ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ, ਹੋ ਸਕਦੀ ਹਲਕੀ ਬਾਰਿਸ਼ 

ਚੰਡੀਗੜ੍ਹ, 19 ਮਾਰਚ 2025 : ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਨੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਬਦੀਲੀ ਪੱਛਮੀ ਗੜਬੜ ਕਾਰਨ ਹੋ ਰਹੀ ਹੈ। ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।