ਚੰਡੀਗੜ੍ਹ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ : ਮੋਹਿੰਦਰ ਭਗਤ
ਰੇਸ਼ਮ ਉਤਪਾਦਨ ਵਿੱਚ ਵਾਧਾ, ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ ਚੰਡੀਗੜ੍ਹ, 9 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ....
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ : ਕੁਲਦੀਪ ਧਾਲੀਵਾਲ
ਚੰਡੀਗੜ੍ਹ, 9 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ....
ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 9 ਫਰਵਰੀ 2025 : ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ....
ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ
14 ਅਤੇ 15 ਫਰਵਰੀ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ ਚੰਡੀਗੜ੍ਹ, 8 ਫਰਵਰੀ, 2025 : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਸ਼੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸ਼ਡਿਊਲ ਦੀ ਪਾਲਣਾ ਯਕੀਨੀ ਬਣਾਉਂਦੇ ਹੋਏ ਵੋਟਰ ਸੂਚੀਆਂ ਤਿਆਰ ਕਰਨ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ....
ਪੰਜਾਬ ‘ਚ ਪੀਐਸਪੀਸੀਐਲ ਦੇ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ, ਛੋਟੇ ਕੱਪੜਿਆਂ ਤੇ ਪਾਬੰਦੀ
ਚੰਡੀਗੜ੍ਹ, 8 ਫਰਵਰੀ 2025 : ਪੀਐਸਪੀਸੀਐਲ ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਵਿਭਾਗ ਆਪਣੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਸਾਰੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰੀ ਸਮੇਂ ਦੌਰਾਨ ਆਈਡੀ ਕਾਰਡ ਆਪਣੇ ਗਲੇ ਵਿੱਚ ਪਾ ਕੇ ਰੱਖਣਗੇ। ਇਹ ਜਾਣਕਾਰੀ ਪੀਐਸਪੀਸੀਐਲ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਵਿਭਾਗ ਦੇ ਅਕਸ ਨੂੰ ਮੁੱਖ....
‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸੰਧਵਾਂ
ਚੰਡੀਗੜ੍ਹ, 8 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵੇਕਲਾ ਤੇ ਇਨਕਲਾਬੀ ਕਦਮ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਡਿਜੀਟਾਈਜੇਸ਼ਨ ਸਦਕਾ....
ਡਾ: ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼
ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਕਾਰਪੋਰੇਸ਼ਨ ਏ ਬੀ ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਇਟੈਗਰੇਟਿਡ ਸੋਲਿਡ ਵੇਸਟ ਮੈਨੇਜਮੈਂਟ ਅਤੇ ਬਾਈਓ ਗੈਸ ਪਲਾਂਟ ਸਥਾਪਿਤ ਕਰਨ ਲਈ ਢੁੱਕਵੀਂ ਜ਼ਮੀਨ ਦੀ ਅਧਿਕਾਰੀ ਕਰਨ ਪਛਾਣ ਸ਼ਹਿਰਾਂ ਨੂੰ ਸਵੱਛ ਬਣਾਉਣ ਲਈ ਕੂੜੇ ਦੇ ਢੇਰਾਂ ਨੂੰ ਖ਼ਤਮ ਕੀਤਾ ਜਾਵੇ ਅਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਉਣ ਲਈ....
ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ
ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ 'ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 7 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ....
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫੰਡਾਂ ਦੀ ਦੁਰਵਰਤੋਂ ਕਰਨ ਦਾ ਲਾਇਆ ਦੋਸ਼
ਚੰਡੀਗੜ੍ਹ, 7 ਫਰਵਰੀ 2025 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਲਗਭਗ ਚਾਰ ਮਹੀਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਸਰਕਾਰ ਨੂੰ ਨਵੇਂ ਵਾਹਨਾਂ ਦੀ ਖ਼ਰੀਦ ਅਤੇ ਇਸ਼ਤਿਹਾਰਬਾਜ਼ੀ 'ਤੇ ਹੋਏ ਖ਼ਰਚੇ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ। ਹਾਲਾਂਕਿ, ਸਰਕਾਰ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਨਾ ਕਰਨ ਵਿੱਚ ਅਸਫਲ ਰਹੀ ਹੈ। ਹਾਈ ਕੋਰਟ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫ਼ੰਡ ਜਾਰੀ ਨਾ....
ਲੀਗਲ ਮੈਟਰੋਲੋਜੀ ਵਿੰਗ ਵੱਲੋਂ ਲੀਗਲ ਮੈਟਰੋਲੋਜੀ ਐਕਟ, 2009 ਦੀ ਉਲੰਘਣਾ ਕਰਨ ਵਾਲਿਆਂ ਤੋਂ 21 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਤਰ
ਕਦਮ ਦਾ ਉਦੇਸ਼ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਵੇਚੀਆਂ ਤੇ ਖਰੀਦੀਆਂ ਗਈਆਂ ਵਸਤਾਂ ਦਾ ਦਾਅਵੇ ਅਨੁਸਾਰ ਸਹੀ ਮਾਤਰਾ ਵਿੱਚ ਹੋਣਾ ਯਕੀਨੀ ਬਣਾਉਣਾ ਚੰਡੀਗੜ੍ਹ, 7 ਫਰਵਰੀ 2025 : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ 31 ਜਨਵਰੀ, 2025 ਤੱਕ ਲੀਗਲ ਮੈਟਰੋਲੋਜੀ ਐਕਟ, 2009 ਅਤੇ ਇਸਦੇ ਵੱਖ-ਵੱਖ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ 21 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕਤਰ ਕੀਤਾ ਹੈ ਅਤੇ 1568 ਚਲਾਨ ਜਾਰੀ ਕੀਤੇ ਹਨ। ਇਸ ਕਦਮ ਦਾ....
ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ
ਚੰਡੀਗੜ, 7 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ। ਮੀਟਿੰਗ ਦੌਰਾਨ ਆਜ਼ਾਦੀ....
ਵਿਜੀਲੈਂਸ ਬਿਊਰੋ ਨੇ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ 
ਮੀਟਰ ਲਗਾਉਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 3500 ਰੁਪਏ ਚੰਡੀਗੜ੍ਹ 7 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ....
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪਟਵਾਰੀ ਗ੍ਰਿਫ਼ਤਾਰ
ਚੰਡੀਗੜ੍ਹ 7 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ....
5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ: ਬਲਵਿੰਦਰ ਭੂੰਦੜ
ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ’ਤੇ ਤਸੱਲੀ ਪ੍ਰਗਟਾਈ, ਹੁਣ ਤੱਕ 35 ਲੱਖ ਮੈਂਬਰਾਂ ਦੀ ਭਰਤੀ ਮੁਕੰਮਲ ਹੋਣ ਨੇੜੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ ਚੰਡੀਗੜ੍ਹ, 6 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ....
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਮੁਲਾਕਾਤ ਕੀਤੀ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ ਚੰਡੀਗੜ੍ਹ 6 ਫਰਵਰੀ 2025 : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ....