ਚੰਡੀਗੜ੍ਹ

ਸਪੈਸ਼ਲ ਡੀਜੀਪੀ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ : ਅਰਪਿਤ ਸ਼ੁਕਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮਾਰੇ ਗਏ ਦੋਵੇਂ ਗੈਂਗਸਟਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ: ਸੀ.ਪੀ. ਲੁਧਿਆਣਾ ਚੰਡੀਗੜ੍ਹ, 30 ਨਵੰਬਰ : ਸਪੈਸ਼ਲ ਡਾਇਰੈਕਟਰ ਜਨਰਲ ਆਫ਼....
ਚੰਡੀਗੜ੍ਹ 'ਚ ਬੁਆਏਫਰੈਂਡ ਦੇ ਕਹਿਣ 'ਤੇ ਕੁੜੀ ਨੇ ਬਾਥਰੂਮ 'ਚ ਲਾਇਆ ਕੈਮਰਾ, ਦੋਵੇਂ ਗ੍ਰਿਫ਼ਤਾਰ
ਚੰਡੀਗੜ੍ਹ, 29 ਨਵੰਬਰ : ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਇਸ ਮਾਮਲੇ 'ਚ ਪੀੜਤ ਲੜਕੀ ਜਦੋਂ ਪੀਜੀ 'ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਉਪਰ ਉਸ ਦੀ ਨਜ਼ਰ ਪਈ। ਜਦੋਂ ਉਸਨੇ....
ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਚੀਮਾ
ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ....
31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ : ਸਕੂਲ ਸਿੱਖਿਆ ਮੰਤਰੀ 
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 29 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022....
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ
ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਕਾਨੂੰਨ ਤਹਿਤ ਪਾਣੀ ਦੀ ਬਰਬਾਦੀ ਨੂੰ ਵੀ ਰੋਕਿਆ ਜਾਵੇਗਾ ਚੰਡੀਗੜ੍ਹ, 29 ਨਵੰਬਰ : ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਝਗੜਿਆਂ ਦਾ ਛੇਤੀ ਤੇ ਆਸਾਨ ਤਰੀਕੇ ਨਾਲ ਹੱਲ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਅੱਜ "ਪੰਜਾਬ ਨਹਿਰਾਂ ਤੇ ਜਲ....
ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਹੋਈ ਇੰਟਰਵਿਊ ਦੇ ਮਾਮਲੇ ’ਚ ਹਾਈਕੋਰਟ ਸਖ਼ਤ, ਏਡੀਜੀਪੀ ਜੇਲ੍ਹਾਂ ਨੂੰ ਕੀਤਾ ਤਲਬ
ਚੰਡੀਗੜ੍ਹ, 28 ਨਵੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਹੋਈ ਇੰਟਰਵਿਊ ਦੇ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਖਤ ਰਵੱਈਆ ਵਰਤਿਆ ਗਿਆ ਹੈ। ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕੀਤਾ ਹੈ। ਨਾਲ ਹੀ ਹਾਈਕੋਰਟ ਨੇ ਕਿਹਾ ਕਿ ਏਡੀਜੀਪੀ ਜੇਲ੍ਹਾਂ ਅਗਲੀ ਸੁਣਵਾਈ ’ਤੇ ਪੇਸ਼ ਹੋ ਦੱਸਣ ਕਿ ਹੁਣ ਤੱਕ ਇਸ ਮਾਮਲੇ ’ਚ ਕੀ ਕੀਤਾ ਗਿਆ ਅਤੇ ਜੇਲ੍ਹਾਂ ’ਚ ਮੋਬਾਈਲ ਫੋਨ ਦੀ ਸਮਗਲਿੰਗ ਰੋਕਣ ਦੇ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਹਾਈਕੋਰਟ ਨੇ ਅੱਗੇ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ....
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 28 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ।....
ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤੀਪੂਰਨ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਮੰਗੀ
ਕੋਰ ਕਮੇਟੀ ਨੇ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣਾਈ ਐਸ ਆਈ ਟੀ ਕੀਤੀ ਰੱਦ, ਕਿਹਾ ਕਿ ਜਿਹਨਾਂ ਨੇ ਗੁਰਦੁਆਰਾ ਸਾਹਿਬ ਵਿਚ ਅਸਾਲਟ ਰਾਈਫਲਾਂ ਨਾਲ ਹਮਲਾ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਠਹਿਰਾਉਣ ਦੀ ਆਸ ਨਹੀਂ ਕੀਤੀ ਜਾ ਸਕਦੀ ਐਲਾਨ ਕੀਤਾ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਯਾਤਰਾ ਸ਼ੁਰੂ ਕੀਤੀ ਜਾਵੇਗੀ ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਫਾਰਮ 20 ਦਸੰਬਰ ਨੂੰ ਰਾਸ਼ਟਰਪਤੀ ਨੂੰ ਸੌਂਪਣ, 14 ਦਸੰਬਰ ਨੂੰ ਪਾਰਟੀ ਦਾ....
ਆਪ’ ਵਿਧਾਇਕ ਗੱਜਣਮਾਜਰਾ ਦਾ 3 ਦਿਨ ਦਾ ਰਿਮਾਂਡ ਵਧਿਆ
ਚੰਡੀਗੜ੍ਹ, 27 ਨਵੰਬਰ : ਸੰਗਰੂਰ ਦੀ ਅਮਰਗੜ੍ਹ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਮੁਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਤੋਂ ਬਾਅਦ 4 ਦਿਨਾਂ ਦੇ ਰਿਮਾਂਡ ‘ਤੇ ਸੀ। ਗੌਰਤਲਬ ਹੈ ਕਿ ਈਡੀ ਨੇ ਗੱਜਣਮਾਜਰਾ ਨੂੰ ਉਸ ਦੇ ਮਾਲੇਰਕੋਟਲਾ ਦਫ਼ਤਰ ਤੋਂ 6....
ਪਿੰਗਲਵਾੜਾ ਸ਼ਾਖਾ ਪਲਸੌਰਾ ਦਾ ਸਥਾਪਨਾ ਦਿਵਸ ਮਨਾਇਆ
ਖੂਨਦਾਨ ਕੈਂਪ ਮੌਕੇ ਖੂਨ ਦਾਨੀਆਂ ਨੇ 29 ਯੂਨਿਟ ਦਾਨ ਕੀਤੇ ਚੰਡੀਗੜ੍ਹ 27 ਨਵੰਬਰ : ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਅਤੇ ਪਦਮ ਭੂਸ਼ਣ ਜੇਤੂ ਡਾ. ਇੰਦਰਜੀਤ ਕੌਰ ਦੀ ਅਗਵਾਈ ਵਿੱਚ ਪਿੰਗਲਵਾੜਾ ਦੀ ਪਿੰਡ ਪਲਸੌਰਾ ਸ਼ਾਖਾ, ਸੈਕਟਰ 56 ਚੰਡੀਗੜ੍ਹ ਦਾ ਦੋ ਰੋਜਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਜਤਿੰਦਰ ਸਿੰਘ ਔਲਖ, ਸੇਵਾ ਮੁਕਤ ਏਡੀਜੀਪੀ ਪੰਜਾਬ ਨੇ ਕੀਤਾ ਜਿਸ ਵਿੱਚ ਕੁੱਲ 29 ਯੂਨਿਟ ਇਕੱਠੇ ਹੋਏ। ਮੈਡੀਕਲ ਕੈਂਪ ਦਾ....
ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕਰਨਾ ਮਹਿਜ਼ ਇਕ ਪਬਲੀਸਿਟੀ ਸਟੰਟ : ਡਾ. ਚੀਮਾ
ਦੇਸ਼ ਵਿਚ ਕੇਜਰੀਵਾਲ ਦਾ ਆਧਾਰ ਵਧਾਉਣ ਲਈ ਪੰਜਾਬ ਦਾ ਪੈਸਾ ਬਰਬਾਦ ਕਰਨਾ ਬੰਦ ਕਰਨ ਕਰੋ : ਡਾ. ਚੀਮਾ ਚੰਡੀਗੜ੍ਹ, 27 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਨੂੰ ਸਿਰਫ ਪਬਲੀਸਿਟੀ ਸਟੰਟ ਕਰਾਰ ਦਿੱਤਾ ਤੇ ਕਿਹਾ ਕਿ ਇਹ ਸਕੀਮ ਤਾਂ ਪਹਿਲਾਂ ਹੀ 1 ਜਨਵਰੀ 2016 ਨੂੰ ਤਕਰੀਬਨ 8 ਸਾਲ ਪਹਿਲਾਂ ਬਾਦਲ ਸਰਕਾਰ ਨੇ ਸ਼ੁਰੂ ਕਰ ਦਿੱਤੀ ਸੀ ਤੇ ਪਾਰਟੀ ਨੇ ਸ੍ਰੀ ਭਗਵੰਤ....
ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ
ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ - 11 ਸਾਲਾਂ 'ਚ ਕਈ ਉਤਰਾਅ-ਚੜ੍ਹਾਅ ਆਏ, ਬਹੁਤ ਸਾਰੀਆਂ ਮੁਸ਼ਕਿਲਾਂ ਆਈਆਂ ਪਰ ਸਾਡੇ ਜਜ਼ਬੇ 'ਚ ਕੋਈ ਕਮੀ ਨਹੀਂ ਆਈ ਚੰਡੀਗੜ੍ਹ, 26 ਨਵੰਬਰ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ....
ਆਪ ਸਰਕਾਰ ਵੱਲੋਂ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ਭਲਕੇ ਕੱਢੀ ਜਾਵੇਗੀ ‘ਮੁਖ ਮੰਤਰੀ ਤੀਰਥ ਯਾਤਰਾ’
ਚੰਡੀਗੜ੍ਹ, 26 ਨਵੰਬਰ : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ‘ਮੁਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕਰੇਗੀ। ‘ਆਪ’ ਪੰਜਾਬ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦਾ ਇਹ ਕਦਮ ਸ਼ਲਾਘਾਯੋਗ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਬੁਲਾਰੇ ਹਰਸੁਖਇੰਦਰ ਸਿੰਘ (ਬੱਬੀ ਬਾਦਲ) ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ....
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤਾ ਜਾਵੇਗਾ ਤੋਹਫਾ, ਖਾਤਿਆਂ ‘ਚ ਆਉਣਗੇ 1000 ਰੁਪਏ
ਚੰਡੀਗੜ੍ਹ, 25 ਨਵੰਬਰ : ਭਗਵੰਤ ਮਾਨ ਸਰਕਾਰ ਨੇ ਹੋਰ ਕਈ ਅਹਿਮ ਵਾਅਦੇ ਪੂਰੇ ਕਰਨ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਮਹੀਨਾ ਸਹਾਇਤਾ ਦੇਣ ਦੀ ਗਰੰਟੀ ਪੂਰੀ ਕਰਨ ਦੀ ਵੀ ਤਿਆਰੀ ਸ਼ੁਰੂ ਕਰ ਦਿਤੀ ਹੈ। ਨਵੇਂ ਸਾਲ 'ਚ ਸੂਬੇ ਦੀਆਂ ਔਰਤਾਂ ਨੂੰ ਇਹ ਵੱਡਾ ਤੋਹਫਾ ਮਿਲ ਸਕਦਾ ਹੈ। ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਮਹਿਲਾਵਾਂ ਨੂੰ 1000 ਰੁਪਏ ਉਨ੍ਹਾਂ ਦੇ ਖਾਤੇ ਵਿਚ ਦਿੱਤੇ ਜਾਣਗੇ। ਮਿਲੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਇਸ ਲਈ ਵਿੱਤ ਵਿਭਾਗ ਨੂੰ ਮਨਜ਼ੂਰੀ ਲਈ ਫਾਈਲ ਭੇਜ ਦਿੱਤੀ ਹੈ। ਪੰਜਾਬ ਸਰਕਾਰ....
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਚੂਕ ਮਾਮਲੇ ਵਿਚ ਐੱਸਪੀ ਗੁਰਬਿੰਦਰ ਸਿੰਘ ਨੂੰ ਕੀਤਾ ਸਸਪੈਂਡ 
ਚੰਡੀਗੜ੍ਹ, 25 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਚੂਕ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਬਠਿੰਡਾ ਦੇ ਤਤਕਾਲੀ ਐੱਸਪੀ ਗੁਰਬਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ।ਇਹ ਫੈਸਲਾ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ। ਦੱਸ ਦੇਈਏ ਕਿ ਐੱਸਪੀ ਗੁਰਬਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਸੰਘਾ ਇਸ ਵੇਲੇ....