ਚੰਡੀਗੜ੍ਹ, 22 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ....
ਚੰਡੀਗੜ੍ਹ

ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧੀ ਪਾਰਟੀਆਂ ਨਾਲ ਸਬੰਧਤ 141 ਸੰਸਦ ਮੈਂਬਰਾਂ ਨੂੰ ਸੰਸਦ ਭਵਨ ਤੋਂ ਮੁਅੱਤਲ ਕੀਤੇ ਜਾਣ ਨੂੰ ਲੋਕਤੰਤਰ ਦਾ ਬੇਰਹਿਮੀ ਨਾਲ ਕਤਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਡੀਆ ਬਲਾਕ ਦੇ ਸੰਸਦ ਮੈਂਬਰ ਸਿਰਫ ਸੰਸਦ 'ਚ ਸੁਰੱਖਿਆ ਦੀ ਉਲੰਘਣਾ ਦਾ ਵਿਰੋਧ ਕਰ ਰਹੇ ਸਨ। ਉਹ ਸਿਰਫ ਇਸ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਤੀਕਿਰਿਆ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਸਦਨ 'ਚ ਵਿਰੋਧੀ ਧਿਰ ਦੀ....

ਚੰਡੀਗੜ੍ਹ, 21 ਦਸੰਬਰ : ਪੰਜਾਬ ਕਾਂਗਰਸ ਵਿਚ ਖਾਨਾਜੰਗੀ ਤੇਜ਼ ਹੋ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਖਰੇ ਅਖਾੜੇ ਨਾ ਲਾਉਣ ਦੀ ਦਿੱਤੀ ਸਲਾਹ ਮਗਰੋਂ ਜਿਥੇ ਸਿੱਧੂ ਦੇ ਸਮਰਥਕਾਂ ਨੇ ਬਾਜਵਾ ਨੂੰ ਮੋੜਵਾਂ ਜਵਾਬ ਦਿੱਤਾ ਹੈ ਤਾਂ ਉਥੇ ਹੀ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਸਮੇਤ ਅਨੇਕਾਂ ਕਾਂਗਰਸੀਆਂ ਨੇ ਵੀ ਸਿੱਧੂ ’ਤੇ ਤਿੱਖਾ ਹਮਲਾ ਬੋਲਿਆ ਹੈ ਤੇ ਹਾਈ ਕਮਾਂਡ ਨੂੰ ਅਪੀਲ ਕੀਤੀ ਹੈ ਕਿ ਸਿੱਧੂ ਨੂੰ ਪਾਰਟੀ ਵਿਚੋਂ....

ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ 'ਚ ਦੋਸ਼ੀਆਂ 'ਤੇ ਜੁਰਮਾਨਾ ਵੀ ਲਗਾਇਆ ਹੈ। ਸ਼ਿਕਾਇਤਕਰਤਾ ਰਜਿੰਦਰ ਦੀਪਾ ਨੇ ਦੱਸਿਆ ਕਿ ਇਹ ਕੋਈ ਲੜਾਈ ਨਹੀਂ ਸੀ ਸਗੋਂ ਉਸ ਨਾਲ ਧੱਕਾ ਕੀਤਾ ਗਿਆ ਸੀ। ਇਹ ਮਾਮਲਾ ਪੰਦਰਾਂ ਸਾਲ....

ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ ਚੰਡੀਗੜ੍ਹ, 21 ਦਸੰਬਰ : ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ....

ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ....

ਦੋਸ਼ੀ ਦੇ ਸਿਰਫ ਪਰਿਵਾਰ ਨੂੰ ਹੀ ਤਰਸ ਦੀ ਪਟੀਸ਼ਨ ਦਾਇਰ ਕਰਨ ਦੀ ਵਿਵਸਥਾ ਦੀ ਵੀ ਸਮੀਖਿਆ ਮੰਗੀ ਤੇ ਕਿਹਾ ਕਿ ਇਸ ਨਾਲ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਹੋਰ ਘੋਰ ਉਲੰਘਣਾ ਹੋਵੇਗੀ ਚੰਡੀਗੜ੍ਹ, 20 ਦਸੰਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਤਿੰਨ ਸੋਧੇ ਹੋਏ ਫੌਜਦਾਰੀ ਬਿੱਲਾਂ ਦੀ ਮੁੜ ਸਮੀਖਿਆ ਕੀਤੀ ਜਾਵੇ ਤੇ ਇਹਨਾਂ ਦੀ ਦੁਰਵਰਤੋਂ ਨਾ ਹੋ ਸਕੇ, ਇਸ ਵਾਸਤੇ ਲੋੜੀਂਦੇ ਉਪਬੰਧ ਇਹਨਾਂ ਵਿਚ ਸ਼ਾਮਲ....

ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਅੰਬੇਡਕਰ ਇੰਸਟੀਚਿਊਟ ਵਿੱਚ ਬੁਨਿਆਦੀ ਢਾਂਚੇ ਅਤੇ ਮਾਨਵੀ ਸ਼ਕਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾਵੇਗਾ ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ....

ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ....

ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ....

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ, ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ; ਰਾਜ ਦੇ ਹਸਪਤਾਲਾਂ ’ਤੇ ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ....

ਕੇਜਰੀਵਾਲ ਦੇ ਪੰਜਾਬ ਤੇ ਹੋਰ ਰਾਜਾਂ ਦੇ ਦੌਰਿਆਂ ’ਤੇ ਚਾਰਟਡ ਜਹਾਜ਼ ਰਾਹੀਂ ਜਾਣ ਦਾ ਸਾਰਾ ਖਰਚਾ ਆਪ ਤੋਂ ਵਸੂਲਿਆ ਜਾਵੇ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 19 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ 400 ਕਰੋੜ ਰੁਪਏ ਦੇ ਲਗਜ਼ਰੀ ਜਹਾਜ਼ ਨੂੰ ਕਿਉਂ ਕਿਰਾਏ ’ਤੇ ਲਿਆ ਜਦੋਂ ਕਿ ਪਾਰਟੀ ਨੇ ਮੰਗ ਕੀਤੀ....

ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ....

ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ....

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 19 ਦਸੰਬਰ : ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ....