ਚੰਡੀਗੜ੍ਹ

 ਭਾਜਪਾ ਆਗੂਆਂ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ, ਲੋਕਾਂ ਨੂੰ ਮੂਰਖ ਬਣਾਉਣ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਨੇ : 'ਆਪ'a
ਜੇ ਸੁਨੀਲ ਜਾਖੜ ਨੂੰ ਪੰਜਾਬ ਦਾ ਇੰਨਾ ਹੀ ਫਿਕਰ ਹੈ ਤਾਂ ਕੇਂਦਰ ਸਰਕਾਰ ਨੇ ਐਨ.ਐਚ.ਐਮ ਫੰਡ, ਪੇਂਡੂ ਵਿਕਾਸ ਫੰਡ ਅਤੇ ਐਮਰਜੈਂਸੀ ਫੰਡ ਬੰਦ ਕਰਨ ਵੇਲੇ ਚੁੱਪ ਕਿਉਂ ਸੀ? : ਅਹਿਬਾਬ ਗਰੇਵਾਲ ਜੇਕਰ ਸੁਨੀਲ ਜਾਖੜ ਨੂੰ ਸੱਚਮੁੱਚ ਪੰਜਾਬ ਦੀ ਚਿੰਤਾ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਕੇਂਦਰੀ ਫੰਡ ਜਾਰੀ ਕਰਨ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨ ਦੀ ਬੇਨਤੀ ਕਰਨ : ਅਹਿਬਾਬ ਗਰੇਵਾਲ ਚੰਡੀਗੜ੍ਹ, 16 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ....
ਸ਼੍ਰੋਮਣੀ ਕਮੇਟੀ ਨੇ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਵੇਰਵਾ ਰਾਜਪਾਲ ਸੌਂਪਿਆ, 9 ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਰੱਖਿਆ
ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ ਭਾਈ ਰਾਜੋਆਣਾ ਦੀ ਸਜ਼ਾ ਫਾਂਸੀ ਤੋਂ ਉਮਰ ਕੈਦ ’ਚ ਬਦਲਣ ਦਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ ਰਾਜਪਾਲ ਪੰਜਾਬ ਕੋਲ 9 ਬੰਦੀ ਸਿੰਘਾਂ ਦੇ ਰਿਹਾਈ ਦਾ ਮਾਮਲਾ ਰੱਖਿਆ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਛੇੜਛਾੜ ਦੇ ਮਾਮਲੇ ’ਤੇ ਵੀ ਗੰਭੀਰ ਵਿਚਾਰ ਦੀ ਕੀਤੀ ਮੰਗ ਚੰਡੀਗੜ੍ਹ, 16 ਨਵੰਬਰ : ਆਪਣੀ ਸਜ਼ਾਵਾਂ....
ਵਿਜੀਲੈਂਸ ਵੱਲੋਂ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਗ੍ਰਿਫ਼ਤਾਰ 
ਚੰਡੀਗੜ੍ਹ, 16 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ....
ਪੰਜਾਬ ਸਰਕਾਰ ਵੱਲੋਂ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 15 ਨਵੰਬਰ : ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਜਨਤਕ ਛੁੱਟੀ ਦ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਵਿੱਚ ਮਿਤੀ 16-11-2023 (ਵੀਰਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮਾਨ ਸਰਕਾਰ ਦੇ ਚੰਗੇ ਫੈਸਲੇ ਕਾਰਨ ਇਸ ਵਾਰ  ਪੰਜਾਬ ਦੇ 50,000 ਪਰਿਵਾਰਾਂ ਦੀ ਦੀਵਾਲੀ ਖੁਸ਼ਹਾਲ ਹੋਈ : ਆਪ
'ਆਪ' ਸਰਕਾਰ ਨੇ ਪਿਛਲੇ 18 ਮਹੀਨਿਆਂ 'ਚ 37 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਅਤੇ 12 ਹਜ਼ਾਰ ਮੁਲਾਜ਼ਮ ਪੱਕੇ ਕੀਤੇ, ਜਦਕਿ ਕਾਂਗਰਸ ਸਰਕਾਰ ਨੇ 5 ਸਾਲਾਂ 'ਚ 56 ਹਜ਼ਾਰ ਨੌਕਰੀਆਂ ਦਿੱਤੀਆਂ - ਅਹਿਬਾਬ ਗਰੇਵਾਲ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਨੌਕਰੀਆਂ, ਸਿੱਖਿਆ, ਸਿਹਤ, ਬਿਜਲੀ ਸਾਡੀ ਤਰਜੀਹ ਚੰਡੀਗੜ੍ਹ, 15 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ....
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 14 ਨਵੰਬਰ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੁੜ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਮਾਮਲੇ ਦੀ ਸੁਣਵਾਈ 17 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਮੰਗਲਵਾਰ ਨੂੰ ਸੁਣਵਾਈ ਦੌਰਾਨ ਸਰਕਾਰ ਅਤੇ ਸੁਖਪਾਲ ਖਹਿਰਾ ਦੇ ਵਕੀਲ ਵਿਚਾਲੇ ਲੰਬੀ ਬਹਿਸ ਹੋਈ। ਸੁਖਪਾਲ ਖਹਿਰਾ ਦੇ ਵਕੀਲ ਨੇ ਦੱਸਿਆ ਕਿ ਜਿਨ੍ਹਾਂ ਖਾਤਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਨੂੰ ਡਰੱਗ ਮਨੀ ਦੱਸਿਆ ਜਾ ਰਿਹਾ ਹੈ। ਇਹ ਉਸ ਦੇ ਪੀ.ਏ. ਦਾ ਹੈ। ਇਸ ਦੇ ਨਾਲ ਹੀ....
ਪੰਜਾਬ 'ਚ ਠੰਢ ਨੇ ਜ਼ੋਰ ਫੜਨਾ ਸ਼ੁਰੂ, ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਆਵੇਗੀ ਗਿਰਾਵਟ 
ਚੰਡੀਗੜ੍ਹ, 14 ਨਵੰਬਰ : ਦੀਵਾਲੀ ਤੋਂ ਬਾਅਦ ਪੰਜਾਬ 'ਚ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਦਿਨ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਹੈ ਧੁੰਦ ਦਾ ਅਸਰ ਘਟਦਾ ਜਾਂਦਾ ਹੈ। ਪਰ ਰਾਤ ਸਮੇਂ ਠੰਢ ’ਚ ਕਾਫੀ ਵਾਧਾ ਹੋ ਜਾਂਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ....
5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ, ਪੰਜਾਬ ਸਰਕਾਰ ਵੱਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ
ਚੰਡੀਗੜ੍ਹ, 14 ਨਵੰਬਰ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ....
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ....
ਬਿਸ਼ਨੋਈ ਦੀ ਜੇਲ੍ਹ ਤੋਂ ਠੇਕੇਦਾਰ ਨੂੰ ਧਮਕੀ 'ਤੇ ਹਾਈਕੋਰਟ ਹੋਇਆ ਸਖ਼ਤ, ਪੁਲਿਸ ਤੋਂ ਮੰਗੀ ਰਿਪੋਰਟ
ਚੰਡੀਗੜ੍ਹ, 11 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇੱਕ ਫੌਜੀ ਇੰਜੀਨੀਅਰਿੰਗ ਸੇਵਾਵਾਂ ਦੇ ਠੇਕੇਦਾਰ ਨੂੰ ਲਾਰੈਂਸ ਬਿਸ਼ਨੋਈ ਸਮੇਤ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਧਮਕੀ ਭਰੀਆਂ ਕਾਲਾਂ ਮਿਲਣ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਰਿਪੋਰਟ 'ਚ ਦੱਸਿਆ ਜਾਵੇ ਕਿ ਕੀ ਕਾਲ ਦੇ ਸਮੇਂ ਬਿਸ਼ਨੋਈ ਹਿਰਾਸਤ ਵਿੱਚ ਸੀ। ਹਾਈ ਕੋਰਟ ਨੇ ਏਡੀਜੀਪੀ (ਜੇਲ੍ਹ) ਪੰਜਾਬ ਨੂੰ ਵੀ ਕਿਹਾ ਹੈ ਕਿ ਜੇ ਕੋਈ ਕੈਦੀ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ....
ਪੰਜਾਬ 'ਚ ਵਧੀ ਠੰਢ, ਮੀਂਹ ਕਾਰਨ ਅੱਠ ਡਿਗਰੀ ਡਿੱਗਿਆ ਤਾਪਮਾਨ 
ਚੰਡੀਗੜ੍ਹ, 11 ਨਵੰਬਰ : ਪੰਜਾਬ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ 'ਚ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਅੱਠ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 7.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ 10.0 ਮਿਲੀਮੀਟਰ, ਲੁਧਿਆਣਾ ਵਿੱਚ 2.0, ਪਟਿਆਲਾ ਵਿੱਚ 1.0, ਪਠਾਨਕੋਟ ਵਿੱਚ 2.0, ਫ਼ਿਰੋਜ਼ਪੁਰ....
ਸੁਪਰੀਮ ਕੋਰਟ ਨੇ ਗਵਰਨਰ ਨੂੰ ਹੀ ਨਹੀਂ ਪੰਜਾਬ ਸਰਕਾਰ ਨੂੰ ਵੀ ਝਾੜ ਪਾਈ ਹੈ : ਪਰਗਟ ਸਿੰਘ
ਚੰਡੀਗੜ੍ਹ, 11 ਨਵੰਬਰ : ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਵਿਚਾਲੇ ਚਲਦੇ ਕਲੇਸ਼ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਕੋਰਟ ਵੱਲੋਂ ਗਵਰਨਰ ਨੂੰ ਝਾੜ ਪਾਈ ਗਈ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਸਰਕਾਰ ਨੂੰ ਵੀ ਤਾੜਨਾ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਸਵਾਲ ਚੁੱਕੇ ਹਨ। ਕਾਂਗਰਸ ਵਿਧਾਇਕ ਨੇ ਟਵੀਟ ਕਰਦਿਆਂ ਕਿਹਾ ਕਿ ਗਵਰਨਰ ਦੇ ਮਾਮਲੇ ਨਾਲ ਮਾਣਯੋਗ ਸੁਪਰੀਮ ਕੋਰਟ ਨੇ ਸਰਕਾਰ ਨੂੰ ਵੀ ਤਾੜਨਾ ਕੀਤੀ ਹੈ ਕਿ ਜਿਸ ਤਰੀਕੇ ਨਾਲ....
ਕਿਸਾਨਾਂ ਤੇ ਸਖ਼ਤੀ ਕਰਨ ਦੀ ਬਜਾਏ ਸਰਕਾਰ ਆਪਣੀਆਂ ਨਕਾਮੀਆਂ ਤੇ ਮਾਰੇ ਝਾਤੀ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 10 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਦੇ ਨਜ਼ਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਸਖ਼ਤੀ ਤੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਆਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਆਪਣੀਆਂ ਨਾਕਾਮੀਆਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੱਸਣ ਕਿ ਉਹ ਆਪਣੇ ਵਾਅਦੇ ਦੇ ਬਾਵਜੂਦ ਝੋਨੇ ਦੀ ਰਹਿੰਦ ਖੂੰਦ ਦੇ ਪ੍ਰਬੰਧ ਲਈ ਕਿਸਾਨਾਂ ਨੂੰ 2500 ਪ੍ਰਤੀ ਏਕੜ ਨਗਦ ਪ੍ਰੋਤਸਾਹਨ ਦੇਣ ਵਿੱਚ ਅਸਫਲ ਕਿਉਂ ਰਹੇ ਹਨ। ਉਨ੍ਹਾਂ....
ਐਨ.ਆਈ.ਏ.ਨੇ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ 
ਤਰਨਤਾਰਨ, 10 ਨਵੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਫਗਾਨ ਡਰੱਗ ਤਸਕਰੀ ਚੇਨ ਦੇ ਸਰਗਨਾ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਅੰਮ੍ਰਿਤਪਾਲ ਦੀ ਇਹ ਜਾਇਦਾਦ ਪੰਜਾਬ ਦੇ ਤਰਨਤਾਰਨ ਵਿੱਚ ਹੈ ਅਤੇ ਇਸ ਦੀ ਕੀਮਤ ਲਗਭਗ 1 ਕਰੋੜ 34 ਲੱਖ ਰੁਪਏ ਹੈ। ਪਿਛਲੇ ਸਾਲ ਐਨਆਈਏ ਨੇ 103 ਕਿਲੋ ਹੈਰੋਇਨ ਦੀ ਤਸਕਰੀ ਨਾਲ ਸਬੰਧਤ ਇੱਕ ਰੈਕੇਟ ਦਾ ਪਰਦਾਫਾਸ਼ ਕਰਕੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ....
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ 'ਤੇ ਤਰੱਕੀ ਦਾ ਤੋਹਫਾ, ਕੀਤੀਆਂ ਪਦਉਨਤੀਆਂ
ਚੰਡੀਗੜ੍ਹ, 10 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ....