ਚੰਡੀਗੜ੍ਹ, 1 ਜੂਨ : ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ ਤੇ ਬਦਨੁਮਾ ਧੱਬਾ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਕੀਤਾ ਗਿਆ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਲੈਵਲ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਸੈਕਟਰ-26, ਚੰਡੀਗੜ੍ਹ ਵਿਖੇ ਬਾਲ ਵਿਕਾਸ ਵਿਭਾਗ ਵੱਲੋਂ ਨਿੱਜੀ ਸੰਸਥਾ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਇਹਨ੍ਹਾਂ ਬੱਚਿਆਂ ਦੇ ਮੁੜ ਵਸੇਬੇ ਬਾਰੇ ਇੱਕ ਰੋਜ਼ਾ....
ਚੰਡੀਗੜ੍ਹ
ਚੰਡੀਗੜ੍ਹ, 1 ਜੂਨ : ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਨਵੀਂ....
ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਚੰਡੀਗੜ੍ਹ, 1 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ....
ਚੰਡੀਗੜ੍ਹ, 1 ਜੂਨ : ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਗਏ ਨਵ-ਨਿਯੁਕਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਕੁਲਦੀਪ ਧਾਲੀਵਾਲ, ਚੇਤਨ ਸਿੰਘ ਚੌੜਮਾਜਰਾ ਆਦਿ ਨੇ ਗੁਰਮੀਤ ਸਿੰਘ ਖੁੱਡੀਆ ਨੂੰ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤਾ ਦੋਸ਼ੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਅਤੇ ਭਗੌੜਾ ਵੀ ਐਲਾਨਿਆ ਗਿਆ ਸੀ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਜਰਨੈਲ ਸਿੰਘ ਦੇ ਕਤਲ ਵਿੱਚ ਬੰਬੀਹਾ ਗੈਂਗ ਦੀ ਭੂਮਿਕਾ ਪਹਿਲਾਂ ਹੀ ਕੀਤੀ ਸਪੱਸ਼ਟ ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ....
ਚੰਡੀਗੜ੍ਹ, 31 ਮਈ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ....
ਬਾਦਲ ਨੇ ਪ੍ਰਭਾਵਤ ਸਿੱਖ ਪਰਿਵਾਰਾਂ ਦੇ ਮੈਂਬਰਾਂ ਲਈ ਸਰਕਾਰੀ ਨੌਕਰੀ ਮੰਗੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਫਿਰਕੂ ਸਦਭਾਵਨਾ ਲਈ ਸਮਾਜਿਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਕੀਤੀ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀੜਤਾਂ ਦੀ ਮਦਦ ਵਾਸਤੇ ਅੱਗੇ ਆਉਣ ਦੀ ਕੀਤੀ ਅਪੀਲ ਚੰਡੀਗੜ੍ਹ, 31 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਸੂਬੇ ਵਿਚ ਲੋਕਾਂ ਵਿਚ ਵਧੇਰੇ ਆਪਸੀ ਸਮਠ....
ਚੰਡੀਗੜ, 31 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ....
ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ....
ਚੰਡੀਗੜ੍ਹ, 30 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹਿਲਵਾਨਾਂ ਦੇ ਸਮਰਥਨ ਵਿਚ ਅੱਗੇ ਆਏ ਹਨ। ਉਨ੍ਹਾਂ ਦੇ ਹੱਕ ਵਿਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ-ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਮੈਡਲਾਂ ਨੂੰ ਗੰਗਾ ‘ਚ ਵਹਾਉਣਾ ਬੇਹੱਦ ਸ਼ਰਮਨਾਕ ਹੈ। ਜੇਕਰ ਸਮੇਂ ਸਿਰ ਅਵਾਜ਼ ਨਾ ਚੁੱਕੀ ਤਾਂ ਅਗਲੀ ਵਾਰੀ ਦੇਸ਼ ਦੇ ਲੋਕਤੰਤਰ ਦੀ ਅਸਥੀਆਂ ਨੂੰ ਵਹਾਉਣ ਦੀ ਹੋਵੇਗੀ।
ਰਵਾਇਤੀ ਪਾਰਟੀਆਂ ਦੇ ਸਤਾਏ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼- ਹਰਚੰਦ ਸਿੰਘ ਬਰਸਟ ਪੰਜਾਬ ਦਾ ਉਜਾੜਾ ਕਰਨ ਵਾਲੇ ਅਕਾਲੀ-ਭਾਜਪਾ ਅਤੇ ਕਾਂਗਰਸ ਦਾ ਸਿਆਸਤ ਵਿੱਚੋਂ ਉਜਾੜਾ ਹੁਣ ਪੱਕਾ ਹੈ- ਸ. ਬਰਸਟ ਚੰਡੀਗੜ੍ਹ, 30 ਮਈ : ਹਲਕਾ ਮਜੀਠਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਅੱਜ ਚੰਡੀਗੜ੍ਹ ਵਿਖੇ ਸਥਿਤ ‘ਆਪ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਮਜੀਠਾ ਹਲਕੇ ਦੇ ਕਈ ਸਥਾਨਕ ਆਗੂ ‘ਆਪ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਨੂੰ ‘ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ....
ਅਰਜ਼ੀਆਂ ਭਰਨ ਦੀ ਆਖਰੀ ਮਿਤੀ 5 ਜੂਨ ਚੰਡੀਗੜ੍ਹ, 30 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ....
ਸਿੰਡੀਕੇਟ ਮੈਂਬਰ ਜਿਹਨਾਂ ਨੇ ਫੈਸਲੇ ਦੀ ਹਮਾਇਤ ਕੀਤੀ, ਉਹ ਯੂਨੀਵਰਸਿਟੀ ਬਾਡੀ ਦੇ ਮੈਂਬਰ ਰਹਿਣ ਦੇ ਹੱਕਦਾਰ ਨਹੀਂ: ਡਾ. ਚੀਮਾ ਚੰਡੀਗੜ੍ਹ, 30 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਕਿ ਉਹ ਆਪਣੇ ਸਾਰੇ ਐਫੀਲੀਏਟਡ ਕਾਲਜਾਂ ਵਿਚ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਇਸਨੇ ਯੂਨੀਵਰਸਿਟੀ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀ ਆਪਣੀ ਮਾਂ ਬੋਲੀ ਦੇ ਖਿਲਾਫ ਇਹ ਵਿਤਕਰਾ ਕਦੇ ਵੀ ਬਰਦਾਸ਼ਤ....
ਸਪੀਕਰ ਵੱਲੋਂ ਸਬੰਧਤ ਵਿਭਾਗਾਂ ਨੂੰ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਤੁਰੰਤ ਚਾਰਾਜੋਈ ਕਰਨ ਦੇ ਨਿਰਦੇਸ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਫ਼ਰੀਦਕੋਟ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਕਾਲਜ ਨੂੰ ਵਰਤੋਂ ਲਈ ਦੇਣ ਦੀ ਸਹਿਮਤੀ ਚੰਡੀਗੜ੍ਹ, 30 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਾਲਵਾ....
1 ਜੂਨ ਦੀ ਆਲ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ ਬਸਪਾ : ਜਸਵੀਰ ਗੜ੍ਹੀ ਚੰਡੀਗੜ੍ਹ, 30 ਮਈ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖਤ ਨਿਖੇਧੀ ਕੀਤੀ। ਜਾਰੀ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਗਰੇਜਾਂ ਦੀ ਗੋਰੀ ਸਰਕਾਰ ਦੇ ਦਿਨ ਚੇਤੇ ਕਰਵਾ ਦਿੱਤੇ ਹਨ ਜੋ ਸਰਕਾਰ ਦੀ ਨੁਕਤਾਚੀਨੀ ਕਰਨ ਉਤੇ ਦੇਸੀ ਤੇ ਅੰਗਰੇਜ਼ੀ....