ਚੰਡੀਗੜ੍ਹ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਮੀਟਿੰਗ
ਚੰਡੀਗੜ੍ਹ, 25 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ....
ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿਚ ਪਵੇਗਾ ਮੀਂਹ, ਵਧੇਗੀ ਠੰਢ
ਚੰਡੀਗੜ੍ਹ, 24 ਨਵੰਬਰ : ਪੰਜਾਬ 'ਚ ਅਗਲੇ ਚਾਰ ਦਿਨਾਂ 'ਚ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵਲੋਂ ਬੀਤੀ ਰਾਤ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ....
ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ
ਚਰਚ ਦੇ ਨਾਲ-ਨਾਲ ਸ਼ੋਭਾ ਯਾਤਰਾਵਾਂ ਵਿਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ: ਕਮਿਸ਼ਨ ਚੰਡੀਗੜ੍ਹ, 24 ਨਵੰਬਰ : ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ ਦੇ ਪਵਿੱਤਰ ਤਿਉਹਾਰ ਅਤੇ ਇਸ ਸਬੰਧੀ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਮੀਟਿੰਗ ਦੌਰਾਨ ਕਿਹਾ ਕਿ ਕ੍ਰਿਸਮਿਸ ਦਾ ਪਵਿੱਤਰ....
ਚੰਡੀਗੜ੍ਹ ‘ਚ ਅੱਜ ਤੋਂ ਕਾਰਨੀਵਲ ਫੈਸਟੀਵਲ ਸ਼ੁਰੂ
ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕਰਨਗੇ 3 ਦਿਨਾਂ ਮੇਲੇ ਦਾ ਉਦਘਾਟਨ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ ਚੰਡੀਗੜ੍ਹ, 24 ਨਵੰਬਰ : ਲੇਜ਼ਰ ਵੈਲੀ, ਸੈਕਟਰ-10, ਚੰਡੀਗੜ੍ਹ ਵਿਖੇ ਅੱਜ ਤੋਂ ਤਿੰਨ ਰੋਜ਼ਾ ਕਾਰਨੀਵਲ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੁਪਹਿਰ 12 ਵਜੇ ਕਾਰਨੀਵਲ ਦਾ ਉਦਘਾਟਨ ਕਰਨਗੇ। ਉਹ ਕਾਰਨੀਵਲ ਪਰੇਡ ਅਤੇ ਵਿਕਾਸ ਭਾਰਤ ਸੰਕਲਪ ਯਾਤਰਾ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਤਿੰਨ ਦਿਨ ਚੱਲਣ....
ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ਵਿੱਚ ਯਾਤਰੀਆਂ ਦੀ ਮਦਦ ਕਰੇਗੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਮੈਪਮਾਈਇੰਡੀਆ ਟੀਮ ਵੱਲੋਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਮੈਪਲਜ਼ ਐਪ ਟ੍ਰੈਫਿਕ ਨੂੰ ਬਿਹਤਰ ਬਣਾਉਣ, ਸਪੀਡ ਸੀਮਾਵਾਂ, ਦੁਰਘਟਨਾ-ਸੰਭਾਵੀ ਜ਼ੋਨਾਂ, ਤਿੱਖੇ ਮੋੜ, ਸਪੀਡ ਬ੍ਰੇਕਰ, ਟੋਇਆਂ ਬਾਰੇ ਸੁਚੇਤ ਕਰਕੇ ਪੰਜਾਬ ਵਿੱਚ ਦੁਰਘਟਨਾਵਾਂ ਨੂੰ ਘਟਾਉਣ ਵਿੱਚ ਸਹਾਈ ਹੋਵੇਗੀ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ ਚੰਡੀਗੜ੍ਹ, 24 ਨਵੰਬਰ....
ਭਗਵੰਤ ਸਰਕਾਰ ਦੀ ਹਾਲਤ ਇੰਨੀ ਮਾੜੀ ਕਿ ਛੋਟੇ ਛੋਟੇ ਪ੍ਰਾਜੈਕਟਾਂ ਦੇ ਉਦਘਾਟਨ 2-2 ਮੁੱਖ ਮੰਤਰੀ ਕਰ ਰਹੇ ਹਨ : ਚੁੱਘ
ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਤੇ ਕੀਤੇ ਸਾਰੇ ਵਾਅਦੇ ਤਰੰਤ ਪੂਰੇ ਕਰੇ : ਤਰੁਣ ਚੁੱਘ ਚੰਡੀਗੜ੍ਹ, 24 ਨਵੰਬਰ : ਪੰਜਾਬੀਆ ਦੇ ਜਜਬਾਤਾ ਨਾਲ ਖੇਡ ਕੇ,ਪੰਜਾਬ ਦੇ ਸੰਵੇਦਨਸੀਲ ਮੁੱਦਿਆਂ ਤੇ ਰਾਜਨੀਤੀ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਪੰਜਾਬੀ ਦਾ ਮੋਹ ਭੰਗ ਹੋ ਚੁੱਕਾ ਹੈ ,ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਬੋਲਦੇ ਭਾਜਪਾ....
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ 
ਚੰਡੀਗੜ੍ਹ, 24 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ....
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੋ ਸਿੱਖਾਂ ਦੀ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਦੇ ਮਾਮਲੇ ਵਿਚ ਦਖਲ ਦੇ ਕੇ ਵਿਤਕਰਾ ਖਤਮ ਕਰਵਾਉਣ ਦੀ ਕੀਤੀ ਅਪੀਲ
ਕਿਹਾ ਕਿ ਦੋਵਾਂ ਸਿੱਖਾਂ ਦੇ ਨਾਂ ਸੁਪਰੀਮ ਕੋਰਟ ਕਾਲਜੀਅਮ ਨੇ ਸਿਫਾਰਸ਼ ਕੀਤੇ ਸਨ ਪਰ ਦੋਵਾਂ ਦੀ ਨਿਯੁਕਤੀ ਰੋਕੀ ਹੋਈ ਹੈ ਚੰਡੀਗੜ੍ਹ, 23 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੋ ਸਿੱਖ ਵਕੀਲਾਂ ਸਰਦਾਰ ਹਰਮੀਤ ਸਿੰਘ ਗਰੇਵਾਲ ਤੇ ਸਰਦਾਰ ਦੀਪਿੰਦਰ ਸਿੰਘ ਨਲਵਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਸਿਫਾਰਸ਼ ਕੀਤੇ ਜਾਣ ਦੇ ਬਾਵਜੂਦ....
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਹਾ, ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕੀਤੇ ਜਾਣ ਕਵਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 23 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ....
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ
ਚੰਡੀਗੜ੍ਹ, 23 ਨਵੰਬਰ : ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ....
ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ, 23 ਨਵੰਬਰ : ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ....
ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ 'ਚੋ ਕੀਤਾ ਬਰੀ
ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ....
ਹਿਮਾਚਲ ਪ੍ਰਦੇਸ਼  ਹੋ ਸਕਦੀ ਹਲਕੀ ਬਾਰਸ਼ ਅਤੇ ਬਰਫਬਾਰੀ, ਪੰਜਾਬ ਵਿਚ ਵਧ ਸਕਦੀ ਠੰਢ 
ਚੰਡੀਗੜ੍ਹ, 22 ਨਵੰਬਰ : ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 27 ਨਵੰਬਰ ਦਰਮਿਆਨ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਹਿਮਾਚਲ 'ਚ ਬਰਫ਼ਬਾਰੀ ਹੁੰਦੀ ਹੈ ਤਾਂ ਪੰਜਾਬ ਵਿਚ ਠੰਢ ਵਧ ਸਕਦੀ ਹੈ। ਹਾਲ ਹੀ 'ਚ ਪੱਛਮੀ ਗੜਬੜੀ ਕਾਰਨ ਪਹਾੜੀ ਖੇਤਰਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋਈ। ਪਰ ਹੁਣ ਇੱਕ ਵਾਰ ਫਿਰ ਕਮਜ਼ੋਰ ਪੱਛਮੀ ਗੜਬੜੀ ਦੇ 23....
ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਸਦਮਾ- ਮਾਤਾ ਦਾ ਦਿਹਾਂਤ
ਚੰਡੀਗੜ੍ਹ, 22 ਨਵੰਬਰ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮਾਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ....
ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ : ਸਪੀਕਰ  ਸੰਧਵਾਂ
ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ ਚੰਡੀਗੜ, 22 ਨਵੰਬਰ : ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ....