ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋ ਸਕਦੀਆਂ ਹਨ, ਪੰਜਾਬ ਸਰਕਾਰ ਨੇ ਚੋਣ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ, 13 ਫਰਵਰੀ 2025 : ਪੰਜਾਬ  'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਛੇਤੀ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਚੋਣਾਂ ਨੂੰ 31 ਮਈ 2025 ਤੱਕ ਪੂਰਾ ਕਰ ਲਿਆ ਜਾਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੋਣ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ।  ਇਹ ਚੋਣਾਂ ਪੰਜਾਬ ਪੰਚਾਇਤ ਰਾਜ ਅਧਿਨਿਯਮ 1994 ਧਾਰਾ 209 ਤਹਿਤ ਸੰਪੰਨ ਕਰਾਏ ਜਾਣਗੇ। ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ਰੀਏ ਪੇਂਡੂ ਪੱਧਰ ‘ਤੇ ਪ੍ਰਸ਼ਾਸਨਿਕ ਢਾਂਚੇ ਨੂੰ ਨਵੀਂ ਲੀਡਰਸ਼ਿਪ ਮਿਲੇਗੀ। ਪ੍ਰਸ਼ਾਸਨਿਕ ਸਕੱਤਰੇਤ ਦਿਲਰਾਜ ਸਿੰਘ ਮੁਤਾਬਕ ਚੋਣ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ ਤੇ 31 ਮਈ 2025 ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ। ਹੁਣ ਸਾਰੇ ਸਿਆਸੀ ਦਲਾਂ ਦੀਆਂ ਨਜ਼ਰਾਂ ਇਸ ਵੱਡੇ ਚੁਣਾਵੀ ਪ੍ਰੋਗਰਾਮ ‘ਤੇ ਹੋਣਗੀਆਂ ਜੋ ਪੇਂਡੂ ਪ੍ਰਸ਼ਾਸਨ ਨੂੰ ਪ੍ਰਭਾਵਿਤ ਕਰਨ ਵਾਲਾ ਅਹਿਮ ਫੈਸਲਾ ਸਾਬਤ ਹੋ ਸਕਦਾ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਸਟੇਟ ਇਲੈਕਸ਼ਨ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਮਤਦਾਤਾ ਸੂਚੀਆਂ ਦਾ ਖਰੜਾ ਪ੍ਰਕਾਸ਼ਨ 10 ਫਰਵਰੀ 2025 ਨੂੰ ਕੀਤਾ ਜਾਵੇਗਾ। ਇਹ ਸੂਚੀ 4 ਸਤੰਬਰ 2024 ਨੂੰ ਪ੍ਰਕਾਸ਼ਿਤ ਕੀਤੀਆਂ ਗ੍ਰਾਮ ਪੰਚਾਇਤਾਂ ਦੀ ਅਪਡੇਟ ਸੂਚੀ 'ਤੇ ਆਧਾਰਿਤ ਹੋਵੇਗੀ। ਦਾਅਵੇ ਅਤੇ ਇਤਰਾਜ਼ 11 ਫਰਵਰੀ ਤੋਂ 18 ਫਰਵਰੀ 2025 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵਿਆਂ ਦੀ ਨਿਪਟਾਰਾ 27 ਫਰਵਰੀ 2025 ਤੱਕ ਕੀਤਾ ਜਾਵੇਗਾ, ਅਤੇ ਅੰਤਿਮ ਸੂਚੀ 3 ਮਾਰਚ 2025 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। 

q