ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ 'ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਤੇਜ਼ ਕਰਨ ਅਤੇ ਡਿਫ਼ਾਲਟਰਾਂ ਦੇ ਚਲਾਨ ਕਰਨ ਦੇ ਨਿਰਦੇਸ਼....
ਚੰਡੀਗੜ੍ਹ

ਚੰਡੀਗੜ੍ਹ, 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਪੀਕਰ ਨੇ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਨ ਹੀ ਦੂਸ਼ਿਤ ਨਹੀਂ ਹੁੰਦਾ ਹੈ, ਸਗੋਂ ਕਈ ਅਣ-ਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ....

ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਬਠਿੰਡਾ ਵਿੱਚ ਸਰਕਾਰੀ ਪਲਾਟ ਸਸਤੇ ਭਾਅ ਖ਼ਰੀਦਣ ਲਈ ਅਹੁਦੇ ਦੀ ਦੁਰਵਰਤੋਂ ਕੀਤੇ ਜਾਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ, ਲੰਘੇ ਦਿਨੀਂ ਬਾਦਲ ਨੇ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੇ ਕੋਰਟ ਨੇ ਅੱਜ....

ਚੰਡੀਗੜ੍ਹ, 16 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ....

ਚੰਡੀਗੜ੍ਹ, 15 ਅਕਤੂਬਰ : ਐਸਵਾਈਐਲ ਨਹਿਰ ਦੇ ਲਈ ਕਿਸੇ ਵੀ ਕੇਂਦਰੀ ਟੀਮ ਨੂੰ ਪੰਜਾਬ 'ਚ ਜ਼ਮੀਨ ਦੇ ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰ ਇੰਨ੍ਹਾਂ ਟੀਮਾਂ ਦਾ ਸਖ਼ਤ ਵਿਰੋਧ ਕਰੇਗੀ । ਕੈਬਨਿਟ ਮੰਤਰੀ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਵੇਖਣ ਕਰਨ ਲਈ ਸੰਭਾਵਿਤ ਕੇਂਦਰੀ ਟੀਮ ਦੇ ਦੌਰੇ ਬਾਰੇ ਕੋਈ ਸੂਚਨਾ ਮਿਲੀ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ....

ਚੰਡੀਗੜ੍ਹ, 15 ਅਕਤੂਬਰ : ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲਿਖਿਆ ਕਿ ਸਭ ਤੋਂ ਦੁਖਦਾਈ ਅਤੇ ਮੰਦਭਾਗਾ ਹੈ ਕਿ ਮੋਦੀ ਸਰਕਾਰ ਦੀ ਨਵੀਂ ਅਗਨੀਵੀਰ ਨੀਤੀ ਕਾਰਨ ਦੇਸ਼ ਦੇ ਪਹਿਲੇ ਸ਼ਹੀਦ ਕੇਵਲ 19 ਸਾਲਾ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਲਈ ਫੌਜ ਦੀ ਐਂਬੂਲੈਂਸ ਵੀ ਨਹੀਂ ਦਿੱਤੀ ਗਈ। ਇਹ ਨੋਟ ਕਰਨਾ ਬਹੁਤ ਸ਼ਰਮਨਾਕ ਹੈ ਕਿ ਸ਼ਹੀਦ ਨੂੰ ਰਵਾਇਤੀ ਗਾਰਡ ਆਫ਼ ਆਨਰ ਵੀ ਨਹੀਂ ਦਿੱਤਾ ਗਿਆ ਸੀ। ਇਹ ਦੇਸ਼....

ਚੰਡੀਗੜ੍ਹ , 14 ਅਕਤੂਬਰ : ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਕਥਿਤ ਘਟਨਾ ਦੀ ਅੱਠਵੀਂ ਵਰ੍ਹੇਗੰਢ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਮਾਰੇ ਗਏ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਦੇਣ ਲਈ ਝਾੜ ਪਾਈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਮੁੱਖ ਚੋਣ ਵਾਅਦਾ ਸੀ ਕਿ ਉਹ ਕਥਿਤ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ, ਜਿਸ....

ਚੰਡੀਗੜ੍ਹ, 14 ਅਕਤੂਬਰ : ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਵਿਚ ਮੌਸਮ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ 15 ਤੇ 16 ਅਕਤੂਬਰ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਜਿਸ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਉਣ ਦਾ ਅਨੁਮਾਨ ਹੈ। ਸ਼ੁੱਕਰਵਾਰ ਨੂੰ ਸੂਬੇ ਵਿਚ ਅਧਿਕਤਮ ਤਾਪਮਾਨ 30 ਤੋਂ 35 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਜੋ ਸਾਧਾਰਨ ਤੋਂ ਥੋੜ੍ਹਾ ਘੱਟ ਰਿਹਾ।....

ਚੰਡੀਗੜ੍ਹ, 14 ਅਕਤੂਬਰ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸੁਝਾਅ ਦਿੱਤੇ ਹਨ। ਵਿਅੰਗਮਈ ਢੰਗ ਨਾਲ ਦਿੱਤੇ ਗਏ ਸੁਝਾਅ ਵਿੱਚ ਜਾਖੜ ਨੇ ਤਿੰਨ ਨਾਵਾਂ ਦਾ ਪ੍ਰਸਤਾਵ ਰੱਖਿਆ ਹੈ, ਤਾਂ ਜੋ ਬਹਿਸ ਗਲਤ ਦਿਸ਼ਾ ਵਿੱਚ ਨਾ ਜਾਵੇ। ਜਾਖੜ ਨੇ ਅੱਜ ਟਵੀਟ ਕੀਤਾ, "ਮੌਜੂਦਾ ਮੁੱਦਿਆਂ ਦੀ ਡੂੰਘੀ ਮਹੱਤਤਾ ਨੂੰ ਦੇਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਸੁਆਰਥੀ 'ਆਪ' ਲੀਡਰਸ਼ਿਪ ਵੱਕਾਰੀ ਪੀਏਯੂ ਨੂੰ ਬੇਹੂਦਾ ਦੇ ਥੀਏਟਰ ਵਿੱਚ ਨਾ....

ਅਕਾਲੀ ਬਹਾਨਾ ਬਣਾ ਰਹੇ ਹਨ, ਜੇ ਆਈ ਵੀ ਤਾਂ ਆਉਣ ਨਹੀਂ ਦਿਆਂਗੇ ਚੰਡੀਗੜ੍ਹ, 14 ਅਕਤੂਬਰ : SYL ਵਿਵਾਦ ਤੇ ਹੁਣ ਨਵੀਂ ਅਪਡੇਟ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਚ SYL ਲਈ ਕੇਂਦਰੀ ਸਰਵੇ ਟੀਮ ਨੂੰ ਨਹੀਂ ਆਉਣ ਦਿਆਂਗੇ। ਉਨ੍ਹਾਂ ਕਿਹਾ ਕਿ, ਅਕਾਲੀ ਬਹਾਨਾ ਬਣਾ ਰਹੇ ਹਨ, ਜੇ ਆਈ ਵੀ ਤਾਂ ਆਉਣ ਨਹੀਂ ਦਿਆਂਗੇ। ਇਸ ਉਪਰੰਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ....

ਚੰਡੀਗੜ੍ਹ,14 ਅਕਤੂਬਰ : ਨਾਟਕਕਾਰ ਤੇ ਨਾਟ ਨਿਰਦੇਸ਼ਕ ਸੰਜੀਵਨ ਸਿੰਘ ਨੇ ਬੀ ਜੇ ਪੀ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੱਲੋਂ ਰੰਗਕਰਮੀਆਂ ਅਤੇ ਕਲਕਾਰਾਂ ਦੇ ਪਵਿੱਤਰ ਸਥਾਨ ਟੈਗੋਰ ਥੀਏਟਰ ਦੀ ਤੌਹੀਨ ਕਰਨ ਨੂੰ ਨਿੰਦਣਯੋਗ ਅਤੇ ਅਫਸੋਸਨਾਕ ਕਹਿੰਦਿਆ ਕਿਹਾ ਕਿ ਜਾਖੜ ਸਹਿਬ ਨੇ ਟੈਗੋਰ ਥੀਏਟਰ ਜਾਣ ਦਾ ਸੱਦਾ ਇਸ ਕਰਕੇ ਠੁਕਰਾ ਦਿੱਤਾ ਕਿ ਥੀਏਟਰਾਂ ਵਿਚ ਸਿਰਫ ਨੋਟੰਕੀ, ਡਰਾਮੇ ਤੇ ਕਾਮੇਡੀ ਹੁੰਦੀ ਹੈ।ਸੰਜੀਵਨ ਨੇ ਕਿਹਾ ਕਿ ਟੈਗੋਰ ਥੀਏਟਰ ਵਰਗੇ ਆਡੀਟੋਰੀਅਮਾਂ ਵਿਚ ਅਵਾਮ ਨੂੰ ਸੁਚੇਤ ਅਤੇ ਜਾਗਰੁਕ ਕਰਨ....

ਚੰਡੀਗੜ੍ਹ, 14 ਅਕਤੂਬਰ : ਆਮ ਆਦਮੀ ਪਾਰਟੀ ਵੱਲੋਂ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਜਲਦੀ ਹੀ ਸਾਰੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ।

ਜਿੰਪਾ ਵੱਲੋਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਬਹੁਤ ਸੌਖੀ ਪ੍ਰਕਿਰਿਆ ਰਾਹੀਂ ਲੋਕੀਂ ਘਰ ਬੈਠੇ ਮੰਗਵਾ ਸਕਦੇ ਹਨ ਫਰਦ: ਜਿੰਪਾ 500 ਰੁਪਏ ਤੱਕ ਦੇ ਸਟੈਂਪ ਪੇਪਰ ਖਰੀਦਣ ਲਈ ਵੀ ਘਰੋਂ ਬਾਹਰ ਜਾਣ ਦੀ ਲੋੜ ਨਹੀਂ ਚੰਡੀਗੜ੍ਹ, 14 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ....

ਰਾਜਪਾਲ ਦਫ਼ਤਰ ਨੇ ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 20-21 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਰਾਜਪਾਲ ਦਫ਼ਤਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ, ਜਦਕਿ ਰਾਜਪਾਲ ਪੁਰੋਹਿਤ ਖੁਦ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ ਕਰਨ ਵਿੱਚ ਰੁੱਝੇ ਹੋਏ ਹਨ। ਹਾਲ ਹੀ ‘ਚ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਇਸ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।....

ਚੰਡੀਗੜ੍ਹ ਨੇ ਦੂਜਾ ਤੇ ਹਰਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ ਚੰਡੀਗੜ੍ਹ 13 ਅਕਤੂਬਰ : ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ’ ਵੱਲੋਂ ਤਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਪੰਜਾਬ ਨੇ ਓਵਰਆਲ ਟਰਾਫੀ ਜਿੱਤ ਕੇ ਜੇਤੂ ਲੜੀ ਨੂੰ ਕਾਇਮ ਰੱਖਿਆ ਹੈ ਜਦ ਕਿ ਚੰਡੀਗੜ੍ਹ ਨੇ ਦੂਸਰਾ ਸਥਾਨ ਅਤੇ ਹਰਿਆਣਾ ਰਾਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮੇਜ਼ਬਾਨ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਅਤੇ ਦਿੱਲੀ....