ਚੰਡੀਗੜ੍ਹ

ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਵਿਦਿਆਰਥੀ ਦਾ ਨਿੱਘਾ ਸਵਾਗਤ
ਚੰਡੀਗੜ੍ਹ, 20 ਜੂਨ : ਪੰਜਾਬ ਰਾਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇਖਣ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਬੈਂਸ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਣ ਆਏ ਵਿਦਿਆਰਥੀਆਂ ਦਾ ਵਿਧਾਨ ਸਭਾ ਦੇ ਬਾਹਰ ਪਹੁੰਚ ਕੇ ਭਰਵਾਂ ਸਵਾਗਤ ਕੀਤਾ।ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਜ਼ਿਲ੍ਹਾ ਵਾਰ ਅੱਵਲ ਰਹੇ....
ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ
ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ....
ਵਿਅਕਤੀ ਵੱਲੋਂ ਬਣਵਾਇਆ ਗਿਆ ਫਰਜ਼ੀ ਅਨੁਸੂਚਿਤ ਜਾਤੀ ਪ੍ਰਮਾਣ ਪੱਤਰ ਕੀਤਾ ਗਿਆ ਰੱਦ : ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ : ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ-ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਵਾਸੀ ਹਾਊਸ ਨੰਬਰ-3, ਓਂਕਾਰ ਨਗਰ, ਜ਼ਿਲ੍ਹਾ ਕਪੂਰਥਲਾ ਦਾ ਫਰਜ਼ੀ ਅਨੁਸੂਚਿਤ ਜਾਤੀ ਪ੍ਰਮਾਣ ਪੱਤਰ ਪੰਜਾਬ ਸਰਕਾਰ ਵੱਲੋਂ ਗਠਿਤ ਸੂਬਾ ਪੱਧਰੀ ਪੜਤਾਲ ਨੇ ਸਰਟੀਫਿਕੇਟ ਰੱਦ ਕਰ ਦਿੱਤਾ ਹੈ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਲਖਨਪੁਰ ਵਾਸੀ ਰਾਜੇਸ਼ ਕੁਮਾਰ ਮੇਹਰਾ ਨੇ ਭਾਰਤ ਸਰਕਾਰ, ਸਮਾਜਿਕ ਨਿਆਂ....
ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ....
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 19 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ....
ਹਰਸਿਮਰਤ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸਵਾਮੀਨਾਥਨ ਕਮਿਸ਼ਨ ਅਨੁਸਾਰ MSP ਦੀ ਗਰੰਟੀ ਦੇਣ ਦੀ ਕੀਤੀ ਅਪੀਲ
ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੀ ਚੁੱਕੀਆਂ ਤੇ ਕਿਸਾਨਾਂ ਲਈ ਵਿਆਪਕ ਪੂਰਨ ਕਰਜ਼ਾ ਮੁਆਫੀ ਦੀ ਮੰਗ ਵੀ ਕੀਤੀ ਚੰਡੀਗੜ੍ਹ, 18 ਜੂਨ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ ’ਤੇ ਲਾਗਤ ’ਤੇ 50 ਫੀਸਦੀ ਮੁਨਾਫੇ ਅਨੁਸਾਰ ਐਸ ਐਮ ਪੀ ਦੀ ਗਰੰਟੀ ਦੇਣ ਅਤੇ ਆਖਿਆ ਕਿ ਨਵੰਬਰ 2021 ਵਿਚ ਜਦੋਂ ਤਿੰਨ ਕਾਲੇ....
ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਉੱਚੀ ਉਡਾਣ ਲਈ ਤਿਆਰ 
ਚੰਡੀਗੜ੍ਹ, 18 ਜੂਨ : ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਪੰਜਾਬ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਸਟੇਟ ਸਕਿੱਲ ਯੂਨੀਵਰਸਿਟੀ ਹੈ ਜਿਸ ਨੂੰ ਐਂਕਰ ਪਾਰਟਨਰ ਵਜੋਂ IBM ਦੁਆਰਾ, TATA Technologies & Ansys ਦੁਆਰਾ ਉਦਯੋਗਿਕ ਭਾਈਵਾਲਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਯੂਨੀਵਰਸਿਟੀ ਦੀ ਸਥਾਪਨਾ ਸਰਕਾਰ ਦੁਆਰਾ ਕੀਤੀ ਗਈ ਸੀ। 2021 ਦੇ ਸਟੇਟ ਐਕਟ ਨੰਬਰ 22 ਦੇ ਅਧੀਨ ਪੰਜਾਬ ਅਤੇ ਯੂਜੀਸੀ, ਨਵੀਂ ਦਿੱਲੀ ਦੁਆਰਾ ਮਾਨਤਾ ਪ੍ਰਾਪਤ ਹੈ। ਪ੍ਰਮੁੱਖ ਉਦਯੋਗ ਮਾਹਿਰਾਂ, ਪ੍ਰੈਕਟੀਸ਼ਨਰਾਂ ਅਤੇ ਅਕਾਦਮਿਕਾਂ....
ਪੰਜਾਬ ਪੁਲਿਸ ਨੇ ਗਊ ਹੱਤਿਆ ਐਕਟ ਤਹਿਤ ਨਾਮਜ਼ਦ ਵਿਅਕਤੀਆਂ ‘ਤੇ ਕੱਸਿਆ ਸ਼ਿਕੰਜਾ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ‘ਤੇ 132 ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰਾਜ ਵਿਆਪੀ ਛਾਪੇਮਾਰੀ ਕੀਤੀ....
ਮੁੱਖ ਮੰਤਰੀ ਮਾਨ ਦੇ ਫੈਸਲੇ ਨੇ ਸ੍ਰੀ ਹਰਮੰਦਿਰ ਸਾਹਿਬ ਤੇ ਮੁਗਲਾਂ, ਅੰਗਰੇਜ਼ਾਂ ਤੇ ਇੰਦਰਾ ਗਾਂਧੀ ਦੇ ਜਬਰ ਦੀ ਯਾਦ ਤਾਜ਼ਾ ਕਰਵਾਈ : ਸੁਖਬੀਰ ਬਾਦਲ 
ਅੰਮ੍ਰਿਤਸਰ, 18 ਜੂਨ : ਕੇਜਰੀਵਾਲ ਦੀ "ਆਪ" ਸਰਕਾਰ ਦੇ ਮੁੱਖ ਮੰਤਰੀ ਦਾ ਪਾਵਨ ਸਿੱਖ ਗੁਰਬਾਣੀ ਸੰਬੰਧੀ ਐਲਾਨ ਸਿੱਧਾ ਸਿੱਧਾ ਖਾਲਸਾ ਪੰਥ ਅਤੇ ਸਿੱਖ ਗੁਰਧਾਮਾਂ ਉੱਤੇ ਸਰਕਾਰੀ ਹੱਲਾ ਹੈ। ਇਹ ਘਿਨਾਉਣਾ ਫ਼ੈਸਲਾ ਸਿੱਖ ਸੰਗਤ ਕੋਲੋਂ ਗੁਰਬਾਣੀ ਪ੍ਰਚਾਰ ਦਾ ਹੱਕ ਖੋਹ ਕੇ ਗੁਰਧਾਮਾਂ ਦੇ ਸੰਭਾਲ ਸਰਕਾਰੀ ਕਬਜ਼ੇ ਵਿਚ ਲੈਣ ਵੱਲ ਪਹਿਲਾ ਖ਼ਤਰਨਾਕ ਅਤੇ ਹਿਮਾਕਤ ਭਰਿਆ ਕਦਮ ਹੈ। ਇਸ ਫੈਸਲੇ ਨੇ ਸ੍ਰੀ ਹਰਮੰਦਿਰ ਸਾਹਿਬ ਉੱਤੇ ਮੁਗਲਾਂ, ਅੰਗਰੇਜ਼ਾਂ ਤੇ ਇੰਦਰਾ ਗਾਂਧੀ ਦੇ ਜਬਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ, ਪਰ....
ਬਿਪਰਜੋਏ ਤੂਫਾਨ ਦਾ ਪੰਜਾਬ ਦੇ ਪੂਰਬੀ ਮਾਲਵੇ 'ਚ ਦਿਖਾਈ ਦੇਵੇਗਾ ਅਸਰ 
ਚੰਡੀਗੜ੍ਹ, 18 ਜੂਨ : ਪੰਜਾਬ ਦੇ ਪੂਰਬੀ ਮਾਲਵੇ 'ਚ ਅੱਜ ਬਿਪਰਜੋਏ ਤੂਫਾਨ ਦਾ ਅਸਰ ਦਿਖਾਈ ਦੇਵੇਗਾ। ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਅੱਜ ਤੋਂ ਮੰਗਲਵਾਰ ਤੱਕ ਪੂਰਬੀ ਮਾਲਵੇ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿਚ ਨਾ ਜਾਣ, ਕੱਚੇ ਅਤੇ ਕਮਜ਼ੋਰ ਘਰਾਂ ਵਿਚ ਨਾ ਰਹਿਣ ਅਤੇ ਝੱਖੜ ਦੌਰਾਨ ਸ਼ੀਸ਼ੇ ਦੀਆਂ ਖਿੜਕੀਆਂ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਗਈ ਹੈ....
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪੰਜਾਬ ਦੀ ਖੇਤੀ ਕਿਸਾਨ ਮਜ਼ਦੂਰ ਅਤੇ ਵਾਤਾਵਰਣ ਪੱਖੀ ਬਣਾਉਣ ਦੀ ਮੰਗ
ਚੰਡੀਗੜ੍ਹ, 18 ਜੂਨ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮਨਜੀਤ ਧਨੇਰ ਗਰੁੱਪ ਨੇ ਪੰਜਾਬ ਦੀ ਖੇਤੀ ਨੂੰ ਕਿਸਾਨ, ਮਜਦੂਰ ਅਤੇ ਵਾਤਾਵਰਣ ਪੱਖੀ ਬਣਾਉਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਵਫਦ ਨੇ ਅੱਜ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਪਿੰਡ ਖੁਡੀਆਂ ਵਿਖੇ ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਜਥੇਬੰਦੀ ਦੇ....
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ
ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੰਡੀਗੜ੍ਹ, 18 ਜੂਨ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ....
ਬਸਪਾ ਲੀਡਰਸ਼ਿਪ ਖਿਲਾਫ ਭਰਿਸ਼ਟਾਚਾਰ ਸਬੰਧੀ ਦੁਸ਼ਪ੍ਰਚਾਰ ਹਮਲਾਵਰ ਹਿੰਦੂਤਵੀ ਰਾਜਨੀਤੀ ਤੋਂ ਪ੍ਰੇਰਿਤ : ਗੜ੍ਹੀ
ਚੰਡੀਗੜ੍ਹ 18 ਜੂਨ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਕਿਹਾ ਕਿ ਦੇਸ਼ ਵਿੱਚ ਮੂੰਹਜ਼ੋਰ ਚੱਲ ਰਹੀਆਂ ਕਾਂਗਰਸ ਤੇ ਭਾਜਪਾ ਦੀਆ ਹਿੰਦੂਤਵੀ ਨੀਤੀਆਂ ਵਿਰੁੱਧ ਬਿਆਨ ਆਉਣ ਤੇ ਬਸਪਾ ਲੀਡਰਸ਼ਿਪ ਖਿਲਾਫ ਭਰਿਸ਼ਟਾਚਾਰ ਸਬੰਧੀ ਦੁਸ਼ਪ੍ਰਚਾਰ ਹਮਲਾਵਰ ਹਿੰਦੂਤਵੀ ਰਾਜਨੀਤੀ ਤੋਂ ਪ੍ਰੇਰਿਤ ਹੈ। ਬਸਪਾ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਭਾਜਪਾ ਦੀ ਕੇਂਦਰ ਸਰਕਾਰ ਅਤੇ ਕਾਂਗਰਸ ਵਲੋਂ ਹਿੰਦੂਤਵੀ ਨੀਤੀਆਂ ਦੇ ਪੱਖ ਵਿੱਚ ਉਲਾਰ ਨਾਲ ਅਣਗੌਲੇ ਧਰਮਾਂ....
ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ ‘ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ 
ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਤੇ ਮਕਬੂਲ ਬਣਾਉਣ ਦੀ ਲੜੀ ਹੇਠ ਕੀਤੀ ਚਰਚਾ ਚੰਡੀਗੜ੍ਹ 18 ਜੂਨ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ....
ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ : ਢੀਂਡਸਾ
ਪੰਥਕ ਸੰਸਥਾਵਾਂ ਤੋਂ ਬਾਦਲ ਪਰਿਵਾਰ ਦਾ ਗਲਬਾ ਖਤਮ ਕਰਨਾ ਬੇਹੱਦ ਲਾਜ਼ਮੀ: ਢੀਂਡਸਾ ਚੰਡੀਗੜ੍ਹ, 16 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਦਲ ਪਰਿਵਾਰ ਦੇ ਇਸ਼ਾਰੇ `ਤੇ ਮੌਜੂਦਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ ਗਿਆ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ....