ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ....
ਚੰਡੀਗੜ੍ਹ
28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ: ਸਿੱਖਿਆ ਮੰਤਰੀ ਚੰਡੀਗੜ੍ਹ, 28 ਮਾਰਚ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ....
ਚੰਡੀਗੜ੍ਹ, 28 ਮਾਰਚ : ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਜਸਟਿਸ ਰਾਜਮੋਹਨ ਸਿੰਘ ਨੇ ਸੁਣਵਾਈ ਕਰਦਿਆਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਵੱਲੋਂ ਵਿਜੀਲੈਂਸ ਦੇ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕੈਬਨਿਟ ਮੀਟਿੰਗ 'ਚ ਕਿਹੜੇ ਮੁੱਦਿਆਂ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਕੁਝ ਸਮਾਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਕਾਰਨ ਲੱਗਦਾ ਹੈ ਕਿ ਇਸ ਮੀਟਿੰਗ ਵਿੱਚ ਕੁਝ ਖਾਸ ਫੈਸਲੇ ਲਏ ਜਾ ਸਕਦੇ ਹਨ।
ਚੰਡੀਗੜ੍ਹ, 27 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਲਗਾਤਾਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੁਲਿਸ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਹੁਣ ਇਕ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਮੀਡੀਆ ਵਿੱਚ ਆਈ ਇਸ ਸੈਲਫੀ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦਿਖਾਈ ਦੇ ਰਹੇ ਹਨ। ਸੈਲਫੀ ਵਿੱਚ ਕੋਈ ਕੁਝ ਪੀਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਸੈਲਫੀ ਬਾਰੇ ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਕਿ ਇਹ ਕਿੱਥੇ ਲਈ ਗਈ ਹੈ।ਜ਼ਿਕਰਯੋਗ....
ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24, 000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ....
ਚੰਡੀਗੜ੍ਹ, 27 ਮਾਰਚ : CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਤਿਆਰ ਹੈ ਪਰ ਸੂਬਾ....
ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ ਚੰਡੀਗੜ੍ਹ, 27 ਮਾਰਚ : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ....
ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ....
ਚੰਡੀਗੜ੍ਹ, 26 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ ਮੁਕੰਮਲ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜਾ ਜਾਰੀ ਕਰਨਾ ਚਾਹੀਦਾ ਹੈ। ਸ: ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ....
ਚੰਡੀਗੜ੍ਹ, 26 ਮਾਰਚ : ਪੰਜਾਬ ਵਿੱਚ ਪਏ ਮੀਂਹ, ਗੜੇਮਾਰ ਅਤੇ ਚਲੇ ਤੂਫਾਨ ਨਾਲ ਖਰਾਬ ਹੋਈਆਂ ਫਸਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 27 ਮਾਰਚ ਨੂੰ ਅਫਸਰਾਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈਕੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਵਿਸ਼ੇਸ਼....
ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਜਾਂ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਏ ਅਤੇ ਕੋਈ ਗੁਨਾਹਗਾਰ ਬਚੇ ਨਾ: ਮਲਵਿੰਦਰ ਕੰਗ
ਕਿਸੇ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਮਾਨ ਸਰਕਾਰ ਹਰ ਪੰਜਾਬੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਕੰਮ: ਕੰਗ ਸਾਡਾ ਮਕਸਦ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ: ਮਲਵਿੰਦਰ ਕੰਗ ਚੰਡੀਗੜ੍ਹ, 25 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਇੱਕ ਹਫਤੇ ਦੀਆਂ ਘਟਨਾਵਾਂ ‘ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇੱਕ ਪ੍ਰੋਪੇਗੰਡਾ ਦੇ ਤਹਿਤ ਅਫ਼ਵਾਹਾਂ ਫੈਲਾਅ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਮੁੱਖ ਮੰਤਰੀ....
ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ ਚੰਡੀਗੜ੍ਹ, 25 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਿਲਾਂ ਗਿਣਾਈਆਂ ਗਈਆਂ।ਚੇਅਰਮੈਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....
ਚੰਡੀਗੜ੍ਹ, 24 ਮਾਰਚ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਇੱਕ ਟਰੱਕ ਦੀ ਟੱਕਰ ਨਾਲ ਆਟੋ ’ਚ ਸਵਾਰ ਵਿਅਕਤੀ ਦੀ ਮੌਤ, 6 ਜਣੇ ਗੰਭੀਰ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜੀਐਸਸੀਐਚ ਸੈਕਟਰ 32 ਚੰਡੀਗੜ੍ਹ ਵਿਖੇ ਦਾਖਲ ਕਰਵਾਉਣਾ ਪਿਆ। ਪੁਲਿਸ ਨੇ ਮਿ੍ਰਤਕ ਦੀ ਪਛਾਣ ਸ਼ਿਆਮ ਲਾਲ ਟੰਡਨ ਪੁੱਤਰ ਸੁਰਤਾ ਵਾਸੀ ਜੀਰਕਪੁਰ ਵਜੋਂ ਹੋਈ ਦੱਸੀ ਹੈ, ਜਦਕਿ ਜਖਮੀਆਂ ਦੀ ਪਛਾਣ ਕਾਜਲ ਪਤਨੀ ਅੰਕਿਤ, ਹਿਮਾਂਸੂ ਉਮਰ 5 ਸਾਲ, ਮਾਹੀ 1 ਸਾਲ, ਸੁਸੀਲਾ 45 ਸਾਲ ਸਾਰੇ ਵਾਸੀ ਭਬਾਤ, ਜੀਰਕਪੁਰ ਤੇ 21 ਸਾਲਾ ਰਾਧਾ....
ਚੰਡੀਗੜ੍ਹ, 24 ਮਾਰਚ : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13, 50, 000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45, 000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ। ਵਰਨਣਯੋਗ ਹੈ ਕਿ ਛੇ ਸਾਲ....