ਚੰਡੀਗੜ੍ਹ

ਸੈਰ ਸਪਾਟਾ ਮੰਤਰੀ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ
"ਉਹਨਾਂ ਭਾਈਵਾਲਾਂ ਦੀਆਂ ਸਮੱਸਿਆਵਾਂ ਸੁਣੀਆਂ; ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ* ਚੰਡੀਗੜ੍ਹ, 29 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਅਤੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ, ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਬੀਤੇ ਦਿਨ ਚੰਡੀਗੜ੍ਹ ਵਿਖੇ....
ਕੈਬਨਿਟ ਮੰਤਰੀ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਚੰਡੀਗੜ੍ਹ, 29 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ। ਇਸ ਸਬੰਧੀ....
ਸਿਹਤ ਮੰਤਰੀ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ
ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ ਸਿਹਤ ਵਿਭਾਗ ਨੇ 14 ਲੱਖ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਚੰਡੀਗੜ੍ਹ, 27 ਮਈ : ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਨਗੇ। ਸਾਲ 2023 ਲਈ ਪਲਸ ਪੋਲੀਓ ਰਾਊਂਡ ਪੰਜਾਬ ਦੇ 12 ਜ਼ਿਲ੍ਹਿਆਂ....
ਇਤਰਾਜ਼ਯੋਗ ਵਿਗਿਆਪਨ ‘ਤੇ ਫੋਟੋ ਲਗਾ ਕੇ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼ : ਪ੍ਰਤਾਪ ਸਿੰਘ ਬਾਜਵਾ
ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਕਰਾਈ ਦਰਜ ਚੰਡੀਗੜ੍ਹ, 27 ਮਈ : ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਨੂੰ ਕਿਸੇ ਅਣਪਛਾਤੇ ਨੇ ਫੇਸਬੁੱਕ ‘ਤੇ ਇਤਰਾਜ਼ਯੋਗ ਵਿਗਿਆਪਨ ਲਈ ਇਸਤੇਮਾਲ ਕਰ ਲਿਆ। ਇਸ ਦੀ ਜਾਣਕਾਰੀ ਮਿਲਣ ਦੇ ਬਾਅਦ ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਦਰਜ ਕਰਾਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਚੰਡੀਗੜ੍ਹ ਸੈਕਟਰ-17 ਦੇ ਪੁਲਿਸ ਥਾਣੇ ਵਿਚ ਸ਼ਿਕਾਇਤ ਨਾਲ ਫੇਸਬੁੱਕ ਪੋਸਟ ਦਾ ਇਕ ਪ੍ਰਿੰਟਆਊਟ ਵੀ ਲਗਾਇਆ ਹੈ ਜਿਸ....
ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ : ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ, 27 ਮਈ : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ....
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 6 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਕੀਤੀਆਂ ਜਾਰੀ
ਚੰਡੀਗੜ੍ਹ, 26 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਸੁੱਕਰਵਾਰ ਨੂੰ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਅਲੱਗ ਅਲੱਗ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ। ਇਹਨਾਂ ਪਿੰਡਾਂ ਵਿੱਚ ਮਹਿਰੋਲੀ ਨੂੰ 2 ਲੱਖ ਰੁਪਏ, ਭਰਤਪੁਰ ਨੂੰ 2 ਲੱਖ ਰੁਪਏ, ਮਛਲੀ ਖੁਰਦ 2 ਲੱਖ ਰੁਪਏ, ਮਗਰ 2 ਲੱਖ ਰੁਪਏ, ਪਲਹੇੜੀ 2 ਲੱਖ ਰੁਪਏ ਅਤੇ ਸਿੰਗਾਰੀਵਾਲਾ 2 ਲੱਖ ਰੁਪਏ....
ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ 'ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ
ਕੇਂਦਰ ਸਰਕਾਰ ਜਰੀਏ ਲਗਾਈ ਮਦਦ ਦੀ ਗੁਹਾਰ ਚੰਡੀਗੜ੍ਹ, 26 ਮਈ : ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਕੋਲ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਹੈ। ਚੰਡੀਗੜ੍ਹ ਵਿਖੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨੂੰ ਮਿਲਕੇ ਸ ਧਾਲੀਵਾਲ....
ਵਿਜੀਲੈਂਸ ਨੇ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ
ਚੰਡੀਗੜ੍ਹ, 26 ਮਈ : ਜਲੰਧਰ ਤੋਂ ਛਪਣ ਵਾਲੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਅਤੇ ਦੱਸਣਾ ਹੋਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਅੰਦਰ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਨੂੰ ਉਥੇ ਖਰਚ ਕੀਤੇ ਗਏ ਪੈਸੇ ਦਾ ਹਿਸਾਬ ਦੇਣ ਲਈ ਕਿਹਾ ਜਾਵੇਗਾ। ਵਿਜੀਲੈਂਸ....
ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਬੈਂਸ
ਚੰਡੀਗੜ੍ਹ, 26 ਮਈ : ਸੂਬੇ ਦੇ 94 ਸਕੂਲਜ਼ ਆਫ਼ ਐਮੀਨੈਂਸ ਦੇ 2218 ਵਿਦਿਆਰਥੀਆਂ ਨੇ ਉਦਯੋਗਾਂ ਬਾਰੇ ਜਾਣਕਾਰੀ (ਐਕਸਪੋਜਰ) ਹਾਸਲ ਕਰਨ ਲਈ ਅੱਜ ਸੂਬੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਉਦਯੋਗਿਕ ਇਕਾਈਆ ਦੇ ਇੱਕ ਦਿਨਾ ਦੌਰੇ ‘ਤੇ ਲਿਜਾਇਆ ਗਿਆ ਤਾਂ ਜੋ ਉਹ ਉਦਯੋਗਾਂ ਵਿੱਚ ਵਰਤੀ ਜਾਣ ਵਾਲੀ ਤਕਨਾਲੋਜੀ, ਇਸ ਦੀਆਂ....
ਪੰਜਾਬ ਪੁਲਿਸ ਵੱਲੋਂ ਗੈਂਗਵਾਰ ਵਿੱਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਪਿਸਤੌਲ ਸਮੇਤ ਇੱਕ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਦੇ ਸਾਥੀ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ ਚੰਡੀਗੜ੍ਹ, 26 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇੱਕ ਬਦਨਾਮ ਅਪਰਾਧੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ‘ਚੋਂ.30 ਬੋਰ ਦੇ ਪਿਸਤੌਲ ਸਮੇਤ 5....
ਨਿੱਜੀ ਟੀਵੀ ਚੈਨਲ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੀ ਬਜਾਏ ਸੰਸਥਾ ਦੇ ਆਪਣੇ ਯੂਟਿਊਬ ਚੈਨਲ ’ਤੇ ਮੁਫ਼ਤ ਪ੍ਰਸਾਰਿਤ ਕਰੇ : ਰਾਜਾ ਵੜਿੰਗ
ਚੰਡੀਗੜ੍ਹ, 25 ਮਈ : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੀ ਮੰਗ ਕਰਦਿਆਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਵਿੱਤਰ ਬਾਣੀ ਦੇ ਵਪਾਰੀਕਰਨ 'ਤੇ ਹੈਰਾਨ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਇਕ ਨਿੱਜੀ ਟੀਵੀ ਚੈਨਲ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੀ ਬਜਾਏ ਸੰਸਥਾ ਦੇ ਆਪਣੇ ਯੂਟਿਊਬ ਚੈਨਲ ’ਤੇ ਮੁਫ਼ਤ ਪ੍ਰਸਾਰਿਤ ਕਰਨ। ਰਾਜਾ ਵੜਿੰਗ ਨੇ ਕਿਹਾ ਕਿ ਸੰਗਤ ਨੇ ਗੁਰਬਾਣੀ ਕਿੱਥੋਂ ਸੁਣਨੀ ਹੈ ਇਹ ਉਨ੍ਹਾਂ ਦੀ ਚੋਣ....
ਮੁੱਖ ਸਕੱਤਰ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼
1173 ਕਿਲੋਮੀਟਰ ਲੰਬਾਈ ਵਾਲੇ 15 ਗਰੀਨਫੀਲਡ ਐਕਸਪ੍ਰੈਸ ਵੇਅ ਤੇ 436 ਕਿਲੋਮੀਟਰ ਲੰਬਾਈ ਵਾਲੇ 9 ਬਰਾਊਨਫੀਲਡ ਐਕਸਪ੍ਰੈਸ ਦੀ ਹੋਣੀ ਹੈ ਉਸਾਰੀ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਤੇ ਸਮੂਹ ਡੀਸੀਜ਼ ਨਾਲ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਦੇ ਕੰਮ ਦੀ ਕੀਤੀ ਸਮੀਖਿਆ ਚੰਡੀਗੜ੍ਹ, 25 ਮਈ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼....
ਟਰਾਂਸਪੋਰਟ ਮੰਤਰੀ ਭੁੱਲਰ ਅੱਖਾਂ ਦਾਨ ਕਰਨ ਵਾਲੇ ਪਹਿਲੇ ਕੈਬਨਿਟ ਮੰਤਰੀ ਬਣੇ
ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ ਚੰਡੀਗੜ੍ਹ, 25 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ। ਆਪਣੇ ਦਫ਼ਤਰ ਵਿਖੇ....
ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ
ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ ਚੰਡੀਗੜ੍ਹ, 25 ਮਈ : ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ। ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ....
ਵਿਜੀਲੈਂਸ ਵੱਲੋਂ 25,000 ਰਿਸ਼ਵਤ ਲੈਣ ਦੇ ਦੋਸ਼ ਹੇਠਦੋ ਏ.ਐਸ.ਆਈ. ਗ੍ਰਿਫ਼ਤਾਰ
ਚੰਡੀਗੜ, 25 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ....