ਚੰਡੀਗੜ੍ਹ, 25 ਅਪ੍ਰੈਲ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਜਿਸ ਨੂੰ ਪੰਜਾਬ ਸਰਕਾਰ ਨੇ ਐਮ.ਐਚ.ਏ. ਨੂੰ ਸੌਂਪ ਦਿੱਤਾ ਹੈ। ਇੰਨਾ ਹੀ ਨਹੀਂ, ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਸ ਸੰਬੰਧ ‘ਚ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੱਕ ਫਰਾਰ ਹੋਣ ਅਤੇ ਪੰਜਾਬ ਪੁਲਿਸ ਦੀ ਕਾਰਵਾਈ ਬਾਰੇ ਰਿਪੋਰਟ ਭੇਜਣ ਲਈ ਕਿਹਾ ਗਿਆ ਸੀ। ਇਸ ਰਿਪੋਰਟ ਵਿੱਚ ਗ੍ਰਹਿ ਮੰਤਰਾਲੇ ਨੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਉਸ ਨੂੰ ਪਨਾਹ ਦੇਣ ਵਾਲਿਆਂ ਦਾ ਪੂਰਾ ਵੇਰਵਾ ਮੰਗਿਆ ਹੈ। ਗ੍ਰਹਿ ਮੰਤਰਾਲੇ ਨੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਸਾਰਾ ਰਿਕਾਰਡ ਐਮਐਚਏ ਨੂੰ ਸੌਂਪ ਦਿੱਤਾ ਹੈ।