ਚੰਡੀਗੜ੍ਹ, 10 ਸਤੰਬਰ : ਮੁੱਖ ਮੰਤਰੀ ਮਾਨ ਨੇ ਟੂਰਿਜ਼ਮ ਸਮਿਟ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਦਿਖਾਇਆ ਜਾਵੇਗਾ, ਜੋ ਉਨ੍ਹਾਂ ਨੇ ਅੱਜ ਤੱਕ ਨਹੀਂ ਦੇਖਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ। ਮਿਤੀ 11 ਸਤੰਬਰ ਤੋਂ 13 ਸਤੰਬਰ ਤੱਕ ਸੈਰ ਸਪਾਟਾ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਸਾਰਿਆਂ ਨੂੰ ਸੱਦਾ ਦਿੱਤਾ। ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਪੂਰੇ ਦੇਸ਼ ਦੇ ਨਕਸ਼ੇ ‘ਤੇ ਉਭਾਰਿਆ ਜਾਵੇਗਾ। ਪੰਜਾਬ ਦੀ ਮਿੱਟੀ ਤਬਦੀਲੀ ਸਮੇਟ ਕੇ ਬੈਠੀ ਹੈ। ਦੁਨੀਆ ਦੇ ਕਈ ਹਿੱਸਿਆਂ ਤੋਂ ਲੋਕ ਸੈਰ ਸਪਾਟੇ ਵਿਚ ਹਿੱਸਾ ਲੈਣਗੇ। ਸੀ.ਐਮ. ਮਾਨ ਨੇ ਕਿਹਾ ਕਿ ਦੁਨੀਆਂ ਦੇ ਕੋਨੇ-ਕੋਨੇ ਤੋਂ ਆਉਣ ਵਾਲੇ ਲੋਕ ਬਹਾਦਰੀ ਅਤੇ ਇਨਕਲਾਬ ਨਾਲ ਭਰੀ ਪੰਜਾਬ ਦੀ ਮਿੱਟੀ ਦੀ ਮਹਿਕ ਨੂੰ ਨੇੜਿਓਂ ਮਹਿਸੂਸ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਦਿਲੋਂ ਸੱਦਾ ਦੇ ਰਹੇ ਹਾਂ। ਅਸੀਂ ਅੱਖਾਂ ਵਿਛਾ ਕੇ ਉਡੀਕ ਕਰਾਂਗੇ। ਮੋਹਾਲੀ ਵਿਖੇ 11 ਤੋਂ 13 ਸਤੰਬਰ ਤੱਕ ਪਹਿਲੇ 3 ਦਿਨਾਂ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਰਾਹੀਂ ਵੱਡੇ ਨਿਵੇਸ਼ ਦੀਆਂ ਸੰਭਾਵਨਾਵਾਂ ਹਨ। ਇਸ ਰਾਹੀਂ ਮੁਹਾਲੀ ਵਿੱਚ ਵੀ ਵੱਡੇ ਪ੍ਰਾਜੈਕਟ ਲਾਏ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਿਤ ਕਰ ਸਕਦਾ ਹੈ। ਪੰਜਾਬ ਸਰਕਾਰ ਨੂੰ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਸੂਬੇ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਉਦਯੋਗਪਤੀਆਂ ਦੀ ਸ਼ਮੂਲੀਅਤ ਦੀ ਉਮੀਦ ਹੈ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਵੀ ਮੋਹਾਲੀ ਜਾਂ ਇਸ ਦੇ ਆਸ-ਪਾਸ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਪ੍ਰਾਜੈਕਟ ਸਮੇਤ ਹੋਰ ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲ ਜਾਵੇਗੀ। ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ਦੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਤੋਂ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਪ੍ਰਗਟਾਈ ਹੈ। ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਕਾਰੋਬਾਰ ਲਈ ਬਿਹਤਰ ਮਾਹੋਲ ਅਤੇ ਸਹੂਲਤਾਂ ਦੇਣ ਦਾ ਦਾਅਵਾ ਕੀਤਾ ਹੈ। ਮੰਤਰੀ ਅਨਮੋਲ ਗਗਨ ਮਾਨ ਮੁਤਾਬਕ ਸੂਬਾ ਸਰਕਾਰ ਵੱਲੋਂ ਨਿਵੇਸ਼ਕ ਪੱਖੀ ਨੀਤੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਨਾਲ ਨਿਵੇਸ਼ਕਾਂ ਸਮੇਤ ਸੂਬੇ ਨੂੰ ਕਾਫੀ ਫਾਇਦਾ ਹੋਵੇਗਾ। ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜਾਬ ਦੇ ਸੈਰ ਸਪਾਟਾ ਸਥਾਨਾਂ ‘ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰੇਗੀ। ਇਨ੍ਹਾਂ ‘ਚ ਸੂਬੇ ਦੀ ਪੂਰੀ ਝਲਕ ‘ਰੰਗਲਾ ਪੰਜਾਬ’ ਪ੍ਰੋਗਰਾਮ ‘ਚ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਤਿਉਹਾਰ ਨੂੰ ਕੌਮੀ ਤਿਉਹਾਰ ਵਜੋਂ ਦਰਜ ਕਰਵਾਉਣ ਲਈ ਵੀ ਉਪਰਾਲੇ ਕਰੇਗੀ।