ਚੰਡੀਗੜ੍ਹ

ਸਰਕਾਰੀ ਸਕੂਲਾਂ ਵਿੱਚ 2000 ਪੀਟੀਆਈ ਅਧਿਆਪਕ ਤੇ ਸਿਹਤ ਵਿਭਾਗ 'ਚ 822 ਪੋਸਟਾਂ ਦੀ ਭਰਤੀ ਹੋਵੇਗੀ : ਹਰਪਾਲ ਸਿੰਘ ਚੀਮਾ 
ਚੰਡੀਗੜ੍ਹ, 13 ਫਰਵਰੀ 2025 : ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਵਿਸ਼ੇਸ਼ ਇਜਲਾਸ 24 ਤੇ 25 ਫਰਵਰੀ ਨੂੰ 2 ਦਿਨ ਚੱਲੇਗਾ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦਾ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 2 ਰੋਜ਼ਾ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬਾ ਭਰ ਵਿੱਚ 3000 ਨਵੀਆਂ ਅਸਾਮੀਆਂ ਨੂੰ....
ਪੰਜਾਬ ਸਰਕਾਰ ਨੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ
ਚੰਡੀਗੜ੍ਹ, 13 ਫਰਵਰੀ 2025 : ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ....
ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋ ਸਕਦੀਆਂ ਹਨ, ਪੰਜਾਬ ਸਰਕਾਰ ਨੇ ਚੋਣ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ, 13 ਫਰਵਰੀ 2025 : ਪੰਜਾਬ 'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਛੇਤੀ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਚੋਣਾਂ ਨੂੰ 31 ਮਈ 2025 ਤੱਕ ਪੂਰਾ ਕਰ ਲਿਆ ਜਾਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੋਣ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਹ ਚੋਣਾਂ ਪੰਜਾਬ ਪੰਚਾਇਤ ਰਾਜ ਅਧਿਨਿਯਮ 1994 ਧਾਰਾ 209 ਤਹਿਤ ਸੰਪੰਨ ਕਰਾਏ ਜਾਣਗੇ। ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ਰੀਏ ਪੇਂਡੂ ਪੱਧਰ ‘ਤੇ....
ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਭਰ ‘ਚੋਂ ਸਰਵੋਤਮ ਬਣਾਉਣ ਲਈ ਵਚਨਬੱਧ : ਸਿੱਖਿਆ ਮੰਤਰੀ
19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 11 ਫਰਵਰੀ 2025 : ਪੰਜਾਬ ਦੇ ਸਕੂਲਾਂ ਦੀ ਪ੍ਰਸ਼ਾਸਨ ਪ੍ਰਣਾਲੀ ਵਿੱਚ ਲੋਕਤੰਤਰ ਹੋਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਰਾਜ ਭਰ ਦੇ ਸਾਰੇ 19,110 ਸਰਕਾਰੀ ਸਕੂਲਾਂ....
ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ : ਖੁੱਡੀਆਂ
ਜਾਬ ਵਿੱਚ ਵੱਖ-ਵੱਖ ਮੱਛੀ ਪਾਲਣ ਪ੍ਰਾਜੈਕਟਾਂ ਅਧੀਨ 500 ਤੋਂ ਵੱਧ ਲਾਭਪਾਤਰੀਆਂ ਨੂੰ 27 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਕੁਦਰਤੀ ਪਾਣੀ ਸ੍ਰੋਤਾਂ, ਪ੍ਰਾਈਵੇਟ ਤੇ ਪੰਚਾਇਤੀ ਤਲਾਬਾਂ ਤੋਂ 1.81 ਲੱਖ ਟਨ ਤੋਂ ਵੱਧ ਦਾ ਮੱਛੀ ਉਤਪਾਦਨ: ਮੱਛੀ ਪਾਲਣ ਮੰਤਰੀ ਚੰਡੀਗੜ੍ਹ, 12 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ....
ਆਪ ਦੀ ਦਿੱਲੀ ਮੀਟਿੰਗ ਤੇ ਪ੍ਰਤਾਪ ਬਾਜਵਾ ਨੇ ਕਸਿਆ ਤੰਜ਼, ਕਿਹਾ : ਭਗਵੰਤ ਮਾਨ ਨੂੰ ਹਟਾਉਣ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ।
ਚੰਡੀਗੜ੍ਹ, 11 ਫਰਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅੱਜ ਦਿੱਲੀ ਵਿਖੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ‘ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ ਲਿਖਿਆ ਹੈ ਕਿ ਮੇਰਾ ਵਿਚਾਰ ਹੈ ਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਆਹੁਦੇ ਤੋਂ ਹਟਾਉਣ ਦੀ ਜ਼ਮੀਨ ਤਿਆਰ ਕਰ....
ਸੁਨੀਲ ਜਾਖੜ ਦੇ ਬਿਆਨ ‘ਤੇ ‘AAP’ ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ
ਜਾਖੜ ਦੀ ਹਾਲਤ ‘ਨਾ ਘਰ ਦਾ ਨਾ ਘਾਟ ਦਾ’ ਵਰਗੀ ਹੋ ਗਈ ਹੈ, ਭਾਜਪਾ ‘ਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ, ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ‘ਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ – ਨੀਲ ਗਰਗ ਜਾਖੜ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ – ਨੀਲ ਗਰਗ ਚੰਡੀਗੜ੍ਹ, 11 ਫਰਵਰੀ 2027 : ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ‘ਆਪ’ ਦੇ....
8 ਗੈਰ ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ, ਡਿਪੋਰਟ ਕੀਤੇ ਨੌਜਵਾਨਾਂ ਦੀ ਸ਼ਿਕਾਇਤ 'ਤੇ ਕੀਤੀ ਕਾਰਵਾਈ
ਚੰਡੀਗੜ੍ਹ, 11 ਫਰਵਰੀ 2025 : ਅਮਰੀਕਾ ਤੋਂ ਪਰਤੇ ਨੌਜਵਾਨਾਂ ਦੀ ਸ਼ਿਕਾਇਤ 'ਤੇ ਵਿਸ਼ੇਸ਼ ਜਾਂਚ ਟੀਮ (SIT) ਨੇ 8 ਗੈਰ ਕਾਨੂੰਨੀ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਹੈ। ਐਸਆਈਟੀ ਦੇ ਮੁਖੀ ਐਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਨੇ 8 ਗੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਵਿੱਚੋਂ ਦੋ ਐਫਆਈਆਰ ਜ਼ਿਲ੍ਹਾ ਪੁਲੀਸ ਕੋਲ ਅਤੇ 6 ਪੰਜਾਬ ਪੁਲੀਸ ਦੇ ਐਨਆਰਆਈ ਮਾਮਲੇ ਵਿੰਗ ਵਿੱਚ ਦਰਜ ਕੀਤੀਆਂ ਗਈਆਂ ਹਨ। ਏਡੀਜੀਪੀ ਪ੍ਰਵੀਨ ਸਿਨਹਾ ਨੇ....
ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼ : ਤਰੁਨਪ੍ਰੀਤ ਸਿੰਘ ਸੌਂਦ 
13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ ਚੰਡੀਗੜ੍ਹ, 11 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਸਮਾਰਕਾਂ ਦੇ ਸੁਰਜੀਤੀਕਰਨ, ਆਧੁਨਿਕੀਕਰਨ ਅਤੇ ਸਾਂਭ-ਸੰਭਾਲ ਲਈ....
ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਬਾਰੇ ਸੰਸਦ ਮੈਂਬਰ ਤਿਵਾੜੀ ਨੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ, 11 ਫਰਵਰੀ, 2025 : ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਬਾਰੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਅੱਜ ਸੰਸਦ ਵਿੱਚ ਇਹ ਮੁੱਦਾ ਉਠਾਉਂਦੇ ਹੋਏ, ਤਿਵਾੜੀ ਨੇ ਖੁਲਾਸਾ ਕੀਤਾ ਕਿ ਅਮਰੀਕਾ ਵਿੱਚ 7.25 ਲੱਖ ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 24,000 ਅਮਰੀਕੀ ਸਰਕਾਰ ਦੀ ਹਿਰਾਸਤ ਵਿੱਚ ਹਨ ਅਤੇ ਇਨ੍ਹਾਂ ਵਿੱਚੋਂ 487 ਨੂੰ ਅੰਤਿਮ....
ਰਾਜਪਾਲ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ
ਚੰਡੀਗੜ੍ਹ, 11 ਫਰਵਰੀ 2025 : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ....
ਪੰਜਾਬ ‘ਚ ‘ਆਪ’ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ : ਤਰੁਣ ਚੁੱਘ
ਚੰਡੀਗੜ੍ਹ, 10 ਫਰਵਰੀ 2025 : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਨਤੀਜਿਆਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਨਕਲੀ ਚਿਹਰਾ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਦੇ ਪਤਨ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਤਾਸ਼ ਦੇ ਪੱਤਿਆਂ ਵਾਂਗ ਹੈ ਜੋ ਛੇਤੀ ਹੀ ਢਹਿ-ਢੇਰੀ ਹੋ ਜਾਵੇਗੀ ਕਿਉਂਕਿ ਭਗਵੰਤ ਮਾਨ ਸਰਕਾਰ ਜਿਸ ਬਹੁ-ਚਰਚਿਤ....
ਪ੍ਰਤਾਪ ਬਾਜਵਾ ਦੇ ਬਿਆਨ ‘ਤੇ ਆਪ ਦਾ ਪਲਟਵਾਰ, ਕਿਹਾ- ਉਨ੍ਹਾਂ ਦੇ ਆਪਣੇ ਵਿਧਾਇਕ ਹੀ ਸੰਪਰਕ ‘ਚ ਨਹੀਂ ਹਨ
ਆਪ ਐਮਪੀ ਮਲਵਿੰਦਰ ਕੰਗ ਦਾ ਬਾਜਵਾ ਨੂੰ ਸਵਾਲ – ਕੀ ਸਾਰੇ ਕਾਂਗਰਸੀ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ? ਬਾਜਵਾ ਦਾ ਆਪਣਾ ਭਰਾ ਉਹਨਾਂ ਨੂੰ ਛੱਡ ਕੇ ਭਾਜਪਾ ਵਿਚ ਚਲਾ ਗਿਆ, ਕਾਂਗਰਸੀ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ, ਉਹ ਰੋਕ ਨਹੀਂ ਪਾ ਰਹੇ ਹਨ – ਕੰਗ ਚੰਡੀਗੜ੍ਹ, 10 ਫਰਵਰੀ 2025 : ਆਮ ਆਦਮੀ ਪਾਰਟੀ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਪਲਟਵਾਰ ਕੀਤਾ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਆਪ ਦੇ 30 ਵਿਧਾਇਕ ਸਾਡੇ ਸੰਪਰਕ ‘ਚ ਹਨ। ਪਾਰਟੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ....
ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ : ਤਰੁਨਪ੍ਰੀਤ ਸਿੰਘ ਸੌਂਦ
ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ, 10 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ....
ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ
ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ, 10 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ....