ਚੰਡੀਗੜ੍ਹ

ਮਾਨ ਸਰਕਾਰ ਜਲਦ 20,000 ਖਾਲੀ ਅਸਾਮੀਆਂ ‘ਤੇ ਭਰਤੀ ਕਰੇਗੀ 
ਚੰਡੀਗੜ੍ਹ, 20 ਅਗਸਤ : ਭਗਵੰਤ ਮਾਨ ਸਰਕਾਰ ਦੂਜੇ ਸਾਲ ਵਿੱਚ ਵੀ ਲਗਭਗ 20,000 ਅਸਾਮੀਆਂ ਦੀ ਭਰਤੀ ਕਰੇਗੀ। ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੀਆਂ....
ਲੇਹ ਵਿਖੇ ਵਾਪਰੇ ਹਾਦਸੇ ਵਿੱਚ ਪੰਜਾਬ ਦੇ ਦੋ ਬਹਾਦਰ ਜਵਾਨ ਸ਼ਹੀਦ
ਮੁੱਖ ਮੰਤਰੀ ਨੇ ਹਾਦਸੇ ਵਿੱਚ ਨੌਂਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ....
ਸੂਬੇ ਦੀ ਸਨਅਤ ਫਿਰ ਤੋ ਵਿਕਾਸ ਦੇ ਰਾਹ ਤੇ ਤੁਰੀ : ਕੁਲਵੰਤ ਸਿੰਘ
ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਅਤੇ ਅਹੁਦੇਦਾਰਾਂ ਵੱਲੋਂ ਕੀਤੀ ਵਿਧਾਇਕ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 20 ਅਗਸਤ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦਿਆ ਹੀ ਸੂਬੇ ਦੀ ਸੰਨਅਤ ਫਿਰ ਤੋਂ ਵਿਕਾਸ ਦੇ ਰਾਹ ਤੇ ਤੁਰ ਪਈ ਹੈ. ਕਿਉਂਕਿ ਪੰਜਾਬ ਦੇ ਮੁੱਖ ਮੰਤਰੀ- ਭਗਵੰਤ ਸਿੰਘ ਮਾਨ ਦੇ ਵੱਲੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਬਕਾਇਦਾ ਲੋਕਾਂ ਦੀ ਕਚਹਿਰੀ ਦੇ ਸਾਹਮਣੇ ਪੰਜਾਬ ਦੀ ਸਨਅਤ ਸਮੇਤ ਵੱਖ-ਵੱਖ ਵਰਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇ ਕੇ ਫਿਰ ਤੋਂ ਲੀਹ ਤੇ ਲਿਆਉਣ....
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼, ਛੁੱਟੀਆਂ ਕੀਤੀਆਂ ਰੱਦ
ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 20 ਅਗਸਤ : ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ....
ਕੈਬਨਿਟ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 19 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸੇ ਲੜੀ ਤਹਿਤ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕਾ ਮੇਰਾ ਅਪਣਾ ਪਰਿਵਾਰ ਹੈ। ਕੋਈ ਵੀ ਵਿਅਕਤੀ ਆਪਣੇ ਪਰਿਵਾਰ ਨੂੰ ਕਿਸੇ ਵੀ ਪੱਖੋਂ ਪਿੱਛੇ....
ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ : ਮਾਨ
ਰਿਹਾਇਸ਼ੀ ਕਲੋਨੀਆਂ ਵਿਕਸਿਤ ਕਰਨ ਤੋਂ ਪਹਿਲਾਂ ਸਾਰੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ ਕੁਰਾਲੀ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ ਦੇ ਅਹੁਦਾ ਸੰਭਾਲ ਸਮਾਗਮ ’ਚ ਸ਼ਿਰਕਤ ਕੀਤੀ ਕੁਰਾਲੀ ਦੇ ਹਸਪਤਾਲ ਨੂੰ ਆਧੁਨਿਕ ਸੈਕੰਡਰੀ ਸਿਹਤ ਸੰਸਥਾ ਵਜੋਂ ਅਪਗ੍ਰੇਡ ਕਰਕੇ ਨਵੀਂ ਇਮਾਰਤ ਬਣਾਈ ਜਾਵੇਗੀ ਕੁਰਾਲੀ, 18 ਅਗਸਤ : ਪੰਜਾਬ ਦੇ ਸੈਰ ਸਪਾਟਾ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਦੁਹਰਾਇਆ ਕਿ ਖਰੜ ਵਿਧਾਨ ਸਭਾ ਹਲਕੇ ’ਚ ਬਿਲਡਰਾਂ....
ਜਦੋਂ 2023 'ਚ 2.5 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦੀ ਜਾ ਸਕਦੀ ਹੈ ਤਾਂ 2007-08 ਵਿੱਚ 8 ਰੁਪਏ ਕਿਉਂ ਖਰੀਦੀ ਗਈ ? -  'ਆਪ' 
ਮਾਨ ਸਰਕਾਰ ਦੇ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ 'ਆਪ' ਨੇ ਅਕਾਲੀ ਦਲ 'ਤੇ ਕੀਤਾ ਹਮਲਾ ਮਾਲਵਿੰਦਰ ਕੰਗ ਨੇ ਸਵਾਲ ਕੀਤਾ-ਜਦੋਂ 2023 ਵਿੱਚ 2.5 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦੀ ਜਾ ਸਕਦੀ ਹੈ ਤਾਂ 2007-08 ਵਿੱਚ 8 ਰੁਪਏ ਕਿਉਂ ਖਰੀਦੀ ਗਈ? ਅਕਾਲੀ-ਭਾਜਪਾ ਸਰਕਾਰ ਨੇ ਬਿਜਲੀ ਸਮਝੌਤਿਆਂ ਰਾਹੀਂ ਪੰਜਾਬ ਦੇ ਖਜ਼ਾਨੇ ਨੂੰ ਲੁਟਿਆ, ਜਦਕਿ ਮਾਨ ਸਰਕਾਰ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦੇਣ ਲਈ ਵਚਨਬੱਧ - ਮਾਲਵਿੰਦਰ ਕੰਗ ਇਸ ਸਾਲ 16000 ਮੈਗਾਵਾਟ ਬਿਜਲੀ ਪ੍ਰਤੀ ਦਿਨ ਦੀ ਰਿਕਾਰਡ ਮੰਗ ਹੋਣ ਦੇ....
ਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 18 ਅਗਸਤ : ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ....
ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ
ਪੰਜਾਬ ਪੁਲਿਸ, ਬੀਐਸਐਫ ਨੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪਰੇਸ਼ਨਾਂ ਨੂੰ ਨਜਿੱਠਣ ਲਈ ਰਣਨੀਤੀ ਉਲੀਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ, ਪੰਜਾਬ ਪੁਲਿਸ ਤੇ ਬੀਐਸਐਫ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ/ਜਲੰਧਰ, 18 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ....
ਭਾਈ ਰਾਜੋਆਣਾ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਜਿਹਨਾਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ : ਹਰਸਿਮਰਤ ਕੌਰ ਬਾਦਲ
ਕਿਹਾ ਕਿ ਮਰਹਮ ਲਾਉਣ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀਆਂ ਤਾਕਤਾਂ ਨੂੰ ਮਜ਼ਬੂਤੀ ਮਿਲੇਗੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਮਗਰੋਂ ਸਿੱਖਾਂ ਨੂੰ ਜੇਲ੍ਹਾਂ ਵਿਚ ਡੱਕੇ ਰਹਿਣ ਵਿਚ ਕੋਈ ਤਰਕ ਨਹੀਂ ਬਣਦਾ ਚੰਡੀਗੜ੍ਹ, 18 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ ਵਾਸਤੇ ਅਪੀਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ....
ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼
13,832 ਲਿੰਕ ਸੜਕਾਂ ‘ਤੇ ਰੋਡ ਸੇਫਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਚੰਡੀਗੜ੍ਹ, 17 ਅਗਸਤ : ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼....
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ
ਚੰਡੀਗੜ੍ਹ, 17 ਅਗਸਤ : ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਲੀਗਲ ਏਡ ਡਲਿਵਰੀ ਸਿਸਟਮ ਨੂੰ ਵਧੇਰੇ ਪ੍ਰਭਾਵੀ ਅਤੇ ਨਤੀਜਾ-ਮੁਖੀ ਬਣਾਉਣ ਲਈ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਨੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਸੰਕਲਪ ਲਿਆ ਹੈ ਜੋ ਕਿ ਜਨਤਕ ਡਿਫੈਂਡਰ ਸਿਸਟਮ ਦੀ ਤਰਜ਼ ‘ਤੇ ਹੈ। ਪੰਜਾਬ ਅਤੇ ਹਰਿਆਣਾ....
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
ਕਿਹਾ, ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ ਚੰਡੀਗੜ੍ਹ, 17 ਅਗਸਤ : ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ ਗਈ ਪੜ੍ਹਾਈ ਨੂੰ ਮੁੜ ਸ਼ੁਰੂ....
ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ
ਡੇਰਾ ਬਿਆਸ ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨੂੰ ਸੌਂਪਿਆ ਚੈੱਕ ਮੁੱਖ ਮੰਤਰੀ ਨੇ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਅਗਸਤ : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ....
ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ : ਜਿੰਪਾ
ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਪਾਇਲਟ ਪ੍ਰੋਜੈਕਟ ਤਹਿਤ 40 ਹਜ਼ਾਰ ਤੋਂ ਵੱਧ ਘਰ ਹੋਣਗੇ ਕਵਰ ਐਸ.ਏ.ਐਸ ਨਗਰ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ 2 ਲੱਖ ਲੋਕਾਂ ਨੂੰ ਹੋਵੇ ਫਾਇਦਾ ਚੰਡੀਗੜ੍ਹ, 16 ਅਗਸਤ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ....