ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਨੇ....
ਚੰਡੀਗੜ੍ਹ

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ....

ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਆਈਏਐਸ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ। ਮੁਢਲੀ ਸੂਚਨਾ ਮੁਤਾਬਕ ਉਕਤ ਡਿਪਟੀ ਕਮਿਸ਼ਨਰ ਦੇ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ ਜਿਸ ਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਉੱਚ ਸੂਤਰਾਂ ਮੁਤਾਬਕ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ....

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 17 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ....

ਚੰਡੀਗੜ੍ਹ, 16 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ....

ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ : ਅਮਨ ਅਰੋੜਾ ਚੰਡੀਗੜ੍ਹ, 16 ਫਰਵਰੀ 2025 : ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ....

ਬਿਨਾਂ ਸਰਜਰੀ ਦੇ ਬੁਜ਼ੁਰਗ ਮਰੀਜਾਂ ਦੇ ਦਿਲ ਦੇ ਏਓਰਟਿਕ ਵਾਲਵ ਬਦਲਣਾ ਆਸਾਨ : ਡਾ. ਬਾਲੀ ਡਾ. ਬਾਲੀ ਨੇ 50 ਬੁਜੁਰਗ ਮਰੀਜਾਂ ਦਾ ਕੀਤਾ ਸਫਲ ਇਲਾਜ਼ : ਡਾ. ਬਾਲੀ ਚੰਡੀਗੜ੍ਹ, 16 ਫਰਵਰੀ 2025 : ਮਨੁੱਖੀ ਦਿਲ ਵਿੱਚ ਚਾਰ ਵਾਲਵ ਹੁੰਦੇ ਹਨ, ਜੋ ਖੂਨ ਦੇ ਪ੍ਰਵਾਹ ਨੂੰ ਕੰਟਰੋਲ ਕਰਦੇ ਹਨ, ਪਰ ਕਈ ਵਾਰ ਇਹ ਸਹੀ ਢੰਗ ਨਾਲ ਖੁੱਲ੍ਹਦੇ ਅਤੇ ਬੰਦ ਨਹੀਂ ਹੁੰਦੇ, ਜਿਸ ਕਾਰਨ ਦਿਲ ਸਰੀਰ ਦੇ ਅੰਗਾਂ ਨੂੰ ਲੋੜੀਂਦਾ ਖੂਨ ਨਹੀਂ ਪਹੁੰਚਾ ਪਾਉਂਦਾ, ਜੋ ਘਾਤਕ ਹੋ ਸਕਦਾ ਹੈ। ਇਸ ਗੰਭੀਰ ਬਿਮਾਰੀ ਨੂੰ ਏਓਰਟਿਕ ਸਟੈਨੋਸਿਸ....

ਚੰਡੀਗੜ੍ਹ, 16 ਫਰਵਰੀ 2025 : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ।....

ਚੰਡੀਗੜ੍ਹ, 15 ਫਰਵਰੀ 2025 : ਏਜੰਟਾਂ ਦੇ ਧੱਕੇ ਚੜ੍ਹ ਗਲਤ ਢੰਗ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਗਿਆ ਹੈ। ਇਨ੍ਹਾਂ ਡਿਪੋਰਟ ਕੀਤੇ ਗਏ 119 ਵਿਚੋਂ 67 ਪੰਜਾਬ ਦੇ ਰਹਿਣ ਵਾਲੇ ਵਿਅਕਤੀ ਸ਼ਾਮਲ ਹਨ। ਜਹਾਜ਼ ਅੱਜ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਜਿਹੜੇ 67 ਪੰਜਾਬੀ ਆ ਰਹੇ ਹਨ ਉਨ੍ਹਾਂ ਦੀ ਸੂਚੀ ਸਾਹਮਣੇ ਆਈ ਹੈ। ਪੰਜਾਬੀਆਂ ਵਿਚ ਗੁਰਦਾਸਪੁਰ ਤੋਂ 11, ਹੁਸ਼ਿਆਰਪੁਰ 10, ਕਪੂਰਥਲਾ 10, ਪਟਿਆਲਾ 7, ਅੰਮ੍ਰਿਤਸਰ 6, ਜਲੰਧਰ 5, ਫਿਰੋਜ਼ਪੁਰ 4, ਤਰਨਤਾਰਨ 3....

ਚੰਡੀਗੜ੍ਹ, 14 ਫਰਵਰੀ 2025 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਦੀ ਸੂਬਾ ਸਰਕਾਰ ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਤੋਂ ਪਾਰਟੀ ਜਬਰੀ ਫੰਡ ਵਸੂਲਣ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦਿਆਂ ਈਡੀ ਜਾਂ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਕਹਾਉਣ ਵਾਲੀ ਪਾਰਟੀ ਨੇ ਪਿਛਲ਼ੇ ਦਿਨੀਂ ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ....

ਚੰਡੀਗੜ੍ਹ, 14 ਫ਼ਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦੀ ਮਨਜੂਰੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ....

ਚੰਡੀਗੜ 14 ਫਰਵਰੀ 2025 : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਜਥੇ: ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ, ਜਥੇ. ਮਿੱਠੂ ਸਿੰਘ ਕਾਹਨੇਕੇ, ਜਥੇ. ਸਤਵਿੰਦਰ ਸਿੰਘ ਟੌਹੜਾ, ਜਥੇ: ਮਲਕੀਤ ਸਿੰਘ ਚੰਗਾਲ ਵੱਲੋ ਸਾਂਝੇ ਤੌਰ ਜਾਰੀ ਬਿਆਨ ਵਿੱਚ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਿਸ ਇਕਪਾਸੜ ਪੜਤਾਲੀਆ ਰਿਪੋਰਟ ਦੇ ਆਧਾਰ ਤੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਬਦਲਾ ਲਊ ਭਾਵਨਾ ਤਹਿਤ ਕਾਰਵਾਈ ਕੀਤੀ ਗਈ, ਉਸ....

ਚੰਡੀਗੜ੍ਹ, 14 ਫਰਵਰੀ 2025 : ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸਾਲ ਦੀ 13 ਫਰਵਰੀ ਨੂੰ ਸ਼ੁਰੂ ਹੋਇਆ ਸੀ, ਜਿਸ ਨੂੰ ਇੱਕ ਸਾਲ ਪੂਰਾ ਹੋ ਚੁੱਕਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਮੀਟਿੰਗ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ।....

ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ ਚੰਡੀਗੜ੍ਹ, 14 ਫਰਵਰੀ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ....

ਚੰਡੀਗੜ੍ਹ 13 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ....