- ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜਬੂਤ ਕਰਨਾ: ਡਾ. ਬਲਜੀਤ ਕੌਰ
- ਪੰਜਾਬ ਸਰਕਾਰ ਸੂਬੇ ਨੂੰ ਕੁਪੋਸ਼ਣ ਮੁਕਤ ਕਰਨ ਲਈ ਯਤਨਸ਼ੀਲ: ਡਾ. ਬਲਜੀਤ ਕੌਰ
ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜ਼ਬੂਤ ਕਰਨਾ, ਹਰ ਘਰ ਤੱਕ ਸਹੀ ਪੋਸ਼ਣ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਈਕਲ ਰੈਲੀ, ਪ੍ਰਭਾਤ ਫੇਰੀਆਂ, ਖ਼ੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ। ਡਾ.ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ-ਘਰ ਤਕ ਪਹੁੰਚਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਹੀ ਪੋਸ਼ਣ ਦਾ ਅਰਥ ਪੋਸਟਿਕ ਆਹਾਰ ਅਤੇ ਸਾਫ਼ ਪਾਣੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਪੋਸ਼ਣ ਪੱਖਵਾੜੇ ਵਿਚ ਚੰਗੀ ਕਾਰਗੁਜ਼ਾਰੀ ਲਈ 6ਵਾਂ ਸਥਾਨ ਹਾਸਲ ਹੋਇਆ ਸੀ। ਉਨ੍ਹਾਂ ਕਿਹਾ ਕਿ ਪੋਸ਼ਣ ਪਖਵਾੜੇ ਦੌਰਾਨ ਪੰਜਾਬ '‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ਦਾ ਮੁੱਖ ਮਕਸਦ ਪੋਸਟਿਕ ਆਹਾਰ ਦੇ ਨਾਲ-ਨਾਲ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਚੰਗੀ ਸਿਹਤ ਦੇਣਾ ਹੋਵੇਗਾ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਤੋਂ ਆਸ ਪ੍ਰਗਟਾਈ ਕਿ ਉਹ ਪੋਸ਼ਣ ਪਖਵਾੜੇ 'ਚ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਪੰਜਾਬ ਰਾਜ ਨੂੰ ਪੂਰੇ ਭਾਰਤ ਵਿੱਚ ਉੱਤਮ ਸਥਾਨ ਹਾਸਲ ਕਰਨ ਲਈ ਯਤਨ ਕਰਨਗੇ।