
ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਦੇਖਿਆ ਜਾਵੇਗਾ। ਸੂਬੇ ਦਾ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਵੱਧ ਰਹੀ ਗਰਮੀ ਨੂੰ ਦਰਸਾਉਂਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ‘ਚ ਤੇਜ਼ ਗਰਮੀ ਪੈ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੋਇਆ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗੀ।