ਚੰਡੀਗੜ੍ਹ, 20 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ ’ਚ ਸਦਨ ਨੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ....
ਚੰਡੀਗੜ੍ਹ

ਚੰਡੀਗੜ੍ਹ, 19 ਅਕਤੂਬਰ : ਪੰਜਾਬ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਲਿਆਂਦੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਤੇ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇੰਨ੍ਹਾਂ ਬਿੱਲਾਂ ਨੂੰ ਪੇਸ਼ ਕਰਨ ਤੇ ਵਿਚਾਰ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਰਾਜਪਾਲ ਨੇ ਲਿਖਿਆ, “ਮੈਨੂੰ 20 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 16ਵੀਂ....

ASPT ਨੇ ਫਿਜ਼ੀਓਥੈਰੇਪੀ ਕੌਂਸਲ ਦੇ ਗਠਨ ਲਈ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਚੰਡੀਗੜ੍ਹ, 19 ਅਕਤੂਬਰ : ਪੀ.ਜੀ.ਆਈ., ਚੰਡੀਗੜ੍ਹ ਦੇ ਫਿਜ਼ੀਓਥੈਰੇਪਿਸਟ ਅਤੇ ਸਟੂਡੈਂਟਸ ਐਸੋਸੀਏਸ਼ਨ ਆਫ ਫਿਜ਼ੀਓ ਥੈਰੇਪੀ (ਏ.ਐਸ.ਪੀ.ਟੀ.), ਇੰਡੀਆ ਦੇ ਕੌਮੀ ਪ੍ਰਧਾਨ ਡਾ: ਅਨਿਰੁਧ ਉਨਿਆਲ ਨੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਰਾਜ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਬੇਸਿਕ ਫਿਜ਼ੀਓਥੈਰੇਪੀ ਸਬੰਧੀ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਮੁੱਖ ਤੌਰ 'ਤੇ ਸਿਹਤ ਮੰਤਰੀ ਅੱਗੇ ਨੈਸ਼ਨਲ ਕਮਿਸ਼ਨ ਫਾਰ ਅਲਾਈਡ ਐਂਡ....

ਕਿਹਾ ਕਿ ਮੁੱਖ ਮੰਤਰੀ ਨੂੰ ਸ਼ੈਲਰ ਮਾਲਕਾਂ ਦੀ ਆਵਾਜ਼ ਕੁਚਲਣ ਨਾਲੋਂ ਉਹਨਾਂ ਦਾ ਮਸਲਾ ਕੇਂਦਰ ਕੋਲ ਚੁੱਕਣਾ ਚਾਹੀਦਾ ਹੈ ਚੰਡੀਗੜ੍ਹ, 19 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਨਸਾ ਵਿਚ ਸ਼ੈਲਰ ਮਾਲਕਾਂ ਦੀ ਗ੍ਰਿਫਤਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਉਹਨਾਂ ਦੇ ਵਿਰੋਧ ਦੀ ਆਵਾਜ਼ ਕੁਚਲਣ ਨਾਲੋਂ ਉਹਨਾਂ ਦੇ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ। ਉਹਨਾਂ ਨੇ ਅਕਾਲੀ ਦਲ ਦੇ ਕੇਡਰ ਨੂੰ ਵੀ ਆਖਿਆ ਕਿ ਉਹ ਤੁਰੰਤ....

ਡੇਰਾ ਸਿਰਸਾ ਪ੍ਰੇਮੀਆਂ ਤੇ ਨਿਰੰਕਾਰੀਆਂ ਦੀਆਂ ਵੋਟਾਂ ਕਟਵਾਉਣ ਲਈ ਹੋਇਆ ਅਹਿਮ ਫੈਸਲਾ: ਜਗਦੀਪ ਸਿੰਘ ਕਾਹਲੋਂ ਮੁੱਖ ਮੰਤਰੀ ਦੇ ਧੰਨਵਾਦੀ ਹਾਂ ਜਿਹਨਾਂ ਫੌਰੀ ਕਾਰਵਾਈ ਕੀਤੀ: ਕਾਹਲੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਇਤਰਾਜ਼ ਮਗਰੋਂ ਵਫਦ ਮੁੱਖ ਮੰਤਰੀ ਨੂੰ ਮਿਲਿਆ ਚੰਡੀਗੜ੍ਹ , 19 ਅਕਤੂਬਰ : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਵਫਦ ਨੇ ਹਰਿਆਣਾ ਦੇ ਮੁੱਖ....

ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਪੰਜਾਬ ਦਾ ਮਾਣ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 19 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਸ਼ਾਨਦਾਰ ਪ੍ਰਾਪਤੀ ਕਰਦਿਆਂ, ਬਰਨਾਲਾ ਜ਼ਿਲ੍ਹੇ ਦੇ ਸਾਰੇ 122 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਆਪਣੇ ਇਲਾਕੇ ਨੂੰ ‘‘ਓਪਨ....

ਚੰਡੀਗੜ੍ਹ 19 ਅਕਤੂਬਰ : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ....

6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਬਾਗ਼ਬਾਨੀ ਮੰਤਰੀ ਵੱਲੋਂ ਸਕੀਮ ਦੇ ਪ੍ਰਭਾਵੀ ਲਾਗੂਕਰਨ ਲਈ ਪਾਬੰਦ ਟੀਮ ਨੂੰ ਹੱਲਾਸ਼ੇਰੀ, ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨ ਖੇਤੀ ਖੇਤਰ 'ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀ ਵੀ ਸਨਮਾਨੇ ਚੰਡੀਗੜ੍ਹ, 19 ਅਕਤੂਬਰ : ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ....

ਸਾਬਕਾ ਆਪ ਵਿਧਾਇਕ ਅਵਤਾਰ ਸਿੰਘ ਕਾਲਕਾਜੀ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਦਿੱਲੀ ਵਿਚ ਮਿਲਿਆ ਹੁਲਾਰਾ ਚੰਡੀਗੜ੍ਹ, 18 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਵਿਚੋਂ ਨਸ਼ਾ ਖਤਮ ਕਰਨ ਵਿਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਇਕ ਡਰਾਮਾ ਕਰ ਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸਰਦਾਰ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਮੁਲਜ਼ਮ ਵਿਦੇਸ਼-ਅਧਾਰਤ ਹੈਂਡਲਰਾਂ ਦੇ ਇਸ਼ਾਰੇ ਤੇ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ : ਡੀਜੀਪੀ ਗੌਰਵ ਯਾਦਵ ਦੋਸ਼ੀ ਸਚਿਨ ਬੱਚੀ ਦਾ ਹੈ ਆਪਰਾਧਿਕ ਪਿਛੋਕੜ, ਪੰਜਾਬ ਪੁਲਿਸ ਨੂੰ ਸੀ ਲੋੜੀਂਦਾ: ਏ.ਆਈ.ਜੀ. ਸੰਦੀਪ ਗੋਇਲ ਚੰਡੀਗੜ੍ਹ, 18 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ....

ਇੱਕ ਟੀਵੀ ਇੰਟਰਵਿਊ 'ਚ ਪਾਠਕ ਪੰਜਾਬ ਦੇ ਪਾਣੀਆਂ 'ਤੇ ਅਧਿਕਾਰਾਂ ਦੀ ਰਾਖੀ ਕਰਨ 'ਚ ਅਸਫਲ ਰਹੇ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ 'ਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੰਦੀਪ ਪਾਠਕ ਪੰਜਾਬ ਤੋਂ ਰਾਜ ਸਭਾ ਮੈਂਬਰ ਹੋਣ ਦੇ ਬਾਵਜੂਦ....

ਮੁੱਖ ਮੰਤਰੀ 1 ਨਵੰਬਰ ਤੋਂ ਪਹਿਲਾਂ ਸੰਦੀਪ ਪਾਠਕ ਦਾ ਅਸਤੀਫਾ ਲੈਣ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਕਿ ਹਰਿਆਣਾ ਨੂੰ ਐਸ ਵਾਈ ਐਲ ਨਹਿਰ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤੇ ਜੇਕਰ ਸਹਿਮਤ ਨਹੀਂ ਹਨ ਤਾਂ ਫਿਰ ਉਹ ਉਹਨਾਂ ਖਿਲਾਫ ਕੀ ਕਾਰਵਾਈ ਕਰਨਗੇ। ਇਥੇ ਜਾਰੀ ਕੀਤੇ ਇਕ ਬਿਆਨ....

ਕਿਹਾ, ਵਿਭਾਗ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਤੀਬਰ ਢੰਗ ਨਾਲ ਕੀਤਾ ਜਾ ਸਕੇਗਾ ਉਤਸ਼ਾਹਤ ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ ‘ਤੇ ਛੇਤੀ ਭਰਤੀ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ....

ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ, 17 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....

ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਚੰਡੀਗੜ੍ਹ, 17 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ ‘ਪੰਜਾਬ....