ਚੰਡੀਗੜ੍ਹ, 18 ਜੁਲਾਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, ਜਾਹਲਾਂ, ਬਿਸ਼ਨਪੁਰ ਛੰਨਾ, ਕੌਰਜੀਵਾਲਾ, ਕਲਿਆਣ, ਉਚਾ ਗਾਉਂ, ਇੰਦਰਪੁਰਾ, ਧਰਮਕੋਟ, ਖੇੜੀ ਮਨੀਆ, ਦੁਘਾਟ ਅਤੇ ਦਦਹੇੜਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਅਤੇ ਮਾਲੀ ਨੁਕਸਾਨ ਸਣੇ ਹੋਰ ਬੁਨਿਆਦੀ ਢਾਂਚੇ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਸ....
ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ ਕਰੋਸ਼ੀਆ ਦਾ ਵਪਾਰਕ ਵਫ਼ਦ ਇਸ ਸਾਲ ਨਵੰਬਰ ਵਿੱਚ ਕਰੇਗਾ ਪੰਜਾਬ ਦਾ ਦੌਰਾ ਚੰਡੀਗੜ੍ਹ, 18 ਜੁਲਾਈ : ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਦੇ ਦੌਰੇ ‘ਤੇ ਆਏ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ।....
ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਕੱਲ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਦੀ ਬਿਜਾਈ ਸ਼ੁਰੂ ਕਰਨਗੇ ਚੰਡੀਗੜ੍ਹ, 18 ਜੁਲਾਈ : ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ....
ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ
ਚੰਡੀਗੜ੍ਹ, 18 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈ.ਪੀ.ਸੀ.ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ....
ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਡੀਜੀਪੀ ਯਾਦਵ ਨੇ ਏਡੀਜੀਪੀ ਟਰੈਫਿਕ ਅਤੇ ਪੂਰੀ ਟੀਮ ਨੂੰ ਇਸ ਵੱਡੀ ਸਫਲਤਾ ਲਈ ਦਿੱਤੀ ਵਧਾਈ ਪੰਜਾਬ ਪੁਲਿਸ ਨੇ ਸੜਕਾਂ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਹਿਰਦਤਾ ਨਾਲ ਯਤਨ ਕੀਤੇ : ਏਡੀਜੀਪੀ ਟਰੈਫਿਕ ਏ.ਐਸ. ਰਾਏ ਚੰਡੀਗੜ੍ਹ, 18 ਜੁਲਾਈ : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ....
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ 3828 ਲੋਕ ਅਜੇ ਵੀ 155 ਰਾਹਤ ਕੈਂਪਾਂ ‘ਚ ਰਹਿ ਰਹੇ ਹਨ ਚੰਡੀਗੜ੍ਹ, 18 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਸੂਬੇ....
ਚੰਡੀਗੜ੍ਹ, 17 ਜੁਲਾਈ : ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਇਸ ਦੀ ਪੂਰਤੀ ਲਈ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 218 ਕਰੋੜ 40 ਲੱਖ ਰੁਪਏ ਜਾਰੀ ਕੀਤੇ ਹਨ ਜਿਸ ਨੂੰ ਪੰਜਾਬ ਸਰਕਾਰ ਨੇ ਨਾਕਾਫ਼ੀ ਦੱਸਿਆ ਹੈ ਤੇ ਹੁਣ ਇਸ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਵੀ ਰਾਜਪਾਲ ਨੂੰ ਚਿੱਠੀ ਲਿਖੀ ਗਈ ਹੈ। ਰਾਜਾ ਵੜਿੰਗ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੰਗੇ ਅਹੁਦੇ ਦੀ ਵਰਤੋਂ ਕਰਕੇ ਪੰਜਾਬ ਦੇ ਕਿਸਾਨਾਂ, ਪ੍ਰਭਾਵਿਤ ਦੁਕਾਨਦਾਰਾਂ....
ਚੰਡੀਗੜ੍ਹ, 17 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸ ਹੈਸੀਅਤ ਵਿੱਚ ਇਹ ਨੰਬਰ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਬਜਾਏ ਇਨ੍ਹਾਂ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ।....
ਚੰਡੀਗੜ੍ਹ, 17 ਜੁਲਾਈ : ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੀ ਚਰਚਾ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹਰਿਆਣਾ ਨੂੰ 1 ਇੰਚ ਜ਼ਮੀਨ ਵੀ ਨਹੀਂ ਦਿਤੀ ਜਾਵੇਗੀ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਨੂੰ ਆਪਣੀ ਜ਼ਮੀਨ 'ਤੇ ਸਥਾਪਿਤ ਕਾਲੋਨੀਆਂ ਦਾ ਪੈਸਾ ਵੀ ਮਿਲਣਾ ਚਾਹੀਦਾ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਮੁੱਖ ਮੰਤਰੀ ਨੂੰ ਚਾਂਸਲਰ ਬਣਾਉਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕੁਝ ਮਾਮਲੇ ਸੂਬੇ ਨਾਲ ਸਬੰਧਤ ਹਨ ਅਤੇ ਕੇਂਦਰ ਨੂੰ ਇਸ ਤੋਂ ਗੁਰੇਜ਼....
ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕਰਨ ਵਿੱਚ ਦੇਰੀ ਕਰਨ ਲਈ ਝਿੜਕਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਮੁਆਵਜ਼ੇ ਦਾ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਬੈਠੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਹਰੀ ਝੰਡੀ ਦੀ ਉਡੀਕ ਕਰ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ ਇਹ ਬਿਲਕੁਲ ਸਪਸ਼ਟ ਹੋ ਗਿਆ ਹੈ ਕਿ....
ਚੰਡੀਗੜ੍ਹ, 17 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਤਾਨਾਸ਼ਾਹੀ ਨੀਤੀਆਂ ਅਤੇ ਗਲਤ ਫੈਸਲਿਆਂ ਕਾਰਨ ਇਕ ਵਾਰ ਫਿਰ ਇਸਤਰੀ ਅਕਾਲੀ ਦਲ ਦੀਆਂ ਵੱਡੇ ਪੱਧਰ `ਤੇ ਅਹੁਦੇਦਾਰਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਬੇਸ਼ੱਕ ਪਾਰਟੀ ਦਾ....
'ਸਿੱਖ ਵਿਰੋਧੀ ਤਾਕਤਾਂ ਕੌਮ ਨੂੰ ਗੁਰਬਾਣੀ ਤੋਂ ਵਾਂਝਾ ਕਰਨਾ ਚਾਹੁੰਦੀ' : ਗਰੇਵਾਲ ਚੰਡੀਗੜ੍ਹ, 17 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਮਾਮਲੇ ਚਲਾਉਣ ਤੇ ਸਿੱਖ ਸੰਗਤ ਵਿਚ ਗੁਰੂ ਸਾਹਿਬ ਦੇ ਸੰਦੇਸ਼ ਨੂੰ ਗੁਰਬਾਣੀ ਤੇ ਇਸਦੇ ਪ੍ਰਚਾਰ ਰਾਹੀਂ ਪਹੁੰਚਾਉਣ ਦੇ ਮਾਮਲੇ ਵਿਚ ਖਾਲਸਾ ਪੰਥ ਨੂੰ ਹਦਾਇਤਾਂ ਨਾ ਦੇਣ। ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ....
ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਾਲ-ਨਾਲ....
ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀ ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀ ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ....
ਚੰਡੀਗੜ੍ਹ, 17 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ....