ਚੰਡੀਗੜ੍ਹ

ਜਲੰਧਰ ਤੋਂ  ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ : ਬ੍ਰਮ ਸ਼ੰਕਰ ਜਿੰਪਾ
ਚੰਡੀਗੜ੍ਹ, 16 ਮਾਰਚ : ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ....
'ਆਪ' ਨੇ ਪੇਸ਼ ਕੀਤਾ ਇਕ ਸਾਲ ਦਾ ਰਿਪੋਰਟ ਕਾਰਡ - ਕਿਹਾ ਇੱਕ ਸਾਲ 'ਚ ਹੀ ਵੱਡੇ ਚੋਣ-ਵਾਅਦਿਆਂ ਨੂੰ ਕੀਤਾ ਪੂਰਾ, ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੋਣਗੀਆਂ ਪੂਰੀਆਂ
ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ, ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਸਿਹਤ, ਖੇਡਾਂ ਅਤੇ ਸਿੱਖਿਆ ਖੇਤਰਾਂ ਦੇ ਵਿਕਾਸ ਲਈ ਕੀਤੇ ਵੱਡੇ ਇਤਿਹਾਸਕ ਫੈਸਲੇ: ਹਰਚੰਦ ਸਿੰਘ ਬਰਸਟ ਕਿਹਾ, 'ਆਪ' ਸਰਕਾਰ ਨੇ ਕੱਸਿਆ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ, ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਹੋਈਆਂ 380 ਗ੍ਰਿਫ਼ਤਾਰੀਆਂ, ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ 567 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਪੰਜਾਬ ਨੂੰ ਕਰਜ਼ੇ ਹੇਠ....
ਜੇ ਪੰਜਾਬ ਦੀ ਕਿਸੇ ਜੇਲ੍ਹ ਅੰਦਰ ਲਾਰੈਂਸ ਬਸ਼ਨੋਈ ਦਾ ਇੰਟਰਵਿਊ ਨਹੀਂ ਹੋਇਆ ਤਾਂ ਡੀਜੀਪੀ ਸਾਫ਼ ਕਰਨ ਕਿ ਆਖ਼ਰ ਇਹ ਇੰਟਰਵਿਊ ਕਿਥੇ  ਹੋਇਆ :ਬੀਬੀ ਗੁਲਸ਼ਨ
ਮਾਨ ਸਰਕਾਰ ਵਿਚ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਵਿਗੜੀ: ਬੀਬੀ ਗੁਲਸ਼ਨ ਚੰਡੀਗੜ੍ਹ, 16 ਮਾਰਚ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਜੇਲ ਦੇ ਅੰਦਰ ਦਿੱਤੇ ਗਏ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ;ਜੀ;ਪੀ ਗੌਰਾਵ ਯਾਦਵ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਗਈ ਸਫਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ....
ਮਨੀਸ਼ਾ ਗੁਲਾਟੀ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਪਹੁੰਚੀ ਹਾਈਕੋਰਟ
ਚੰਡੀਗੜ੍ਹ, 15 ਮਾਰਚ : ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਵੂਮੈਨ ਕਮਿਸ਼ਨ ਦੇ ਚੇਅਰਪ੍ਰਸਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਸੁਣਵਾਈ ਕੀਤੀ ਪਰ ਸੁਣਵਾਈ ਵੀਰਵਾਰ ਤੱਕ ਟਾਲ ਦਿੱਤੀ ਗਈ। ਇਸ ਤੋਂ ਪਹਿਲਾਂ ਗੁਲਾਟੀ ਨੂੰ ਪੰਜਾਬ ਸਰਕਾਰ ਨੇ 31 ਜਨਵਰੀ, 2023 ਨੂੰ ਹਟਾ ਦਿੱਤਾ ਗਿਆ ਸੀ, ਪਰ ਬਾਅਦ ਵਿੱਚ....
ਮੰਡੀਆਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਲਗਾਤਾਰ ਜਾਰੀ, ਸੰਪਤੀਆਂ ਦੀ ਸਹੀ ਵਰਤੋਂ ਕਰ ਮੰਡੀ ਬੋਰਡ ਦੀ ਆਮਦਨੀ ਵਿਚ ਕੀਤਾ ਜਾਵੇਗਾ ਵਾਧਾ: ਬਰਸਟ
ਮੰਡੀਆਂ ਨਾਲ ਪਈ ਖਾਲੀ ਜ਼ਮੀਨ ਦੀ ਸਾਫ਼ ਸਫ਼ਾਈ ਕਰ 12000 ਰੁੱਖ ਲਗਾਏ ਜਾਣਗੇ, ਗੈਸਟ ਹਾਊਸਾਂ ਦੀ ਮੁਰੰਮਤ ਕਰ ਉਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ: ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਵੱਲੋਂ ਰੂਰਲ ਡੇਵਲੈਪਮੈਂਟ ਫੰਡ ਜਾਰੀ ਨਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ 'ਆਪ' ਸਰਕਾਰ ਦੇ ਇੱਕ ਸਾਲ ਪੂਰਾ ਹੋਣ 'ਤੇ ਜਨਰਲ ਸਕੱਤਰ ਵੱਲੋਂ ਸੰਗਠਨ ਦੇ ਆਹੁਦੇਦਾਰਾਂ ਨੂੰ ਵਧਾਈ, ਕਿਹਾ, 'ਆਪ' ਦਾ ਭਾਰੀ ਬਹੁਮਤ ਹਰ ਵਲੰਟੀਅਰ ਅਤੇ ਵਰਕਰ ਦੀ ਮਿਹਨਤ ਦਾ ਨਤੀਜਾ ਚੰਡੀਗੜ੍ਹ, 15 ਮਾਰਚ : ਆਮ....
ਵਿਜੀਲੈਂਸ ਬਿਊਰੋ ਵੱਲੋਂ ਕਪੂਰਥਲਾ ਵਿੱਚ ਤਾਇਨਾਤ ਪਟਵਾਰੀ ਨੂੰ 15,000 ਦੀ ਰਿਸ਼ਵਤ ਮੰਗਣ ਦੇ ਦੋਸ਼ 'ਚ ਕੀਤਾ ਗ੍ਰਿਫਤਾਰ   
ਚੰਡੀਗੜ੍ਹ, 15 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ....
'ਆਪ' ਨੇ ਪਣ-ਬਿਜਲੀ ਉਤਪਾਦਨ 'ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ ਲਈ ਹਿਮਾਚਲ ਸਰਕਾਰ ਦੀ ਕੀਤੀ ਨਿੰਦਾ
ਪ੍ਰਤਾਪ ਬਾਜਵਾ ਅਤੇ ਬਾਕੀ ਪੰਜਾਬ ਕਾਂਗਰਸ ਲੀਡਰਸ਼ਿਪ ਦੀ ਇਸ ਗੰਭੀਰ ਮੁੱਦੇ 'ਤੇ ਚੁੱਪ ਨੇ ਫਿਰ ਉਨ੍ਹਾਂ ਦਾ ਪੰਜਾਬ ਵਿਰੋਧੀ ਪੱਖ ਕੀਤਾ ਉਜਾਗਰ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 15 ਮਾਰਚ : ਕਾਂਗਰਸ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪਣ-ਬਿਜਲੀ ਉਤਪਾਦਨ 'ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ 'ਤੇ ਪੰਜਾਬ ਵੱਲੋਂ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਗੁਆਂਢੀ ਸੂਬੇ ਵਿੱਚ ਆਪਣੀ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਹਾ ਹੈ ਕਿ....
ਰਾਖੀ ਗੁਪਤਾ ਭੰਡਾਰੀ ਨੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 15 ਮਾਰਚ : ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਆਮ ਆਦਮੀ ਪਾਰਟੀ ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ, 14 ਮਾਰਚ : ਚੰਡੀਗੜ੍ਹ ਨਗਰ ਨਿਗਮ (ਐਮਸੀ) ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੇਅਰ ਅਨੂਪ ਗੁਪਤਾ 'ਤੇ ਨਿਸ਼ਾਨਾ ਸਾਧਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਐਮ ਸੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਸਮੇਤ....
ਰਾਮ ਰਹੀਮ ਨੇ ਡੇਰੇ ਦਾ ਸਿਆਸੀ ਵਿੰਗ ਕੀਤਾ ਭੰਗ 
ਚੰਡੀਗੜ੍ਹ, 14 ਮਾਰਚ : ਡੇਰਾ ਸਿਰਸਾ ਮੁਖੀ ਨੇ ਆਪਣੇ ਡੇਰੇ ਦਾ ਸਿਆਸੀ ਵਿੰਗ ਭੰਗ ਕਰ ਦਿੱਤਾ ਹੈ। ਰਾਮ ਰਹੀਮ ਨੇ ਆਪਣੇ ਸੰਘ ਅਤੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਡੇਰਾ ਸੱਚਾ ਸੌਦਾ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ। ਇਸ ਵਿੰਗ ਦਾ ਗਠਨ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2006 ਵਿੱਚ ਕੀਤਾ ਗਿਆ ਸੀ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਦਾ ਇਹ ਫੈਸਲਾ ਸਿਆਸੀ ਪਾਰਟੀਆਂ ਲਈ ਹੈਰਾਨ ਕਰਨ ਵਾਲਾ ਹੈ।ਡੇਰੇ ਨਾਲ ਜੁੜੇ ਕੁਝ ਸੂਤਰਾਂ ਨੇ ਦੱਸਿਆ ਕਿ ਡੇਰਾ....
ਬਠਿੰਡਾ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ
ਸਕੂਲ, ਮਲਟੀਪਲੈਕਸ ਅਤੇ ਹੋਰ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਖ਼ਰੀਦਣ ਦਾ ਮੌਕਾ ਚੰਡੀਗੜ੍ਹ, 14 ਮਾਰਚ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕਾਰਜਸ਼ੀਲ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਕ੍ਰਮਵਾਰ 15 ਮਾਰਚ ਅਤੇ 22 ਮਾਰਚ ਤੋਂ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾਵੇਗੀ। ਬਠਿੰਡਾ ਵਿਕਾਸ ਅਥਾਰਟੀ ਵੱਲੋਂ ਈ-ਨਿਲਾਮੀ 27 ਮਾਰਚ ਜਦੋਂਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 31 ਮਾਰਚ ਨੂੰ ਸਮਾਪਤ ਕੀਤੀ ਜਾਵੇਗੀ। ਇਸ....
ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਵਜੋਤ ਸਿੰਘ ਮੰਡੇਰ ਨੇ ਅਹੁਦਾ ਸੰਭਾਲਿਆ
ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ; ਕਿਹਾ, ਨਵਿਆਉਣਯੋਗ ਊਰਜਾ ਦੀ ਸੁਚੱਜੀ ਤੇ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 14 ਮਾਰਚ : ਸ. ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ. ਨਵਜੋਤ ਸਿੰਘ....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮਜਬੂਤੀ ਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਤਿੰਨ ਜ਼ਿਲ੍ਹਿਆਂ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ
ਮਾਨ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਤ ਸੰਕਟ ਚੋਂ ਕੱਢਣ ਵਿਚ ਫੇਲ੍ਹ ਸਾਬਿਤ ਹੋਈ: ਪਰਮਿੰਦਰ ਸਿੰਘ ਢੀਂਡਸਾ ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਤਿੰਨ ਜ਼ਲ੍ਹਿਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਅਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਦੇ....
ਪੰਜਾਬੀ ਯੂਨੀਵਰਸਿਟੀ ਨੂੰ ਅਣਡਿੱਠ ਕਰਨਾ ਆਪ ਦੇ ਪੰਜਾਬ ਵਿਰੋਧੀ ਤੇ ਸਿੱਖ ਵਿਰੋਧੀ ਏਜੰਡੇ ਦਾ ਹਿੱਸਾ: ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਵਿਰਾਸਤੀ ਥੰਮ ਨੂੰ ਕਾਲੇ ਭਵਿੱਖ ਤੋਂ ਬਚਾਉਣ ਲਈ ਪੂਰੀ ਗਰਾਂਟ ਦੇਣ ਦੀ ਕੀਤੀ ਮੰਗ ਸਰਕਾਰ ਦੇ ਬਜਟ ਮਗਰੋਂ ਦੇ ਵਾਅਦਿਆਂ ਨੂੰ ਕੀਤਾ ਖਾਰਜ ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸਾਲਾਨਾ ਬਜਟ ਵਧਾਉਣ ਦੀ ਥਾਂ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਆਪ ਹੁਣ ਇਸ ਫੈਸਲੇ....
ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ 'ਸਿੰਗਲ ਪੁਆਇੰਟ ਸੰਪਰਕ ਅਧਿਕਾਰੀ' ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਮੋਹਾਲੀ ਕਲੱਬ, ਐਸ.ਏ.ਐਸ....