facebook ਅਤੇ Email ਰਾਹੀਂ ਭੇਜਿਆ ਜਾ ਰਿਹਾ ਹੈ। ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡਾਟਾ ਚੁਰਾ ਸਕਦਾ ਹੈ ਅਤੇ ਤੁਹਾਡੇ ਡਿਵਾਈਸ ਨੂੰ ਰਿਮੋਟਲੀ ਕੰਟਰੋਲ ਵੀ ਕਰ ਸਕਦਾ ਹੈ। ਅਣਜਾਣ ਲਿੰਕ ਜਾਂ ਅਣਪਛਾਤੇ ਨੰਬਰਾਂ ਤੋਂ ਆਏ ਸੁਨੇਹਿਆਂ ‘ਤੇ ਕਦੇ ਵੀ ਕਲਿਕ ਨਾ ਕਰੋ। ਸਾਵਧਾਨ ਰਹੋ, ਸੁਰੱਖਿਅਤ ਰਹੋ।”