ਚੰਡੀਗੜ੍ਹ, 27 ਮਾਰਚ : ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ’ਤੇ ਰੋਕ ਲਗਾ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾਣਗੇ। ਲਗਭਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ। ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢੇ ਜਾਣੇ ਸਨ, ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ’ਤੇ ਰੋਕ ਲਗਾ ਦਿੱਤੀ ਗਈ।