ਚੰਡੀਗੜ੍ਹ, 28 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਦਾਖਲ ਕੀਤੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਮਹੀਨੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹੀ ਖਾਰਿਜ ਕਰ ਦਿੱਤਾ ਹੈ।