
ਚੰਡੀਗੜ੍ਹ, 16 ਜਨਵਰੀ 2025 : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਮੁਲਜ਼ਮਾਂ ‘ਤੇ ਧਾਰਾ 307 ਵੀ ਲਗਾਈ ਗਈ ਹੈ। ਜਿਸ ਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਮਾਮਲੇ ਵਿੱਚ ਸੰਮਨ ਭੇਜੇ ਜਾ ਰਹੇ ਹਨ। ਮਾਮਲਾ ਇਹ ਹੈ ਕਿ 5 ਜਨਵਰੀ, 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ, ਪਰ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਦਿੱਤਾ, ਜਿਸ ਕਾਰਨ ਪ੍ਰਧਾਨ ਮੰਤਰੀ ਨੂੰ ਖੜ੍ਹੇ ਹੋਣਾ ਪਿਆ। ਪਿੰਡ ਪਿਆਰੇਆਣਾ ਦੇ ਪੁਲ ਨੂੰ ਲਗਭਗ 15 ਮਿੰਟਾਂ ਲਈ ਬੰਦ ਰੱਖਿਆ ਗਿਆ। ਉਹਨਾਂ ਨੂੰ ਪ੍ਰੋਗਰਾਮ ਦਾ ਉਦਘਾਟਨ ਕੀਤੇ ਬਿਨਾਂ ਹੀ ਵਾਪਸ ਜਾਣਾ ਪਿਆ ਅਤੇ ਪੁਲਿਸ ਨੇ 25 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਆਈਪੀਸੀ ਦੀ ਧਾਰਾ 283 ਲਗਾਈ ਸੀ ਜੋ ਕਿ ਜ਼ਮਾਨਤਯੋਗ ਸੀ ਪਰ ਬਾਅਦ ਵਿੱਚ ਫਿਰੋਜ਼ਪੁਰ ਪੁਲਿਸ ਨੇ ਉਹਨਾਂ ਦੇ ਵਿਰੁੱਧ ਕੇਸ ਦੀਆਂ ਧਾਰਾਵਂ ਵਿੱਚ ਵਾਧਾ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ 20/12/2022 ਨੂੰ ਕੁੱਝ ਹੋਰ ਧਰਾਵਾਂ ਜੋੜ ਦਿੱਤੀਆਂ ਗਈਆਂ। ਇਸ 307,353,341,186,149 ਅਤੇ 8B ਨੈਸ਼ਨਲ ਹਾਈਵੇਅ ਐਕਟ ਤੱਕ ਸ਼ਾਮਿਲ ਸੀ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਇੱਕ ਵਿਅਕਤੀ ਕਮਲਜੀਤ ਪੁੱਤਰ ਬਲਜਿੰਦਰ ਸਿੰਘ ਵਾਸੀ ਪਿਆਰੇ ਵਾਲਾ ਪਿੰਡ ਅਦਾਲਤ ਵਿੱਚ ਜ਼ਮਾਨਤ ਲਈ ਪੇਸ਼ ਹੋਇਆ।