ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਿਆ ਹੈ। ਨਸ਼ਿਆਂ ਵਿਰੁੱਧ ਲੜਾਈ ‘ਚ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਾਰਵਾਈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਸੇਵਾਵਾਂ ਡਾਇਰੈਕਟੋਰੇਟ ਵਿਖੇ ਵਰਚੁਅਲੀ ਬੈਠਕ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਮਨੋਵਿਗਿਆਨੀ, ਪੰਜਾਬ ਪੁਲਿਸ ਦੇ ਨੁਮਾਇੰਦੇ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਨੇ ਵੀ ਵਰਕਸ਼ਾਪ ‘ਚ ਸ਼ਿਰਕਤ ਕੀਤੀ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ‘ਚ ਔਰਤਾਂ ਦੀ ਭਾਗੀਦਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ‘ਚ ਫਸਣ ਤੋਂ ਰੋਕਣ ਲਈ ਪੁਨਰਵਾਸ ਪ੍ਰੋਗਰਾਮਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਵਰਕਸ਼ਾਪ ਦੇ ਅੰਤ ‘ਤੇ, ਡਾ. ਬਲਬੀਰ ਸਿੰਘ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ। ਪੁਲਿਸ ਵਿਭਾਗ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਲੜਾਈ ‘ਚ ਔਰਤਾਂ ਨਾਲ ਜੁੜਨ ਅਤੇ ਉਨ੍ਹਾਂ ਦਾ ਸਮਰਥਨ ਲੈਣ ਲਈ ਇੱਕ ਆਊਟਰੀਚ ਪ੍ਰੋਗਰਾਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਔਰਤਾਂ ਨਸ਼ਿਆਂ ਵਿਰੁੱਧ ਲੜਾਈ ‘ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ, ਅਤੇ ਅਸੀਂ ਉਨ੍ਹਾਂ ਨੂੰ ਇਹ ਭੂਮਿਕਾ ਨਿਭਾਉਣ ਲਈ ਸਸ਼ਕਤ ਬਣਾਉਣਾ ਚਾਹੁੰਦੇ ਹਾਂ। ਸਿਹਤ ਸੇਵਾਵਾਂ ਦੀ ਡਾਇਰੈਕਟਰ ਡਾ. ਹਤਿੰਦਰ ਕੌਰ ਨੇ ਸਿਵਲ ਸਰਜਨਾਂ, ਮਾਨਸਿਕ ਸਿਹਤ ਮਾਹਰਾਂ ਅਤੇ ਨਸ਼ਾ ਛੁਡਾਊ ਸੇਵਾ ਪ੍ਰਦਾਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਇਸ ਪ੍ਰਕਿਰਿਆ ‘ਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ।