52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਚੰਡੀਗੜ੍ਹ, 27 ਮਾਰਚ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ....
ਚੰਡੀਗੜ੍ਹ

ਚੰਡੀਗੜ੍ਹ, 27 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਕਿ ਪੰਜਾਬ ਅਤੇ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਇਕ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨ। ਸਾਡੀ ਧਾਰਮਿਕ ਹੋਂਦ, ਵਿਰਸੇ ਅਤੇ ਪਹਿਚਾਣ ਉੱਤੇ ਭਿਆਨਕ ਹਮਲੇ ਹੋ ਰਹੇ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਹਰਿਆਣਾ ਤੇ ਹੋਰ ਥਾਵਾਂ ‘ਤੇ ਸਥਿਤ....

ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਚੰਡੀਗੜ੍ਹ, 26 ਮਾਰਚ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਈਕੋ....

347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ ਪੰਜਾਬ ਦੀਆਂ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ....

ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੰਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ ਹੈ....

ਕੈਬਨਿਟ ਮੰਤਰੀ ਨੇ ਲੁਧਿਆਣਾ ਸ਼ਹਿਰ ਦੇ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਅਤਿ-ਆਧੁਨਿਕ ਸੜਕਾਂ, ਈ-ਬੱਸਾਂ, ਸਿਵਲ ਬੱਸ ਡਿਪੂ ਬੁਨਿਆਦੀ ਢਾਂਚਾ, ਸ਼ਹਿਰੀ ਰਾਜ ਪ੍ਰਬੰਧ, ਵਿੱਤ ਅਤੇ ਜਲ ਸੇਵਾਵਾਂ ਦੀਆਂ ਮਿਲਣਗੀਆਂ ਸਹੂਲਤਾਂ ਚੰਡੀਗੜ੍ਹ, 26 ਮਾਰਚ 2025 : ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ....

ਚੰਡੀਗੜ੍ਹ, 26 ਮਾਰਚ 2025 : ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ਏਡੀਜੀਪੀ ਬਦਲੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ (ਹੋਮ-1 ਸ਼ਾਖਾ) ਨੇ ਦੋ ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ, ਨੂੰ ਹੁਣ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਜੀ. ਨਾਗੇਸ਼ਵਰ ਰਾਓ ਦੀ....

ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਯੋਗ ਉਪਬੰਧ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ—'ਰੰਗਲਾ ਪੰਜਾਬ' ਬਣਾਉਣ ਵੱਲ ਵਧਿਆ ਹੋਇਆ ਕਦਮ ਸਮਾਜਿਕ ਨਿਆਂ ਅਤੇ ਹਾਸ਼ੀਆਗ੍ਰਸਤ ਵਰਗਾਂ ਦੀ ਭਲਾਈ ਲਈ 9,340 ਕਰੋੜ ਰੁਪਏ ਦੇ ਉਪਬੰਧ ਦੀ ਸਲਾਹ ਪੰਜਾਬ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਰਾਹੀਂ 31 ਮਾਰਚ 2020 ਤੱਕ ਦੇ ਦਿੱਤੇ ਕਰਜ਼ੇ ਮਾਫ....

ਪੰਜਾਬ ਦੇ ਬਜਟ ਦੀ ਸੁਖਬੀਰ ਬਾਦਲ ਨੇ ਕੀਤੀ ਆਲੋਚਨਾ ਕਿਹਾ ਕਿ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦਾ ਜ਼ਿਕਰ ਨਹੀਂ, ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ, ਸਾਰੀਆਂ 22 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕੋਈ ਫੰਡ ਨਹੀਂ ਰੱਖੇ ਤੇ ਨਾ ਹੀ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਿਆਂਦੀ ਕਿਹਾ ਕਿ ਪੂੰਜੀਗਤ ਖਰਚ ਲਈ ਸਿਰਫ 10 ਹਜ਼ਾਰ ਕਰੋੜ ਰੁਪਏ ਰੱਖੇ, ਮਤਲਬ ਵਿਕਾਸ ਲਈ ਕੋਈ ਪੈਸਾ ਨਹੀਂ ਕਿਹਾ ਕਿ ਸਰਕਾਰ ਨੇ ਨਸ਼ਾ ਖ਼ਤਮ ਕਰਨ ਵਾਸਤੇ 2 ਸਾਲ ਦਾ ਸਮਾਂ ਹੋਰ ਰੱਖ ਕੇ ਆਪਣੀ ਨਾਕਾਮੀ....

ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਕੀਤੇ ਜਾਣਗੇ ਖਰਚ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਦਾ ਪ੍ਰਸਤਾਵ, 80 ਕਰੋੜ ਰੁਪਏ ਰੱਖੇ ਰਾਖਵੇਂ ਲੁਧਿਆਣਾ ਵਿੱਚ ਖੋਜ ਤੇ ਵਿਕਾਸ ਕੇਂਦਰ ਅਤੇ ਆਟੋ ਪਾਰਟਸ ਤੇ ਹੈਂਡ ਟੂਲਸ ਤਕਨਾਲੋਜੀ ਸੰਸਥਾ ਦੇ ਅੱਪਗ੍ਰੇਡੇਸ਼ਨ ਲਈ 10 ਕਰੋੜ ਰੁਪਏ....

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ, ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ ਚੰਡੀਗੜ੍ਹ, 26 ਮਾਰਚ 2025 : ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ....

ਕਿਹਾ, ਸਬੰਧਤ ਸਾਈਟ ਦੀ ਦਿਨ ‘ਚ ਦੋ ਵਾਰ ਸਫਾਈ ਕਰਾਉਣੀ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 25 ਮਾਰਚ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਰਿਹਾਇਸ਼ੀ ਖੇਤਰ ਵਿੱਚ ਅਸਥਾਈ ਡੰਪ ਦਾ ਰੂਪ ਧਾਰ ਚੁੱਕੀ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬੰਧਤ ਸਾਈਟ ਵਿਖੇ ਦਿਨ ਵਿੱਚ ਦੋ ਵਾਰ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੌਰਾਨ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ....

ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਚੰਡੀਗੜ੍ਹ, 25 ਮਾਰਚ 2025 : ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ....

ਚੰਡੀਗੜ੍ਹ, 25 ਮਾਰਚ 2025 : ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਦੇ ਨਵੇਂ ਬਿਜਲੀ ਘਰ ਦਾ ਕੰਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਦੱਸਿਆ ਕਿ 66ਕੇ.ਵੀ ਸਬ-ਸਟੇਸ਼ਨ....

ਚੰਡੀਗੜ੍ਹ, 25 ਮਾਰਚ, 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਨੇ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਸਾਲ 4 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਸਿੰਘ....