
ਚੰਡੀਗੜ੍ਹ, 1 ਅਪਰੈਲ 2025 : ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਮਿਲੀ ਹੈ। ਦੱਸ ਦਈਏ ਕਿ ਏਡੀਐੱਸਜੇ ਗੁਪਤਾ ਨੇ ਪਾਦਰੀ ਨੂੰ ਇੱਕ ਔਰਤ ਨੂੰ ਨਸ਼ਾ ਦੇ ਕੇ, ਉਸ ਨੂੰ ਬਲੈਕਮੇਲ ਕਰਨ ਲਈ ਵੀਡੀਓ ਰਿਕਾਰਡ ਕਰਕੇ ਅਤੇ ਵਿਦੇਸ਼ ਜਾਣ ਦੇ ਵੀਜ਼ੇ ਦਾ ਪ੍ਰਬੰਧ ਕਰਨ ਦੇ ਬਹਾਨੇ ਪਾਸਟਰ ਬਜਿੰਦਰ ਨੂੰ 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਪੀੜਤਾ ਦਾ ਦਾਅਵਾ ਸੀ ਕਿ ਪਾਸਟਰ ਨੇ ਮੁਹਾਲੀ ਸਥਿਤ ਆਪਣੇ ਘਰ ਜਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਬਲੈਕਮੇਲ ਕਰਨ ਦੀ ਧਮਕੀ ਦਿੱਤੀ। ਸ਼ਿਕਾਇਤ ਮੁਤਾਬਕ ਅਪ੍ਰੈਲ 2018 'ਚ ਪੀੜਤਾ ਨੇ ਹਿੰਮਤ ਜਤਾਈ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਸਿੰਘ ਫਰਾਰ ਹੋ ਗਿਆ। ਬਾਅਦ ਵਿਚ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।