ਚੰਡੀਗੜ੍ਹ, 13 ਅਕਤੂਬਰ : ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ....
ਚੰਡੀਗੜ੍ਹ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਐਲਾਨੀ ਅਕਾਲੀ ਦਲ ਬਹਿਸ ’ਚ ਹਿੱਸਾ ਨਹੀਂ ਲਵੇਗਾ, ਇਹ ਵੀ ਐਲਾਨ ਕੀਤਾ ਕਿ ਪਾਰਟੀ 1 ਨਵੰਬਰ ਨੂੰ ਲੂੰਡ ਖੱਡ ਤੇ ਕਪੂਰੀ ਵਿਖੇ ਕੇਂਦਰੀ ਸਰਵੇ ਟੀਮਾਂ ਦੇ ਦੌਰੇ ਖਿਲਾਫ ਰੋਸ ਧਰਨੇ ਦੇਵੇਗੀ ਚੰਡੀਗੜ੍ਹ, 13 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਆਪਣੇ ਆਕਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬੀਆਂ ਨੂੰ ਵੰਡਣ ਵਾਸਤੇ 1 ਨਵੰਬਰ ਨੂੰ ਬਹਿਸ ਦਾ ਡਰਾਮਾ ਕਰ ਰਹੇ ਹਨ ਤੇ ਪਾਰਟੀ ਇਸ ਪੰਜਾਬ ਵਿਰੋਧੀ....

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ....

ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੀ ਪੰਜਾਬ ਦੇ ਦਰਿਆਈ ਪਾਣੀਆਂ ਦੇ ਅਸਲ ਰਾਖੇ ਸਨ : ਡਾ. ਚੀਮਾ ਚੰਡੀਗੜ੍ਹ, 12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇਅੱਜ ਕਿਹਾ ਕਿ ਸੁਪਰੀਮ ਕੋਰਟ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਦਾ ਸਮਝੌਤਾ ਕਰਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹੁਣ ਕਾਂਗਰਸ ਪਾਰਟੀ ਨਾਲ ਰਲ ਕੇ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਰਾਹੀਂ ਹਰਿਆਣਾ ਨੂੰ ਦੇਣ ਵਾਸਤੇ ਕੇਂਦਰੀ ਸਰਵੇਖਣ ਪੂਰਾ ਕਰਵਾਉਣਾ....

ਕਿਹਾ ਕਿ ਆਪ ਦੇ ਮੰਤਰੀ ਤੇ ਵਿਧਾਇਕ ਸ਼ਰ੍ਹੇਆਮ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਪਰ ਗ੍ਰਹਿ ਮੰਤਰੀ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੇ ਚੰਡੀਗੜ੍ਹ, 12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਨਸ਼ਾ ਤਸਕਰੀ ਵਿਚ ਚੋਖੇ ਵਾਧੇ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਹਾਈ ਕੋਰਟ ਵੱਲੋਂ ਬਤੌਰ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਇਸ ਬੁਰਾਈ ’ਤੇ ਕਾਬੂ ਪਾਉਣ ਵਿਚ ਅਸਫਲ ਰਹਿਣ ਕਾਰਨ ਪਾਈ....

ਚੰਡੀਗੜ੍ਹ, 12 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2020 ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪੈਰਵੀ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਅੱਜ 12 ਅਕਤੂਬਰ ਯਾਨੀ ਵੀਰਵਾਰ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਪੁਲੀਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ: ਡਾ ਬਲਬੀਰ ਸਿੰਘ ਚੰਡੀਗੜ੍ਹ, 12 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ....

ਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ ਐਫ.ਸੀ.ਆਈ. ਦੇ ਡੀ.ਜੀ.ਐਮ. ਨੂੰ ਆੜ੍ਹਤੀਆਂ ਦੇ ਮੁੱਦਿਆਂ ‘ਤੇ 10 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ....

ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਜਲਦ ਬਣੇਗੀ: ਮੀਤ ਹੇਅਰ ਚੰਡੀਗੜ੍ਹ, 12 ਅਕਤੂਬਰ : ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ....

ਸੋਸ਼ਲ ਮੀਡੀਆ ‘ਤੇ ਕਮਿਸ਼ਨ ਦੀ ਮੌਜੂਦਗੀ ਵਧਾਉਣਾ, ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਐਨ.ਐਫ.ਐਸ.ਏ. ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਮੁੱਖ ਪ੍ਰਾਪਤੀਆਂ ਵਿੱਚ ਸ਼ਾਮਿਲ ਚੰਡੀਗੜ੍ਹ, 12 ਅਕਤੂਬਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਸ੍ਰੀ ਡੀ.ਪੀ. ਰੈਡੀ ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ। ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ....

ਹਰਜੋਤ ਸਿੰਘ ਬੈਂਸ ਵੱਲੋਂ ਇੱਕ ਮਹੀਨੇ ਵਿੱਚ ਸਕੂਲ ਦੀ ਨੁਹਾਰ ਬਦਲਣ ਦਾ ਹੁਕਮ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ....

ਚੰਡੀਗੜ੍ਹ, 12 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ....

ਚੰਡੀਗੜ੍ਹ, 11 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਸਰਦਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਤੇ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਹਨਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅੱਜ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਰਦਾਰ ਜੀਤ....

ਪੰਥਕ ਆਗੂ ਭਾਈ ਮੋਹਕਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ ਚੰਡੀਗੜ੍ਹ, 11 ਅਕਤੂਬਰ : ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਨਜ਼ਦੀਕੀ ਸਾਥੀ ਤੇ ਵੱਡੇ ਪੰਥਕ ਆਗੂ ਭਾਈ ਮੋਹਕਮ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੰਜਾਬ ਦੇ ਪਾਣੀਆਂ ਦੇ ਰਖਵਾਲੇ ਭਾਈ ਬਲਵਿੰਦਰ ਸਿੰਘ ਜਟਾਣਾਂ ਦੀ ਆਦਮ ਕੱਦ ਤਸਵੀਰ ਪੰਜਾਬ ਦੀ ਅਸੰਬਲੀ ਦੀ ਗੈਲਰੀ ਵਿੱਚ ਲਾਈ ਜਾਵੇ। ਉਹਨਾਂ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ....

ਦੋ ਰੋਜਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਿੱਲੀ ਵਿੱਚ ਸ਼ੁਰੂ ਚੰਡੀਗੜ੍ਹ, 11 ਅਕਤੂਬਰ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ ਵਰਗਾਂ ਵਿੱਚ ਜੇਤੂ....