ਚੰਡੀਗੜ੍ਹ, 16 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।