ਚੰਡੀਗੜ੍ਹ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ 
ਚੰਡੀਗੜ੍ਹ, 9 ਮਾਰਚ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਮਾਰਚ ਨੂੰ ਦੁਪਹਿਰ ਬਾਅਦ 3.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਸ਼ੁਕਰਵਾਰ ਨੂੰ ਇਸ ਤੋਂ ਪਹਿਲਾਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਦੀ ਮੀਟਿੰਗ ਬਜਟ ਪੇਸ਼ ਕਰਨ ਤੋਂ ਬਾਅਦ ਹੋਵੇਗੀ।
ਪੰਥ ਬਾਦਲ ਤੇ ਮਜੀਠੀਆ ਪਰਿਵਾਰ ਤੋਂ ਪ੍ਰਭਾਵ ਮੁਕਤ ਸਾਂਝੀ ਲੀਡਰਸ਼ਿਪ ਚਾਹੁੰਦੈ : ਰਵੀਇੰਦਰ
ਬਾਦਲ ਘਰ ਬੈਠਣ ਜਾਂ ਫਿਰ ਰੋਹ ਦਾ ਸਾਹਮਣ ਕਰਨ : ਰਵੀਇੰਦਰ ਸਿੱਖ ਇਤਿਹਾਸ ਬਾਦਲਾਂ ਨੂੰ ਕਦੇ ਮਾਫ ਨਹੀਂ ਕਰੇਗਾ-ਪੰਥਕ ਮੱਸਲਿਆਂ ਦਾ ਹੱਲ ਸਾਂਝੀ ਲੀਡਰਸ਼ਿਪ ਹੀ ਕਰ ਸਕਦੀ ਹੈ ਚੰਡੀਗੜ੍ਹ 09 ਮਾਰਚ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਪੰਥ ਦੀ ਮੌਜ਼ੂਦਾ ਸਥਿਤੀ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ ਪ੍ਰਭਾਵ ਵਾਲਾ ਸੂਬਾ ਬੜੇ ਨਾਜ਼ੁਕ ਦੌਰ ਚੋਂ ਲੰਘ ਰਿਹਾ ਹੈ।ਅਜਿਹੀ ਸਥਿਤੀ ਚ ਸਿੱਖ-ਕੌਮ ਨੂੰ ਇੱਕ ਪਰਿਵਾਰ ਤੱਕ ਸੀਮਤ ਨਹੀਂ ਰੱਖਿਆ....
ਕਾਂਗਰਸ ‘ਤੇ ਨਿਸ਼ਾਨਾ ਸਾਧਿਆ, ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ : ਮਜੀਠੀਆ 
ਚੰਡੀਗੜ੍ਹ 08 ਮਾਰਚ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੇ ਹਰ ਮੀਟਿੰਗ ਵਿੱਚ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ। ਅਜਿਹਾ ਕਦੇ ਨਹੀਂ ਹੋਇਆ ਕਿ ਤਿੰਨ ਮਹੀਨਿਆਂ ਵਿੱਚ ਚਾਰ ਵਾਰ ਡੀ.ਜੀ.ਪੀ. ਬਦਲਿਆ ਜਾਵੇ।....
ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ
ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ ਅਤੇ ਲੋਕਾਂ ਨੂੰ ਜਾਤ-ਪਾਤ ਤੇ ਧਰਮ ਦੇ ਸਾਰੇ....
ਵਿਜੀਲੈਂਸ ਵੱਲੋਂ ਦੋ ਰੇਲਵੇ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ
ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ ਚੰਡੀਗੜ੍ਹ, 07 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ ਸਿੰਘ, ਵਾਸੀ ਪਿੰਡ....
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ 'ਚ ਕੋਈ ਖੋਟ ਨਹੀਂ : ਮੀਤ ਹੇਅਰ
ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ ਚੰਡੀਗੜ੍ਹ, 07 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ....
ਵਿਧਾਨ ਸਭਾ ’ਚ ਉਠਾਇਆ  ਅਜਨਾਲਾ ਹਿੰਸਾ ਦਾ ਮੁੱਦਾ, ਅੰਮ੍ਰਿਤਪਾਲ ਨੂੰ ਕਦੋਂ ਗ੍ਰਿਫਤਾਰ ਕਰੋਂਗੇ : ਰਾਜਾ ਵੜਿੰਗ 
ਚੰਡੀਗੜ੍ਹ, 7 ਮਾਰਚ : ਵਿਧਾਨ ਸਭਾ ਵਿੱਚ ਅੱਜ ਕਾਂਗਰਸ ਵੱਲੋਂ ਲਾਅ ਐਂਡ ਆਰਡਰ ਦਾ ਮੁੱਦਾ ਚੁੱਕਿਆ ਗਿਆ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਉਤੇ ਗੰਭੀਰ ਦੋਸ਼ ਲਗਾਏ। ਰਾਜਾ ਵੜਿੰਗ ਨੇ ਕਿਹਾ ਕਿ ਅਜਨਾਲਾ ਵਿੱਚ ਥਾਣੇ ਉਤੇ ਕਬਜ਼ਾ ਕਰ ਲਿਆ ਗਿਆ। ਜਿਸ ਵਿੱਚ ਇੰਟੈਲੀਜੈਂਸੀ ਪੂਰੀ ਤਰ੍ਹਾਂ ਫੇਲ੍ਹ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਹਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਇਹ ਹਮਲਾ ਕੀਤਾ ਗਿਆ। ਪ੍ਰੰਤੂ ਹੁਣ ਕਈ ਦਿਨ ਬੀਤ ਚੁੱਕੇ ਹਨ....
ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਿਆ ਜਾਇਜ਼ਾ
ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਪਿੰਡਾਂ ਵਿਚ ਮੀਂਹ ਦਾ ਪਾਣੀ ਸਾਂਭਣ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰੋਜੈਕਟ ਵੀ ਜਲਦ ਤੋਂ ਜਲਦ ਪੂਰੇ ਕਰਨ ਦੀਆਂ ਹਦਾਇਤਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣਗੇ ਵੱਧ ਤੋਂ ਵੱਧ ਬੂਟੇ ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ, 06 ਮਾਰਚ : ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ....
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਮਿਲ ਰਹੀਆਂ ਹਨ, ਪਰ ਸਰਕਾਰ ਕੋਲ ਉਹਨਾਂ ਦੀ ਅਵਾਜ਼ ਸੁਣਨ ਲਈ ਸਮਾਂ ਨਹੀਂ ਹੈ : ਰਾਜਾ ਵੜਿੰਗ
ਰਾਜਾ ਵੜਿੰਗ ਪੰਜਾਬ ਵਿਚ ਵਾਪਰੀਆਂ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਚੰਡੀਗੜ੍ਹ, 06 ਮਾਰਚ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੈ, ਇਸ ਦੌਰਾਨ ਸੈਸ਼ਨ ਵਿਚ ਪਹੁੰਚਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਚਰਚਾ ਦਾ ਵਿਸ਼ਾ ਰਹੇ ਕਿਉਂਕਿ ਉਹ ਅੱਜ ਪੰਜਾਬ ਵਿਚ ਵਾਪਰੀਆਂ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪੰਜਾਬ ਦੇ....
ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਾਨੂੰਨ ਵਿਵਸਥਾ ’ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ
ਚੰਡੀਗੜ੍ਹ, 06 ਮਾਰਚ : ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਸਥਿਤੀ ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਪੰਜਾਬ ਦੀ ਸ਼ਾਂਤੀ ਨੂੰ ਕਾਇਮ ਰੱਖਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਪ੍ਰਧਾਨ ਸ਼ਰਮਾ ਨੇ ਲਿਖਿਆ, “ਮੈਂ ਇਸ ਪੱਤਰ ਰਾਹੀਂ ਤੁਹਾਡਾ ਧਿਆਨ ਪੰਜਾਬ ਵਿਚ ਲਗਾਤਾਰ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਵੱਲ ਦਿਵਾਉਣਾ ਚਾਹੁੰਦਾ ਹਾਂ। ਕਿਉਂਕਿ....
ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸ ਦੇ ਪ੍ਰਾਈਵੇਟ ਸਾਥੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 06 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ....
ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ
ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10, 000 ਰੁਪਏ ਰਿਸ਼ਵਤ ਚੰਡੀਗੜ੍ਹ, 06 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10, 00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ....
ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਜਗਤਾਰ ਸਿੰਘ ਹਵਾਰਾ ਦੀ 18 ਸਾਲ ਪੁਰਾਣੇ ਅਪਰਾਧਿਕ ਮਾਮਲੇ ਸੰਬੰਧੀ ਪੇਸ਼ੀ 
ਚੰਡੀਗੜ੍ਹ, 06 ਮਾਰਚ : ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸੰਗਠਨ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੀ ਅੱਜ 18 ਸਾਲ ਪੁਰਾਣੇ ਅਪਰਾਧਿਕ ਮਾਮਲੇ 'ਚ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਪੇਸ਼ੀ ਹੈ। ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ। ਉਸ ਖ਼ਿਲਾਫ਼ ਸਾਲ 2005 ਵਿੱਚ ਸੈਕਟਰ 17 ਦੇ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀਆਂ ਧਾਰਾਵਾਂ 121, 121ਏ, 122, 153, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਸੀ।....
ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ੁੱਧ ਸੋਨੇ ਦੀਆਂ 18 ਬਾਰਾਂ ਕੀਤੀਆਂ ਬਰਾਮਦ 
ਚੰਡੀਗੜ੍ਹ, 05 ਮਾਰਚ : ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 10,28,16,000 ਰੁਪਏ ਦੀ ਕੀਮਤ ਦੇ 1 ਕਿਲੋਗ੍ਰਾਮ (ਕੁੱਲ 18 ਕਿਲੋਗ੍ਰਾਮ) ਦੇ ਸ਼ੁੱਧ ਸੋਨੇ ਦੀਆਂ 18 ਬਾਰਾਂ ਬਰਾਮਦ ਕੀਤੀਆਂ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ, ਜੋ ਕਿ ਇੰਡੀਗੋ ਦੀ ਫਲਾਈਟ ਰਾਹੀਂ ਦੁਬਈ ਤੋਂ ਚੰਡੀਗੜ੍ਹ ਆਇਆ ਸੀ, ਨੂੰ ਯਾਤਰੀ ਪ੍ਰੋਫਾਈਲਿੰਗ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀਆਂ ਬਾਰਾਂ....
ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਲਗਾਇਆ ਐਸਐਸਪੀ 
ਚੰਡੀਗੜ੍ਹ, 5 ਮਾਰਚ : ਚੰਡੀਗੜ੍ਹ ਨੂੰ ਪੰਜਾਬ ਕੇਡਰ ਵਿੱਚੋਂ ਨਵਾਂ ਐਸਐਸਪੀ ਮਿਲ ਗਿਆ ਹੈ। 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਐਸਐਸਪੀ ਲਗਾਇਆ ਗਿਆ ਹੈ। ਕੰਵਰਦੀਪ ਕੌਰ ਫਿਲਹਾਲ ਫਿਰੋਜ਼ਪੁਰ ਵਿੱਚ ਐਸਐਸਪੀ ਵਜੋਂ ਤੈਨਾਤ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਤਾਂ ਉਸ ਸਮੇਂ ਚੰਡੀਗੜ੍ਹ ਵਿੱਚ ਪੰਜਾਬ ਕੇਡਰ ਵਿਚੋਂ ਐਸਐਸਪੀ ਲਗਾਉਣ ਦਾ ਮਸਲਾ ਵੀ ਉਠਾਇਆ ਗਿਆ ਸੀ।