ਚੰਡੀਗੜ੍ਹ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ
ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਨਣਗੇ ਗਵਾਹ ਚੰਡੀਗੜ੍ਹ, 1 ਸਤੰਬਰ : ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 57 ਅਦਿੱਤਯ ਐਲ1 ਦੀ ਲਾਂਚ ਦੇ....
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ : ਹਰਪਾਲ ਸਿੰਘ ਚੀਮਾ
948 ਖਪਤਕਾਰਾਂ ਵੱਲੋਂ ਆਪਣੇ ਬਿਲ ਅਪਲੋਡ ਕੀਤੇ ਗਏ ਸੂਬਾ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਮ ਲੋਕਾਂ ਨੂੰ ਐਪ ਪ੍ਰਤੀ ਕੀਤਾ ਜਾਗਰੂਕ ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ....
ESMA ਦੀ ਧਮਕੀ ਦਾ ਨਹੀਂ ਅਸਰ ਪਟਵਾਰੀਆਂ 'ਤੇ......
ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ, ESMA ਨੂੰ ਹਾਈਕੋਰਟ ਚ ਚੈਲੰਜ ਕੀਤਾ ਜਾਵੇਗਾ : ਪਟਵਾਰ ਯੂਨੀਅਨ ਸਾਨੂੰ 167 ਰੁਪਏ ਦਿਹਾੜੀ ਮਿਲਦੀ ਹੈ ਅੰਦੋਲਨਕਾਰੀ ਪਟਵਾਰੀ ਚੰਡੀਗੜ੍ਹ, 31 ਅਗਸਤ : ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ, ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ, ESMA ਨੂੰ....
ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦਖਲ ਦੇ ਕੇ ਏਮਜ਼ ਬਠਿੰਡਾ ਵਿਖੇ ਡੈਡੀਕੇਟਡ ਟਰੋਮਾ ਸੈਂਟਰ ਸਥਾਪਿਤ ਕਰਨ ਦੀ ਹਦਾਇਤ ਦੇਣ ਦੀ ਕੀਤੀ ਅਪੀਲ
ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਮਿਆਰੀ ਦਵਾਈਆਂ ਵਾਜਬ ਭਾਅ ’ਤੇ ਮਿਲਣੀਆਂ ਯਕੀਨੀ ਬਣਾਉਣ ਤੇ ਡਾਕਟਰਾਂ ਤੇ ਰੱਖ ਰੱਖਾਅ ਦੇ ਮਸਲੇ ਵੀ ਹੱਲ ਕਰਵਾਉਣ ਚੰਡੀਗੜ੍ਹ, 31 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੁਦ ਦਖਲ ਦੇ ਕੇ ਏਮਜ਼ ਬਠਿੰਡਾ ਵਿਖੇ ਡੈਡੀਕੇਟਡ ਟਰੋਮਾ ਸੈਂਟਰ ਸਥਾਪਿਤ ਕਰਨ ਦੀ ਹਦਾਇਤ ਦੇਣ ਅਤੇ ਨਾਲ ਹੀ ਸੰਸਥਾ ਵਿਚ ਮਿਆਰੀ ਦਵਾਈਆਂ ਵਾਜਬ ਭਾਅ ’ਤੇ ਮਿਲਣੀਆਂ ਯਕੀਨੀ ਬਣਾਉਣ।....
ਮਜ਼ਦੂਰ ਪਰਿਵਾਰਾਂ ਲਈ ਕੱਟੇ ਪਲਾਟਾਂ ਦੇ ਕਬਜ਼ੇ ਇੱਕ ਮਹੀਨੇ ਵਿੱਚ ਦੇਣ ਦੀ ਹਦਾਇਤ
ਚੰਡੀਗੜ੍ਹ , 31 ਅਗਸਤ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅੱਜ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ਼ ਸਿਵਲ ਸਕੱਤਰੇਤ ਵਿਖੇ ਸੁਖਾਵੇਂ ਮਾਹੌਲ ਚ ਹੋਈ ਮੀਟਿੰਗ ਦੌਰਾਨ ਕੁੱਝ ਅਹਿਮ ਫੈਸਲੇ ਲਏ ਗਏ। ਮੀਟਿੰਗ ਚ ਸ਼ਾਮਲ ਸਾਂਝੇ ਮੋਰਚੇ ਦੇ ਆਗੂਆਂ ਦੇਵੀ ਕੁਮਾਰੀ, ਲਛਮਣ ਸਿੰਘ ਸੇਵੇਵਾਲਾ, ਮੁਕੇਸ਼ ਮਲੌਦ, ਦਰਸ਼ਨ ਨਾਹਰ, ਪ੍ਰਗਟ ਸਿੰਘ ਕਾਲਾਝਾੜ, ਮੱਖਣ ਸਿੰਘ ਰਾਮਗੜ੍ਹ, ਕਸ਼ਮੀਰ ਸਿੰਘ ਘੁੱਗਸੋ਼ਰ ਤੇ ਗੁਰਮੇਸ਼ ਸਿੰਘ ਨੇ....
ਅਕਾਲੀ ਦਲ ਵੱਲੋਂ ਯੁਵਰਾਜ ਗਰਗ ਐਸ.ਓ.ਆਈ ਦੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਪ੍ਰਧਾਨਗੀ ਦੇ ਉਮੀਦਵਾਰ ਹੋਣਗੇ
ਚੰਡੀਗੜ੍ਹ, 31 ਅਗਸਤ : ਸ਼੍ਰੋਮਣੀ ਅਕਾਲੀ ਦਲ ਵੱਲੋਂ 06 ਸਤੰਬਰ ਮਹੀਨੇ ਪੰਜਾਬ ਯੂਨੀਵਰਸਿਟੀ ਦੀਆਂ ਹੋਣ ਜਾ ਰਹੀਆਂ ਵਿਦਿਆਰਥੀ ਵਿੰਗ ਦੀ ਚੋਣਾਂ ਲਈ ਸ਼੍ਰੀ ਯੁਵਰਾਜ ਗਰਗ ਨੂੰ ਐਸ.ਓ.ਆਈ ਵਿੰਗ ਦੇ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾ ਦੀ ਪ੍ਰਧਾਨਗੀ ਹੇਠ ਹੋਈ ਐਸ.ਓ.ਆਈ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਰਾਜਖੰਨਾਂ ਨੇ ਦੱਸਿਆ ਕਿ ਸ਼੍ਰੀ ਯੁਵਰਾਜ ਗਰਗ ਜਿਹੜੇ ਪਿਛਲੇ 5 ਸਾਲਾਂ ਤੋਂ ਪੰਜਾਬ....
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ : ਜਿੰਪਾ
ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦੇਣ ਦੀ ਅਪੀਲ ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ....
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਆਈਜੀ ਏਜੀਟੀਐਫ ਸੰਦੀਪ ਗੋਇਲ ਚੰਡੀਗੜ੍ਹ, 31 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ....
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ, 31 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ....
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਚੰਡੀਗੜ੍ਹ, 31 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ....
ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ
ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀ ਨਾਮਜ਼ਦ; ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 30 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ....
ਮੁੱਖ ਮੰਤਰੀ ਦੀਆਂ ‘ਧਮਕੀਆਂ’ ਤੋਂ ਡਰਨ ਵਾਲੇ ਨਹੀਂ : ਧਾਨ ਹਰਵੀਰ ਸਿੰਘ ਢੀਂਡਸਾ
ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਅਫ਼ਸਰਾਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਚੇਤਾਵਨੀ ’ਤੇ ਪ੍ਰਤੀਕਰਮ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਪਲਟਵਾਰ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ‘ਧਮਕੀਆਂ’ ਤੋਂ ਡਰਨ ਵਾਲੇ ਨਹੀਂ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕਲਮਛੋੜ ਹੜਤਾਲ ਕਰਨਗੇ। ਢੀਂਡਸਾ ਨੇ ਕਿਹਾ ਕਿ ਅੱਜ ਸੀਐਮ ਹਾਊਸ ਵਿਖੇ ਮੁੱਖ....
ਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ : ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 30 ਅਗਸਤ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ....
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 15 ਜਿਲਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ
ਚੰਡੀਗੜ੍ਹ 30 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜਿਲਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜਿਲਾ ਬਰਨਾਲਾ, ਸ. ਤਜਿੰਦਰ ਸਿੰਘ ਸੰਘਰੇੜੀ ਨੂੰ ਜਿਲਾ ਸੰਗਰੂਰ, ਸ. ਤਰਲੋਚਨ ਸਿੰਘ ਧਲੇਰ ਨੂੰ ਜਿਲਾ ਮਲੇਰਕੋਟਲਾ, ਸ. ਬਲਕਾਰ ਸਿੰਘ ਗੋਨਿਆਣਾ ਨੂੂੰ....
ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ ਚੰਡੀਗੜ੍ਹ, 30 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ....