ਚੰਡੀਗੜ੍ਹ

ਮੰਤਰੀ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ
ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ....
ਭਾਈ ਰਾਜੋਆਣਾ ਨੇ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ 
ਚੰਡੀਗੜ੍ਹ, 7 ਨਵੰਬਰ : ਪਟਿਆਲਾ ਜੇਲ੍ਹ ਦੇ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਗਈ ਹੈ। ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ, ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ....
ਮੰਤਰੀ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਚੁੱਕੀ ਜ਼ੋਰਦਾਰ ਆਵਾਜ਼
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ ਚੰਡੀਗੜ੍ਹ, 07 ਨਵੰਬਰ : ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਨਵੀਂ ਦਿੱਲੀ 'ਚ....
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਬੱਝੇ ਵਿਆਹ ਬੰਧਨ ‘ਚ 
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ, ਵਿਆਹ ਵਿੱਚ ਪਰਿਵਾਰ ਸਮੇਤ ਕੀਤੀ ਸ਼ਿਰਕਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹੋਏ ਵਿਆਹ ‘ਚ ਹਾਜ਼ਰ ਚੰਡੀਗੜ੍ਹ, 7 ਨਵੰਬਰ : ਅੱਜ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਮੁੱਖ ਮੰਤਰੀ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਵਿਆਹ ਵਿੱਚ ਹਾਜ਼ਰ ਸਨ।....
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ : ਡਾ. ਬਲਜੀਤ ਕੌਰ
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਗਈ....
ਵੀਕੇ ਭਾਵਰਾ ਵੱਲੋਂ ਦਾਖਲ ਅਰਜੀ 'ਤੇ ਕੈਟ ਨੇ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 
ਚੰਡੀਗੜ੍ਹ, 6 ਨਵੰਬਰ : ਡੀਜੀਪੀ ਵਜੋਂ ਆਪਣੀ ਨਿਯੁਕਤੀ ਮੁਤਾਬਕ ਪੁਲਿਸ ਮੁਖੀ ਦੇ ਅਹੁਦੇ 'ਤੇ ਵਾਪਸੀ ਦੀ ਮੰਗ ਕਰਦਿਆਂ ਵੀਕੇ ਭਾਵਰਾ ਵੱਲੋਂ ਦਾਖਲ ਅਰਜੀ 'ਤੇ ਕੈਟ ਨੇ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੇ ਹੋਰਨਾਂ ਤੋਂ ਜਵਾਬ ਮੰਗਿਆ ਹੈ। ਅਰਜੀ ਵਿਚ ਭਵਰਾ ਨੇ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਪਿਛਲੀ ਸਰਕਾਰ ਦੇ ਨਿਯੁਕਤ ਡੀਜੀਪੀ ਹੋਣ ਕਾਰਨ ਵਿਤਕਰਾ ਕੀਤਾ ਗਿਆ ਤੇ ਕੁਝ ਅਹਿਮ ਜਨਤਕ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕਰਨ 'ਤੇ ਪੰਜਾਬ ਤੋਂ ਬਾਹਰਲੇ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੀ....
ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ, 1 ਲੱਖ ਤੋਂ ਵੱਧ ਕਿਸਾਨਾਂ ਨੇ ਕੀਤਾ ਅਪਲਾਈ : ਖੁੱਡੀਆਂ 
ਚੰਡੀਗੜ੍ਹ, 6 ਨਵੰਬਰ : ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ ਲੈਣ ਲਈ ਅਪਲਾਈ ਕੀਤਾ ਹੈ। ਇੱਥੇ 2023-24 ਵਿੱਚ, ਪ੍ਰਮਾਣਿਤ ਕਣਕ ਦੇ ਬੀਜਾਂ ‘ਤੇ ਕੁੱਲ ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਕਿਸਾਨਾਂ ਵੱਲੋਂ ਕੁੱਲ 1,09,240....
ਈਡੀ ਦੀ ਟੀਮ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੁੱਛਗਿੱਛ ਲਈ ਲੈ ਗਈ ਆਪਣੇ ਨਾਲ 
ਚੰਡੀਗੜ੍ਹ, 6 ਨਵੰਬਰ : ਈ.ਡੀ. ਦੀ ਟੀਮ ਵਲੋਂ AAP MLA ਜਸਵੰਤ ਸਿੰਘ ਗੱਜਣਮਾਜਰਾ ਆਪਣੇ ਪੁੱਛਗਿੱਛ ਵਾਸਤੇ ਆਪਣੇ ਨਾਲ ਲੈ ਕੇ ਜਾਣ ਦੀ ਖ਼ਬਰ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਸਵੇਰੇ ਕਰੀਬ ਸਾਢੇ 10 ਵਜੇ ਟੀਮ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਗੱਜਣਮਾਜਰਾ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਇਹ ਕਾਰਵਾਈ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਸੰਗਰੂਰ ਤੋਂ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਭਾਰੀ....
ਪੰਜਾਬ ਤੇ ਦਿੱਲੀ ਸਮੇਤ ਕਈ ਥਾਵਾਂ ਤੇ ਆਇਆ ਭੂਚਾਲ
ਚੰਡੀਗੜ੍ਹ, 4 ਨਵੰਬਰ : ਨੇਪਾਲ ‘ਚ ਸ਼ੁੱਕਰਵਾਰ ਰਾਤ 11:32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸਦੀ 6.4 ਤੀਬਰਤਾ ਰਹੀ। ਇਸਦਾ ਕੇਂਦਰ ਨੇਪਾਲ ਵਿੱਚ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਭੂਮੀਗਤ ਸੀ। ਭੂਚਾਲ ਕਾਰਨ ਕਰੀਬ 70 ਲੋਕਾਂ ਦੀ ਮੌਤ ਹੋ ਗਈ ਹੈ। ਨੇਪਾਲ ਦੇ ਦੋ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰੁਕਮ ਪੱਛਮੀ ਵਿੱਚ 36 ਅਤੇ ਜਾਜਰਕੋਟ ਵਿੱਚ 34 ਮੌਤਾਂ ਹੋਈਆਂ ਹਨ। ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ, ਪੰਜਾਬ, ਨੋਇਡਾ....
ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਸ ਐਸ ਸਾਰੋਂ ਨੂੰ ਮਿਲਿਆ
ਚੰਡੀਗੜ੍ਹ, 4 ਨਵੰਬਰ : ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਵੋਟਾਂ ਬਣਾਉਣ ਦਾ ਕੰਮ ਫਰਵਰੀ ਤੱਕ ਵਧਾਇਆ ਜਾਵੇ ਤਾਂ ਜੋ ਸਮੁੱਚਾ ਸਿੱਖ ਭਾਈਚਾਰਾ ਆਪਣੀ ਸ਼ਮੂਲੀਅਤ ਕਰ ਸਕੇ। ਵਫਦ ਨੇ ਮੰਗ ਕੀਤੀ ਕਿ ਹਰ ਵੋਟਰ ਦੀ ਫੋਟੋ ਲਾਉਣੀ ਜ਼ਰੂਰੀ ਕਰਾਰ ਦਿੱਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗਲਤ ਵੋਟ ਨਾ ਪਾ ਸਕੇ। ਪਾਰਟੀ ਦੇ ਤਜਿੰਦਰ ਸਿੰਘ ਪੰਨੂ ਮੁਤਾਬਕ....
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ : ਈਟੀਓ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ....
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ ਚੰਡੀਗੜ੍ਹ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ....
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਸੇਵਾਦਾਰ ਅਰਸ਼ਪ੍ਰੀਤ ਸਿੰਘ ਨੂੰ ਮੁੱਖ ਦਫ਼ਤਰ, ਮਨਪ੍ਰੀਤ ਸ਼ਰਮਾ ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਨੂੰ ਬਾਲ ਵਿਕਾਸ ਪ੍ਰੋਜੈਕਟ....
ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ
ਚੰਡੀਗੜ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਡਾਕਟਰਾਂ ਨੂੰ ਕੁਲਵਿੰਦਰ ਸਿੰਘ ਵਾਸੀ....
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁਕੱਦਮਾ ਨੰਬਰ 106 ਮਿਤੀ 05.07.2018 ਨੂੰ ਆਈ.ਪੀ.ਸੀ. ਦੀ ਧਾਰਾ 420, 120-ਬੀ ਅਤੇ ਜੀ.ਐਸ.ਟੀ ਐਕਟ....