ਚੰਡੀਗੜ੍ਹ, 26 ਦਸੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ ਸੀ ਜਿਸ ਵਿਚ ਸਰਬਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ। ਜਿਸ ਦੇ ਬਾਅਦ ਇਸ ਸਬੰਧ ਵਿੱਚ ਅੱਜ ਢੀਂਡਸਾ....
ਚੰਡੀਗੜ੍ਹ

ਈ-ਨੈਮ ਟ੍ਰੇਨਿੰਗ ਪ੍ਰੋਗਰਾਮ ਵਿੱਚ 17000 ਸਟੇਕਹੋਲਡਰਸ ਨੇ ਲਿਆ ਭਾਗ ਚੰਡੀਗੜ, 26 ਦਸੰਬਰ : ਈ-ਨੈਮ (ਇਲੈਕਟ੍ਰੋਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ) ਇੱਕ ਆਨਲਾਈਨ ਵਪਾਰਕ ਪਲੇਟਫਾਰਮ ਹੈ, ਜੋ ਕਿਸਾਨਾਂ, ਵਪਾਰੀਆਂ, ਐਫਪੀਓਜ਼ ਅਤੇ ਹੋਰ ਸਟੇਕਹੋਲਡਰਜ਼ ਨੂੰ ਖੇਤੀਬਾੜੀ ਵਸਤੂਆਂ ਦੀ ਆਨਲਾਈਨ ਖ਼ਰੀਦ-ਵੇਚ ਦੀ ਸਹੂਲਤ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ 79 ਈ-ਨੈਮ ਟ੍ਰੇਨਿੰਗ ਪ੍ਰੋਗਰਾਮ ਦੀ ਸਮਾਪਤੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ....

ਚੰਡੀਗੜ, 26 ਦਸੰਬਰ : ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ....

ਚੰਡੀਗੜ੍ਹ, 26 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ....

ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ ਬੂਟੇ ਤਿਆਰ ਕਰਨ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਨੂੰ ਮਦਰ ਪਲਾਂਟ ਅਤੇ ਬੱਡ ਸਟਿੱਕ....

ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ। ਇੱਥੇ ਆਪਣੇ ਦਫ਼ਤਰ ਵਿਖੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ....

ਪੰਜਾਬ ਦੇ ਸਕੂਲ ਆਫ਼ ਐਮੀਨੈਸ ਤੋਂ ਚੁਣੇ ਹੋਏ 600 ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ 360 ਸਟੈਟਰਜੀ ਸਿਖਾਈ ਜਾਵੇਗੀ: ਹਰਜੋਤ ਸਿੰਘ ਬੈਂਸ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਦਸ ਰੋਜ਼ਾ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਦਸੰਬਰ : ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।....

ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ।

ਚੰਡੀਗੜ੍ਹ, 24 ਦਸੰਬਰ : ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਨੂਰਪੁਰ ਬੇਦੀ ਨੇੜਲੇ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਗੈਰ-ਕਾਨੂੰਨੀ ਮਾਇਨਿੰਗ ਕਰਕੇ ਨੁਕਸਾਨਿਆ ਗਿਆ ਹੈ। ਇਸ ਨੂੰ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਲਈ ਪੁਲ ਬੰਦ ਨਾ ਹੁੰਦੇ ਜੇ ਭਗਵੰਤ ਮਾਨ ਜੀ ਤੁਸੀਂ ਗੈਰ-ਕਾਨੂੰਨੀ ਮਾਇਨਿੰਗ ਬੰਦ ਕੀਤੀ ਹੁੰਦੀ। ਪੰਜਾਬ ਦੇ ਖਜ਼ਾਨੇ ਵਿੱਚ ਰੇਤੇ ਤੋਂ 20,000....

ਚੰਡੀਗੜ੍ਹ, 24 ਦਸੰਬਰ : ਪਹਾੜਾਂ ’ਤੇ ਬਰਫ਼ਬਾਰੀ, ਵਾਦੀਆਂ ਵਿੱਚ ਸੀਤ ਲਹਿਰ ਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਤੋਂ ਹਾਲੇ ਤਿੰਨ-ਚਾਰ ਦਿਨਾਂ ਤੱਕ ਰਾਹਤ ਨਹੀਂ ਮਿਲਣ ਵਾਲੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜਿਸ ਦੇ ਚੱਲਦਿਆਂ 27 ਦਸੰਬਰ ਤੱਕ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਆਸ-ਪਾਸ ਦੇ ਸੂਬਿਆਂ ਵਿੱਚ....

ਆਪ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ਦੇ ਬਿਆਨ ਨੂੰ ਨਕਾਰਿਆ ਅਤੇ ਨਿੰਦਾ ਕੀਤੀ, ਕਿਹਾ- ਕਿ ਪੰਜਾਬ ਯੂਨੀਵਰਸਿਟੀ 'ਤੇ ਕਿਸੇ ਹੋਰ ਰਾਜ ਦਾ ਕੋਈ ਅਧਿਕਾਰ ਨਹੀਂ ਹੈ ਪੰਜਾਬ ਯੂਨੀਵਰਸਿਟੀ ਤੇ ਪੰਜਾਬ ਦਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਹੱਕ ਹੈ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 24 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਨਿੰਦਾ ਕੀਤੀ ਹੈ, ਜਿਸ ਵਿੱਚ....

ਪੰਜਾਬ ਰਾਜ ਦੇ ਕੇਂਦਰ ਸਰਕਾਰ ਵੱਲ ਬਕਾਇਆ ਫੰਡਾਂ ਨੂੰ ਜਲਦ ਰਿਲੀਜ਼ ਕਰਨ ਲਈ ਕਿਹਾ ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਅਦਿਤਿਆ ਦੇਵੀ ਲਾਲ ਚੌਟਾਲਾ ਨੇ ਸ. ਹਰਚੰਦ ਸਿੰਘ ਬਰਸਟ ਦੇ ਕੰਮਾਂ ਦੀ ਕੀਤੀ ਸ਼ਲਾਘਾ ਚੰਡੀਗੜ, 24 ਦਸੰਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੋਸਾਂਬ ਦੁਆਰਾ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸਨ ਦੇ ਸਹਿਯੋਗ ਨਾਲ ਕਰਵਾਈ "ਨੈਸ਼ਨਲ ਲੈਵਲ ਕਾਨਕਲੇਵ ਆਨ ਰੂਰਲ ਡਿਵੈਲਪਮੈਂਟ ਅਤੇ ਖੇਤੀਬਾੜੀ ਮਾਰਕਿਟਿੰਗ" ਵਿੱਚ ਭਾਗ ਲਿਆ। ਇਸ ਕਾਨਕਲੇਵ ਵਿੱਚ....

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ : ਕੁਲਤਾਰ ਸੰਧਵਾਂ ਚੰਡੀਗੜ੍ਹ, 24 ਦਸੰਬਰ : ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ ਖਿਡਾਰੀਆਂ ਨਾਲ ਜ਼ਬਰ-ਜਨਾਹ ਅਤੇ ਛੇੜਛਾੜ ਦੇ....

ਪਵਿੱਤਰ ਦਿਹਾੜੇ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਵਾਦ ਟਾਲਣ ਲਈ ਲਿਆ ਫੈਸਲਾ ਚੰਡੀਗੜ੍ਹ, 24 ਦਸੰਬਰ : ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ....

7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ ਨੇ ਇੱਕ ਵੱਡਾ....