ਚੰਡੀਗੜ੍ਹ, 04 ਅਕਤੂਬਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਵੱਛਤਾ ਹੀ ਸੇਵਾ ਅਭਿਆਨ—2023 ਦੇ ਅਧੀਨ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਦੀ ਸਾਫ—ਸਫਾਈ ਕੀਤੀ ਗਈ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਵਕੀਲ ਸਾਹਿਬਾਨ, ਸਟਾਫ਼ ਮੈਂਬਰ ਆਦਿ ਮੌਜੂਦ ਸਨ। ਸ਼੍ਰੀ ਬੀ.ਬੀ.ਐੇੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ....
ਚੰਡੀਗੜ੍ਹ

ਚੰਡੀਗੜ੍ਹ, 03 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ 31 ਅਗਸਤ ਤੋਂ 28 ਫਰਵਰੀ ਤਕ ਰਿਟਾਇਰ ਹੋਣ ਵਾਲੇ ਪ੍ਰਿੰਸੀਪਲਾਂ ਦੇ ਸੇਵਾ ਕਾਲ ਵਿਚ ਵਾਧਾ ਕੀਤਾ ਹੈ। ਇਹ ਫੈਸਲਾ ਸਕੂਲਾਂ ਵਿਚ ਪ੍ਰਿੰਸੀਪਲਾਂ ਦੀ ਕਮੀ ਤੇ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਲਿਆ ਗਿਆ ਹੈ। ਪੰਜਾਬ ਸਕੂਲ ਅਧਿਆਪਕ ਸੇਵਾ ਵਾਧਾ ਕਾਨੂੰਨ 2015 ਤਹਿਤ ਜੋ ਪ੍ਰਿੰਸੀਪਲ ਅਗਸਤ ਤੋਂ ਫਰਵਰੀ ਤੱਕ ਰਿਟਾਇਰ ਹੋਣਗੇ ਉਨ੍ਹਾਂ ਦੇ ਸੇਵਾ ਕਾਲ ਵਿਚ 31 ਮਾਰਚ ਤੱਕ ਦਾ ਵਾਧਾ ਕੀਤਾ ਗਿਆ ਹੈ। ਮੰਤਰੀ ਬੈਂਸ....

ਪਿਛਲੀ ਸਰਕਾਰ ਨੇ ਪੰਜਾਬ ਨੂੰ ਲੁੱਟਿਆ, ਸਾਨੂੰ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ: ਆਪ ਪੰਜਾਬ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਮਾਨ ਸਰਕਾਰ ਤਨਦੇਹੀ ਨਾਲ ਕਰ ਰਹੀ ਹੈ ਕੰਮ: ਆਪ ਹੁਣ ਅਸੀਂ ਲਏ ਗਏ ਕਰਜ਼ਿਆਂ ਦਾ ਵੇਰਵਾ ਦੇ ਦਿੱਤਾ ਹੈ, ਰਾਜਪਾਲ ਕੇਂਦਰ ਨੂੰ ਸਾਡੇ ਫੰਡ ਜਾਰੀ ਕਰਨ ਲਈ ਕਹਿਣ: ਮਲਵਿੰਦਰ ਕੰਗ ਚੰਡੀਗੜ੍ਹ, 3 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਨੂੰ ਸੂਬੇ ਦੇ ਵਧੇ ਹੋਏ ਕਰਜ਼ੇ ਅਤੇ ਮਾਲੀਏ....

ਚੰਡੀਗੜ੍ਹ, 3 ਅਕਤੂਬਰ : ਟੀਚਰਸ ਵਾਇਸ ਯੂਨਾਈਟਿਡ ਫਰੰਟ (ਟੀਵੀਯੂਐਫ) ਨੇ ਅਧਿਆਪਕ ਭਾਈਚਾਰੇ ਵਿੱਚ ਅਨੈਤਿਕ ਧੜੇਬੰਦੀ ਦੇ ਦਬਦਬੇ ਨੂੰ ਗੰਭੀਰਤਾ ਨਾਲ ਤਹਿਸ-ਨਹਿਸ ਕਰਨ ਲਈ ਆਉਣ ਵਾਲੀਆਂ ਪੁਟਾ ਚੋਣਾਂ ਲਈ ਆਪਣੇ ਪੈਨਲ ਦਾ ਐਲਾਨ ਕੀਤਾ ਹੈ। ਪੈਨਲ ਦੇ ਮੈਂਬਰਾਂ ਨੇ ਇੱਥੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਟੀਵੀਯੂਐਫ ਦਾ ਮੈਨੀਫੈਸਟੋ ਵੀ ਜਾਰੀ ਕੀਤਾ। ਅਸ਼ੋਕ ਕੁਮਾਰ ਨੇ ਟੀਵੀਯੂਐਫ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, “ਸਾਡਾ ਟੀਚਾ ਸਧਾਰਨ ਤੇ ਲੋਕ ਹਿੱਤਾਂ....

ਚੰਡੀਗੜ੍ਹ, 03 ਅਕਤੂਬਰ : ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 4.6 ਨਾਪੀ ਗਈ।ਭੂਚਾਲ ਦੇ ਝਟਕੇ ਉਤਰ ਭਾਰਤ ਸਣੇ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਨੇਪਾਲ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਨੇਪਾਲ ‘ਚ ਦੋ ਵਾਰ ਭੂਚਾਲ ਆ ਚੁੱਕਾ ਹੈ। ਪਹਿਲਾ ਦੁਪਹਿਰ 2.25 ਵਜੇ, ਜਿਸ ਦੀ ਤੀਬਰਤਾ 4.6 ਸੀ। ਦੂਜਾ ਝਟਕਾ 2.53 ‘ਤੇ ਆਇਆ, ਜਿਸ ਦੀ ਤੀਬਰਤਾ 6.2 ਸੀ। ਉੱਤਰ ਪ੍ਰਦੇਸ਼ ‘ਚ....

ਚੰਡੀਗੜ੍ਹ ,3 ਅਕਤੂਬਰ : ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ਆਪਣੀਆਂ 3 ਮਾਸੂਮ ਛੋਟੀਆਂ ਬੱਚੀਆਂ ਨੂੰ ਜ਼ਹਿਰ ਦੇ ਕੇ ਮਾਰਨ ਸਬੰਧੀ ਵਾਪਰੀ ਮੰਦਭਾਗੀ ਘਟਨਾ ਦੀ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਨਿਖੇਧੀ ਕੀਤੀ ਹੈ। ਇਸ ਘਟਨਾ ਸਬੰਧੀ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਚੇਅਰਮੈਨ ਸ. ਕੰਵਰਦੀਪ ਸਿੰਘ ਨੇ ਕਿਹਾ ਕਿ ਮਾਸੂਮ ਛੋਟੀਆਂ ਬੱਚੀਆਂ ਦਾ ਕਤਲ ਕਰਨਾ ਬਹੁਤ ਮਾੜੀ ਘਟਨਾ ਹੈ ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ....

ਚੰਡੀਗੜ੍ਹ 3 ਅਕਤੂਬਰ : ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ ਅੱਜ ਕਾਲੇ ਦਿਵਸ ਵਜੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਤੇ ਸਬਡਵੀਜ਼ਨ ਪੱਧਰਾਂ ‘ਤੇ 39 ਥਾਂਈਂ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਾ-ਫੂਕ ਰੋਸ ਪ੍ਰਦਰਸ਼ਨਾਂ ਰਾਹੀਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ....

ਚੰਡੀਗੜ੍ਹ, 3 ਅਕਤੂਬਰ : ਚੰਡੀਗੜ੍ਹ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ (ਸੀ.ਐਸ.ਸੀ.ਏ) ਨੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਚ ਅੰਤਰਰਾਸ਼ਟਰੀ ਬਜ਼ੁਰਗ ਮਨਾਇਆ । ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਐਸ.ਐਸ. ਸੰਧੂ ਨੇ ਐਸੋਸੀਏਸ਼ਨ ਦਾ ਸੋਵੀਨਾਰ ਵੀ ਰਿਲੀਜ਼ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਸੀਨੀਅਰ ਸਿਟੀਜ਼ਨਜ਼ ਨੂੰ ਸੰਬੋਧਨ ਕਰਦਿਆਂ....

ਚੰਡੀਗੜ੍ਹ, 3 ਅਕਤੂਬਰ : ਅੱਜ ਦੇਸ਼ ਦੇ ਕਈ ਭਾਗਾਂ ਵਿੱਚ ਵਿਜੀਲੈਂਸ ਵੱਲੋਂ ਨਿਊਜ਼ ਕਲਿੱਕ ਚੈਨਲ ਦੇ 30 ਰਿਪੋਰਟਰਾਂ ਦੇ ਘਰੀਂ ਛਾਪੇਮਾਰੀ ਕਰਕੇ ਪੁੱਛਗਿੱਛ ਕਰਨ ਦੀ ਕਾਰਵਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪ੍ਰੈੱਸ ਦੀ ਆਜ਼ਾਦੀ ਉੱਤੇ ਹਮਲਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਨ੍ਹਾਂ ਰਿਪੋਰਟਰਾਂ ਦੇ ਲੈਪਟਾਪ ਤੇ ਹੋਰ....

ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ ਚੰਡੀਗੜ੍ਹ, 3 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ....

ਚੰਡੀਗੜ੍ਹ, 2 ਅਕਤੂਬਰ : ਸਾਲ 2015 'ਚ ਐਨ.ਡੀ.ਪੀ.ਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਤਿੰਨ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਨਸ਼ਾ ਤਸਕਰੀ ਨਾਲ ਉਨ੍ਹਾਂ ਦੇ ਸਬੰਧਾਂ ਦੀ....

ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਹਨ ਨਿਰੰਤਰ ਕੋਸ਼ਿਸ਼ਾਂ: ਮੀਤ ਹੇਅਰ ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ....

ਚੰਡੀਗਡ਼੍ਹ 2 ਅਕਤੂਬਰ : ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਕੌਮੀ ਪੱਧਰ ’ਤੇ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ। ਦੇਸ਼ ਭਰ ’ਚ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਅਤੇ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਗਾਂਧੀ ਜੈਅੰਤੀ ਮੌਕੇ ਇੰਡੀਅਨ ਜਰਨਿਲਸਟ ਯੂਨੀਅਨ (ਆਈਜੇਯੂ) ਦੇ ਸੱਦੇ ’ਤੇ ਪੰਜਾਬ ਤੇ ਚੰਡੀਗਡ਼੍ਹ ਜਰਲਿਸਟਸ ਯੂਨੀਅਨ (ਪੀਸੀਜੇਯੂ) ਨੇ ਸੂਬੇ ਭਰ ’ਚ ਮੰਗ ਤੇ ਰੋਸ ਦਿਵਸ ਮਨਾਇਆ। ਇਸ ਮੌਕੇ ਪੰਜਾਬ ਤੇ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਨੇ....

ਅਜੈ ਮਿਸ਼ਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਚੰਡੀਗੜ੍ਹ, 2 ਅਕਤੂਬਰ : ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ 3 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸਬਡਵੀਜ਼ਨ ਪੱਧਰਾਂ ‘ਤੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ....

ਕੈਪਾਂ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਚੰਡੀਗੜ੍ਹ, 29 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ....