ਚੰਡੀਗੜ੍ਹ

ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ , ਸਥਿਤੀ ਚਿੰਤਾਜਨਕ : ਬਾਜਵਾ
ਚੰਡੀਗੜ੍ਹ, 4 ਅਗਸਤ : ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ ਹਨ। ਸਥਿਤੀ ਚਿੰਤਾਜਨਕ ਹੈ ਕਿਉਂਕਿ ਪੰਜਾਬ ਵਿੱਚ 10 ਤੋਂ 17 ਸਾਲ ਦੀ ਉਮਰ ਦੇ 6.97 ਲੱਖ ਬੱਚੇ ਨਸ਼ਿਆਂ ਵਿੱਚ ਫਸੇ ਹੋਏ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਾਉਣ ਦੇ ਚਾਰ ਮਹੀਨਿਆਂ ਦੇ ਅੰਦਰ....
ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ
ਕੇਜਰੀਵਾਲ ਨੇ ਪੰਜਾਬ ਵਿਚ ਜੋ ਬੀਜਿਆ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ’ਤੇ ਕਬਜ਼ਾ ਕਰ ਕੇ ਉਸਦਾ ਮੁੱਲ ਵੱਟ ਰਹੇ ਹਨ: ਹਰਸਿਮਰਤ ਕੌਰ ਬਾਦਲ ਕਿਹਾਕਿ ਕਾਂਗਰਸ ਨੂੰ ਸੰਘੀ ਢਾਂਚੇ ’ਤੇ ਗੱਲ ਕਰਨ ਦਾ ਹੱਕ ਨਹੀਂ, ਕਿਹਾ ਕਿ ਇਹ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਰਲ ਕੇ ਕੰਮ ਕਰ ਰਹੀ ਹੈ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 1996 ਵਿਚ ਭਾਜਪਾ ਨਾਲ ਕੀਤੇ ਸਮਝੌਤੇ ਵੇਲੇ ਮੰਨੇ ਜਾਂਦੇ ਸੰਘੀ ਢਾਂਚੇ ਦੇ ਸਿਧਾਂਤ ਦੀ ਪਾਲਣਾ ਨਹੀਂ ਕਰ ਰਹੀ ਚੰਡੀਗੜ੍ਹ, 4 ਅਗਸਤ : ਸਾਬਕਾ....
ਹੜ੍ਹਾਂ ਮਗਰੋਂ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ਉਤੇ ਕਾਬੂ ਪਾਉਣਾ ਸਰਕਾਰ ਦਾ ਫ਼ਰਜ਼ : ਮੁੱਖ ਮੰਤਰੀ 
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਡੇਂਗੂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਅਗਸਤ : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ....
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ ਚੰਡੀਗੜ੍ਹ, 4 ਅਗਸਤ : ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ....
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਭਰਤ ਇੰਦਰ ਚਾਹਲ 'ਤੇ ਕੇਸ ਕੀਤਾ ਦਰਜ
ਚੰਡੀਗੜ੍ਹ, 03 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ....
 Khalsa Aid ਦੇ ਦਫ਼ਤਰ ਤੇ NIA ਦੀ ਹੋਈ ਰੇਡ ਤੋਂ ਸੁਨੀਲ ਜਾਖੜ ਹੋਏ ਪ੍ਰੇਸ਼ਾਨ, ਅਮਿਤ ਸ਼ਾਹ ਕੋਲ ਉਠਾਇਆ ਮੁੱਦਾ 
ਚੰਡੀਗੜ੍ਹ, 3 ਜੁਲਾਈ : ਪਿਛਲੇ ਦਿਨੀਂ ਐਨਆਈਏ ਦੇ ਵਲੋਂ ਪੰਜਾਬ ਦੇ ਅੰਦਰ ਖ਼ਾਲਸਾ ਏਡ ਦੇ ਦਫਤਰ ਤੇ ਕੀਤੀ ਗਈ ਰੇਡ ਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸਖ਼ਤ ਇਤਰਾਜ਼ ਉਠਾਇਆ ਹੈ। ਜਾਖੜ ਵਲੋਂ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲ ਉਠਾਇਆ ਹੈ। ਜਾਣਕਾਰੀ ਮੁਤਾਬਿਕ, ਜਾਖੜ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੌਰਾਨ ਆਖਿਆ ਕਿ, ਖ਼ਾਲਸਾ ਏਡ ਲੋਕਾਂ ਦੀ ਭਲਾਈ ਕਰਨ ਵਾਲੀ ਸੰਸਥਾ ਹੈ ਅਤੇ ਹਮੇਸ਼ਾ ਹੀ ਆਫਤ ਭਰੀਆਂ ਜਗਾਵਾਂ ਤੇ ਪਹੁੰਚ ਕਰਕੇ ਲੋਕਾਂ ਦੀ ਸੇਵਾ ਕਰਦੀ ਹੈ। ਜਾਖੜ ਨੇ ਕਿਹਾ ਕਿ....
ਪ੍ਰਤਾਪ ਸਿੰਘ ਬਾਜਵਾ 'ਆਪ' ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪਸ਼ਟੀਕਰਨ ਮੰਗਿਆ
ਆਪ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫਲ ਰਹੀ, ਅਤੇ ਹੁਣ ਉਸ ਕੋਲ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 3 ਅਗਸਤ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 17 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀ ਡਿਗ ਰਹੀ ਵਿੱਤੀ ਸਿਹਤ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ 'ਆਪ' ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਉਹ ਮੁਫ਼ਤ ਬਿਜਲੀ ਸਕੀਮ ਸਮੇਤ....
ਵਿਜੀਲੈਂਸ ਵੱਲੋਂ 20 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ, ਐਸਐਚਓ ਤੇ ਏਐਸਆਈ. ਦੀ ਭੂਮਿਕਾ ਜਾਂਚ ਅਧੀਨ 
ਚੰਡੀਗੜ੍ਹ, 3 ਅਗਸਤ : ਵਿਜੀਲੈਂਸ ਬਿਊਰੋ ਨੇ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ....
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਪਟਿਆਲਾ ਵਿਖੇ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ....
ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ....
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਸਮੂਹ ਡੀ.ਸੀਜ਼ ਨੂੰ ਗਿਰਦਾਵਰੀ ਤੇ ਮੁਆਵਜ਼ਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ। ਮੁੱਖ ਸਕੱਤਰ....
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ 
ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ ਚੰਡੀਗੜ੍ਹ, 2 ਅਗਸਤ : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ....
ਵਿਜੀਲੈਂਸ ਬਿਊਰੋ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ
ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ ਮਹਿਲਾ ਏ.ਐਸ.ਆਈ. ਚੰਡੀਗੜ੍ਹ, 2 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ....
ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ  ਮੰਤਰੀ  ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ। ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ....
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਕਿਹਾ, ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਆਮਦਨ ਜੁਟਾਈ ਕੈਬਨਿਟ ਮੰਤਰੀ ਵੱਲੋਂ ਬਾਕੀ ਰਹਿੰਦੇ ਕਰੀਬ 7 ਹਜ਼ਾਰ ਏਕੜ ਦੀ ਬੋਲੀ ਹਫ਼ਤੇ ਦੇ ਅੰਦਰ-ਅੰਦਰ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ....