ਚੰਡੀਗੜ੍ਹ, 18 ਜੁਲਾਈ : ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਅੰਦਾਜਾ ਇਹ ਲਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਪੰਜਾਬ ਵਿੱਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸਾਂਪਲਾ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਸਾਂਪਲਾ ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ ਸੰਵਿਧਾਨਕ ਅਹੁਦੇ ’ਤੇ ਰਹਿੰਦਿਆਂ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਕਰਨਾ ਸੰਭਵ ਨਹੀਂ ਸੀ, ਇਸ ਲਈ ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਉਸ ਨੂੰ ਪੰਜਾਬ ਭੇਜਣ ਦਾ ਮਨ ਬਣਾ ਲਿਆ। ਉਨ੍ਹਾਂ ਦੇ ਸਿਆਸੀ ਕੱਦ ਮੁਤਾਬਕ ਪੰਜਾਬ ਵਿੱਚ ਕੋਈ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜਾਖੜ-ਸਾਂਪਲਾ ਜੋੜੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਇੰਚਾਰਜ ਹੋਣਗੇ।